ਸਰਕਾਰੀ ਹਾਈ ਸਕੂਲ ਵਾਹਗੇ ਵਾਲਾ ਵਿਖੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਫ਼ਿਰੋਜ਼ਪੁਰ 24 ਜੁਲਾਈ 2018 ( ) ਸਰਕਾਰੀ ਹਾਈ ਸਕੂਲ ਵਾਹਗੇ ਵਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਤੰਦਰੁਸਤ ਪੰਜਾਬ ਅਧੀਨ ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਵਿਖੇ ਸ੍ਰੀ ਬਲਦੇਵ ਕਿਸ਼ਨ ਇੰਚਾਰਜ ਜ਼ਿਲ੍ਹਾ ਟ੍ਰੈਫਿਕ ਸਿੱਖਿਆ ਸੈਲ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਸੈਮੀਨਾਰ ਦੌਰਾਨ ਸ੍ਰੀ ਬਲਦੇਵ ਕਿਸ਼ਨ ਇੰਚਾਰਜ ਜ਼ਿਲ੍ਹਾ ਟ੍ਰੈਫਿਕ ਸਿੱਖਿਆ ਸੈਲ ਫ਼ਿਰੋਜ਼ਪੁਰ, ਹੈੱਡ ਕਾਂਸਟੇਬਲ ਲਖਵੀਰ ਸਿੰਘ, ਹੈੱਡ ਕਾਂਸਟੇਬਲ ਗੁਰਮੇਜ ਸਿੰਘ, ਲੇਡੀਜ਼ ਕਾਂਸਟੇਬਲ ਸ਼ਬਨਮ ਬਾਨੂ ਨੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਦੇ ਨੁਕਸਾਨ ਬਾਰੇ ਵਿਸਥਾਰ ਪੂਰਵਕ ਦੱਸਿਆ। ਉਨ੍ਹਾਂ ਦੱਸਿਆ ਕਿ ਦੋ ਪਹਿਆ ਵਾਹਨ ਸਾਨੂੰ ਹੈਲਮਟ ਪਾ ਕੇ ਹੀ ਚਲਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਨਾਲ ਅਤੇ ਨਸ਼ਿਆਂ ਦੇ ਸੇਵਨ ਕਰਨ ਨਾਲ ਹਾਦਸੇ ਵਾਪਰਨ ਦਾ ਹਮੇਸ਼ਾ ਡਰ ਬਣਿਆ ਰਹਿੰਦਾ ਹੈ ਇਸ ਲਈ ਡਰਾਈਵਰਾਂ ਨੂੰ ਹਮੇਸ਼ਾ ਨਸ਼ਿਆਂ ਦਾ ਤਿਆਗ ਕਰਕੇ ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨੀ ਚਾਹੀਦੀ ਹੈ ਤਾਂ ਜੋ ਸੜਕੀਂ ਹਾਦਸਿਆਂ ਤੋਂ ਬਚਿਆ ਜਾ ਸਕੇ।
ਇਸ ਤੋ ਬਾਅਦ ਉਨ੍ਹਾਂ ਦੀ ਟੀਮ ਵੱਲੋਂ ਸਵੱਛ ਭਾਰਤ ਅਤੇ ਮਿਸ਼ਨ ਪੰਜਾਬ ਤੰਦਰੁਸਤ ਤਹਿਤ ਸਕੂਲ ਵਿੱਚ ਪੌਦੇ ਵੀ ਲਗਵਾਏ ਗਏ। ਇਸ ਮੌਕੇ ਮੁੱਖ ਅਧਿਆਪਕਾਂ ਸ੍ਰੀਮਤੀ ਨੈਨਸੀ ਅਰੋੜਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ੍ਰੀਮਤੀ ਕਵਿਤਾ ਗੁਪਤਾ, ਸ੍ਰੀਮਤੀ ਪ੍ਰੀਤੀ ਬਾਲਾ ਅਤੇ ਉਡੀਕ ਚੰਦ ਅਧਿਆਪਕ ਸਮੇਤ ਵੱਡੀ ਗਿਣਤੀ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।