Ferozepur News
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਵਾਲਾ ਵਿਖੇ ਯੋਗਾ ਸੈਮੀਨਾਰ ਦਾ ਆਯੋਜਨ
ਫ਼ਿਰੋਜ਼ਪੁਰ 26 ਜੁਲਾਈ 2018 (Manish Bawa) ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ੍ਰ: ਬਲਵਿੰਦਰ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ: ਦਰਬਾਰਾ ਸਿੰਘ ਦੀ ਅਗਵਾਈ ਹੇਠ ਆਯੁਰਵੈਦਿਕ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲਾ ਵਿਖੇ ਚੰਗੀ ਸਿਹਤ ਅਤੇ ਯੋਗਾ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਡਾ: ਰਾਕੇਸ਼ ਗਰੋਵਰ ਏ.ਐਮ.ਓ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਯੋਗ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਯੋਗ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਯੋਗ ਨਾਲ ਜਿੱਥੇ ਸਾਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਮਿਲਦੀ ਹੈ ਉੱਥੇ ਹੀ ਯੋਗ ਨਾਲ ਅਸੀਂ ਕਈ ਬਿਮਾਰੀਆਂ ਤੋਂ ਵੀ ਮੁਕਤੀ ਪਾ ਸਕਦੇ ਹਾਂ।