ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਕੂਰ ਵਿਖੇ ਕੌਮੀ ਸੇਵਾ ਯੋਜਨਾ ਤਹਿਤ ਪਹੁੰਚੇ ਉਘੇ ਵਿਦਵਾਨ
ਫ਼ਿਰੋਜ਼ਪੁਰ 28 ਦਸੰਬਰ (ਏ.ਸੀ.ਚਾਵਲਾ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਕੂਰ ਵਿਖੇ ਪ੍ਰਿੰਸੀਪਲ ਸ਼ੀ੍ਰਮਤੀ ਸੁਨੀਤਾ ਰਾਣੀ ਅਤੇ ਪ੍ਰੋਗਰਾਮ ਅਫਸਰ ਰਾਜਦੀਪ ਸਿੰਘ ਸਾਈਆਂਵਾਲਾ ਦੀ ਅਗਵਾਈ ਹੇਠ ਇਕ ਰੋਜ਼ਾ ਐਨ. ਐਸ. ਐਸ. ਕੈਂਪ ਲਗਾਇਆ ਗਿਆ। ਇਸ ਮੌਕੇ ਸਹਾਇਕ ਡਾਇਰੈਕਟਰ ਜਗਜੀਤ ਸਿੰਘ ਚਾਹਲ, ਉਘੇ ਵਿਦਵਾਨ ਡਾ. ਰਮੇਸ਼ਵਰ ਸਿੰਘ, ਪ੍ਰੋ. ਪਰਮਿੰਦਰ ਸਿੰਘ (ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦੋਕਟ), ਜਸਵਿੰਦਰ ਸਿੰਘ, ਮੈਡਮ ਤਰਨਜੀਤ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਇਕਬਾਲ ਸਿੰਘ ਨੇ ਸਵਾਗਤੀ ਭਾਸ਼ਣ ਦਿੱਤਾ। ਪਹਿਲੇ ਸੈਸ਼ਨ ਵਿਚ ਡਾ. ਰਮੇਸ਼ਵਰ ਸਿੰਘ ਨੇ ਐਨ. ਐਸ. ਐਸ. ਰਾਹੀਂ ਨੈਤਿਕ ਸਿੱਖਿਆ ਵਿਸ਼ੇ ਤੇ ਭਾਸ਼ਦ ਦਿੱਤਾ। ਉਨ•ਾਂ ਨੇ ਮਹਾਨ ਵਿਦਵਾਨਾਂ, ਲਾਲ ਬਹਾਦਰ ਸ਼ਾਸਤਰੀ, ਡਾ. ਕਲਾਮ, ਡਾ. ਮਨਮੋਹਨ ਸਿੰਘ ਆਦਿ ਦੀਆਂ ਉਦਾਹਰਨਾਂ ਦਿੰਦਿਆਂ ਆਪਣੇ ਵਿਚਾਰ ਪੇਸ਼ ਕੀਤੇ। ਦੂਜੇ ਸੈਸ਼ਨ ਵਿਚ ਪ੍ਰੋ. ਪਰਮਿੰਦਰ ਸਿੰਘ ਨੇ ਕੌਮੀ ਸੇਵਾ ਯੋਜਨਾ ਦੇ ਉਦੇਸ਼ ਅਤੇ ਟੀਚਿਆਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਅਤੇ ਐਨ. ਐਸ. ਐਸ. ਦੇ ਇਤਿਹਾਸ ਦੀ ਜਾਣਕਾਰੀ ਦਿੱਤੀ। ਤੀਜੇ ਸੈਸ਼ਨ ਵਿਚ ਜਸਵਿੰਦਰ ਸਿੰਘ ਨੇ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਨਾਉਣ ਦੀ ਅਪੀਲ ਕੀਤੀ। ਚੌਥੇ ਅਤੇ ਆਖਰੀ ਸੈਸ਼ਨ ਵਿਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਗਜੀਤ ਸਿੰਘ ਚਾਹਲ ਨੇ ਆਪਣੀ ਜ਼ਿੰਦਗੀ ਦੇ ਤਜ਼ਰਬੇ ਸਾਂਝੇ ਕਰਦਿਆਂ ਸਾਰਿਆਂ ਨੂੰ ਤਰੋਤਾਜ਼ਾ ਕਰ ਦਿੱਤਾ। ਪ੍ਰਿੰਸੀਪਲ ਸ਼੍ਰੀਮਤੀ ਸੁਨੀਤਾ ਰਾਣੀ ਨੇ ਅੰਤ ਵਿਚ ਧੰਨਵਾਦ ਕੀਤਾ। ਮੰਚ ਸੰਚਾਲਨ ਰਾਜਦੀਪ ਸਾਈਆਂਵਾਲਾ ਨੇ ਕੀਤਾ। ਇਸ ਮੌਕੇ ਸਰਪੰਚ ਜਸਵਿੰਦਰ ਸਿੰਘ, ਪੰਚ ਮੁਕੰਦ ਸਿੰਘ, ਕੁਲਵੰਤ ਸਿੰਘ, ਕਮੇਟੀ ਚੇਅਰਮੈਨ ਸੁਰਜੀਤ ਸਿੰਘ, ਛਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ• ਦੇ ਸਨਮਾਨਿਤ ਕੀਤਾ। ਇਸ ਮੌਕੇ ਮੇਜਰ ਸਿੰਘ, ਸ਼੍ਰੀਮਤੀ ਤੇਜਿੰਦਰ ਕੌਰ, ਸ਼੍ਰੀਮਤੀ ਮੀਤ ਕੌਰ, ਜੋਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਜੈ ਪ੍ਰਭਾਕਰ, ਸ਼੍ਰੀਮਤੀ ਅਮਨਦੀਪ ਕੌਰ, ਸ਼੍ਰੀਮਤੀ ਨੀਲਮ ਰਾਣੀ, ਸ਼੍ਰੀਮਤੀ ਪ੍ਰਭਜੋਤ ਕੌਰ, ਸ਼੍ਰੀਮਤੀ ਨਵਜੋਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।