Ferozepur News
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਰਾਸ਼ਟਰੀ ਪ੍ਰਤਿਭਾ ਖੋਜ ਮੁਕਾਬਲਿਆਂ ਲਈ ਮੁੱਢਲੀ ਪ੍ਰੀਖਿਆ ਅੱਜ
ਇਹ ਪ੍ਰੀਖਿਆਵਾਂ ਵਿਦਿਆਰਥੀਆਂ ਲਈ ਸੁਨਹਿਰੇ ਭਵਿੱਖ ਦਾ ਰਾਹ ਖੋਲ੍ਹਣਗੀਆਂ
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਰਾਸ਼ਟਰੀ ਪ੍ਰਤਿਭਾ ਖੋਜ ਮੁਕਾਬਲਿਆਂ ਲਈ ਮੁੱਢਲੀ ਪ੍ਰੀਖਿਆ ਅੱਜ
ਇਹ ਪ੍ਰੀਖਿਆਵਾਂ ਵਿਦਿਆਰਥੀਆਂ ਲਈ ਸੁਨਹਿਰੇ ਭਵਿੱਖ ਦਾ ਰਾਹ ਖੋਲ੍ਹਣਗੀਆਂ
ਫ਼ਿਰੋਜ਼ਪੁਰ 30 ਮਈ( ) ਪਿਛਲੇ ਵਰ੍ਹੇ ਤੋਂ ਹੀ ਸਿੱਖਿਆ ਵਿਭਾਗ ਪੰਜਾਬ ਦੀ ਅਗਵਾਈ ਵਿੱਚ ਐੱਸ.ਸੀ.ਈ.ਆਰ.ਟੀ. ਦੀ ਦੇਖ-ਰੇਖ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਐਨ. ਟੀ. ਐੱਸ. ਈ ਅਤੇ ਐੱਨ. ਐੱਮ. ਐੱਮ. ਐੱਸ. ਆਦਿ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗਤਾਵਾਂ ਦੀ ਤਿਆਰੀ ਸਰਕਾਰੀ ਸਕੂਲਾਂ ਵਿੱਚ ਹੀ ਕਰਵਾਈ ਜਾ ਰਹੀ ਹੈ।
ਜਿਸ ਤਹਿਤ ਇਸ ਸੈਸ਼ਨ ਲਈ ਵੀ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਾਸ਼ਟਰੀ ਪ੍ਰਤਿਭਾ ਖੋਜ ਮੁਕਾਬਲਿਆਂ ਲਈ ਮੁੱਢਲੀ ਪ੍ਰੀਖਿਆ ਅੱਜ ਲਈ ਜਾ ਰਹੀ ਹੈ।
ਇਸ ਸਬੰਧੀ ਕੁਲਵਿੰਦਰ ਕੋਰ ਜ਼ਿਲ੍ਹਾ ਸਿੱਖਿਆ ਅਫ਼ਸਰ( ਸੈ.ਸਿੱ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਹੋਣ ਜਾ ਰਹੀ ਬੇਸਲਾਈਨ ਪ੍ਰੀਖਿਆ ਵਿੱਚ ਵਿਦਿਆਰਥੀਆਂ ਕੋਲੋਂ 30 ਚੋਣਵੇਂ ਪ੍ਰਸ਼ਨ ਪੁੱਛੇ ਜਾਣਗੇ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਵਿੱਚ ਪ੍ਰੀਖਿਆ ਪ੍ਰਤੀ ਬਹੁਤ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਰਾਸ਼ਟਰੀ ਪੱਧਰ ਦੀਆਂ ਇਹਨਾਂ ਪ੍ਰੀਖਿਆਵਾਂ ਨੂੰ ਪਾਸ ਕਰਨ ਵਾਲੇ ਵਿਦਿਆਰਥੀ ਮਹੀਨਾਵਾਰ ਵਜ਼ੀਫ਼ੇ ਪ੍ਰਾਪਤ ਕਰਨ ਦੇ ਹੱਕਦਾਰ ਹੋਣਗੇ। ਸਰਕਾਰੀ ਸਕੂਲਾਂ ਦੇ ਸਿਰਮੌਰ ਅਤੇ ਤਜ਼ਰਬੇਕਾਰ ਅਧਿਆਪਕਾਂ ਦੀ ਅਗਵਾਈ ਵਿੱਚ ਜਿੱਥੇ ਪਿਛਲੇ ਵਰ੍ਹੇ ਸਰਕਾਰੀ ਸਕੂਲਾਂ ਦੇ ਦਸਵੀਂ ਜਮਾਤ ਦੇ 12 ਵਿਦਿਆਰਥੀ ਐੱਨ ਟੀ ਐੱਸ ਸੀ ਪੱਧਰ -1 ਦੀ ਪ੍ਰੀਖਿਆ ਪਾਸ ਕਰਕੇ ਝੰਡਾ ਬਰਦਾਰ ਬਣ ਚੁੱਕੇ ਹਨ। ਉੱਥੇ ਇਹਨਾਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਨਾਲ ਵਿਦਿਆਰਥੀ ਭਵਿੱਖ ਵਿੱਚ ਵੀ ਉੱਚ ਦਰਜ਼ੇ ਦੀਆਂ ਮੁਕਾਬਲੇ ਦੀਆਂ ਵੱਖ-ਵੱਖ ਪ੍ਰੀਖਿਆਵਾਂ ਵਿੱਚ ਭਾਗ ਲੈਣ ਦੇ ਕਾਬਿਲ ਬਣ ਰਹੇ ਹਨ।