ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਕੂਰ ਵਿਖੇ 7 ਰੋਜ਼ਾ ਕੈਂਪ ਦਾ ਉਦਘਾਟਨ
ਫ਼ਿਰੋਜ਼ਪੁਰ 1 ਜਨਵਰੀ (ਏ.ਸੀ.ਚਾਵਲਾ ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਕੂਰ ਵਿਖੇ ਕੌਮੀ ਸੇਵਾ ਯੋਜਨਾ ਅਧੀਨ ਡਾਇਰੈਕਟਰ ਯੁਵਕ ਸੇਵਾਵਾਂ ਜਗਜੀਤ ਸਿੰਘ ਚਾਹਲ ਦੀ ਅਗਵਾਈ ਵਿਚ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਸੁਨੀਤਾ ਰਾਣੀ ਅਤੇ ਪ੍ਰੋਗਰਾਮ ਅਫਸਰ ਰਾਜਦੀਪ ਸਿੰਘ ਸਾਈਆਂਵਾਲਾ ਦੀ ਰਹਿਨੁਮਾਈ ਹੇਠ 7 ਰੋਜ਼ਾ ਕੈਂਪ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਸਕੂਲ ਦੇ ਮਿਡ ਡੇ ਮੀਲ ਵਰਕਰ ਸ਼੍ਰੀਮਤੀ ਸਿਮਰਜੀਤ ਕੌਰ, ਸ਼੍ਰੀਮਤੀ ਕੁਲਵੰਤ ਕੌਰ ਅਤੇ ਸ਼੍ਰੀਮਤੀ ਹਰਬੰਸ ਕੌਰ ਵਲੋਂ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਗੁਰਮੀਤ ਸਿੰਘ ਲੈਕਚਰਾਰ ਪੰਜਾਬੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਅਤੇ ਸ਼੍ਰੀਮਤੀ ਕਾਂਤਾ ਰਾਣੀ ਪਹੁੰਚੇ। ਇਸ ਮੌਕੇ ਉਨ•ਾਂ ਨੇ ਕੌਮੀ ਸੇਵਾ ਯੋਜਨਾ ਦੀ ਸਾਰਥਿਕਤਾ ਤੇ ਚਾਨਣਾ ਪਾਇਆ। ਸ਼ਾਮ ਦੀ ਸਭਾ ਵਿਚ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਪਹਿਲੇ ਦਿਨ ਸਕੂਲ ਵਿਖੇ ਪਾਰਕਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਇਸ ਮੌਕੇ ਗੁਰਪ੍ਰੀਤ ਸਿੰਘ ਅਤੇ ਸ਼੍ਰੀਮਤੀ ਅਮਨਦੀਪ ਕੌਰ ਸਟਾਫ ਤੋਂ ਇਲਾਵਾ ਸਰਪੰਚ ਜਸਵਿੰਦਰ ਸਿੰਘ, ਪੰਚ ਕੁਲਜੀਤ ਸਿੰਘ, ਅਮਰੀਕ ਸਿੰਘ ਨੇ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ• ਦੇ ਕੇ ਸਨਮਾਨਿਤ ਕੀਤਾ।