ਸਰਕਾਰ ਤੁਹਾਡੇ ਦੁਆਰ-ਮੁੱਦਕੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਲੱਗਿਆ ਸ਼ਿਕਾਇਤ ਨਿਵਾਰਨ ਕੈਂਪ
ਵਿਧਾਇਕ ਰਜਨੀਸ ਦਹੀਆ ਲੋਕਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸ਼ਿਕਾਇਤ ਨਿਵਾਰਨ ਕੈਂਪ ਵਿੱਚ ਪਹੁੰਚੇ
ਸਰਕਾਰ ਤੁਹਾਡੇ ਦੁਆਰ
ਮੁੱਦਕੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਲੱਗਿਆ ਸ਼ਿਕਾਇਤ ਨਿਵਾਰਨ ਕੈਂਪ
ਵਿਧਾਇਕ ਰਜਨੀਸ ਦਹੀਆ ਲੋਕਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸ਼ਿਕਾਇਤ ਨਿਵਾਰਨ ਕੈਂਪ ਵਿੱਚ ਪਹੁੰਚੇ
ਲੋਕ ਦੀਆਂ ਸਿ਼ਕਾਇਤਾਂ ਦਾ ਮੌਕੇ ਤੇ ਕੀਤਾ ਨਿਬੇੜਾ
ਫਿਰੋਜ਼ਪੁਰ 19 ਮਈ 2023….
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਸ਼ਿਕਾਇਤ ਨਿਵਾਰਣ ਸੁਵਿਧਾ ਕੈਂਪ ਮੁੱਦਕੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਲਗਾਇਆ ਗਿਆ, ਜਿਸ ਵਿਚ ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਸ੍ਰੀ. ਰਜਨੀਸ ਦਹੀਆ ਹਲਕਾ ਵਾਸੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਕਰਨ ਲਈ ਪਹੁੰਚੇ।
ਕੈਂਪ ਦਾ ਨਿਰੀਖਣ ਕਰਨ ਉਪਰੰਤ ਵਿਧਾਇਕ ਐਡਵੋਕੇਟ ਸ੍ਰੀ. ਰਜਨੀਸ ਦਹੀਆ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ ਉਹ ਪੂਰੇ ਕਰਕੇ ਦਿਖਾਏ ਹਨ। ਇਸੇ ਤਹਿਤ ਹੀ ਅੱਜ ਇਸ ਪਿੰਡ ਦੇ ਲੋਕਾਂ ਦੇ ਮਸਲੇ ਹੱਲ ਕਰਨ ਲਈ ਵਿਭਾਗਾਂ ਦੇ ਅਧਿਕਾਰੀ ਪਿੰਡ ਦੀ ਇੱਕ ਸਾਂਝੀ ਛੱਤ ਹੇਠਾਂ ਸਰਕਾਰੀ ਸਕੀਮਾਂ ਦਾ ਲਾਭ ਦੇਣ ਲਈ ਪਹੁੰਚੇ ਹਨ।
ਉਨ੍ਹਾਂ ਕਿਹਾ ਕਿ ਅੱਜ ਦੇ ਇਸ ਕੈਂਪ ਵਿੱਚ ਬੁਢਾਪਾ, ਵਿਧਵਾ, ਅੰਗਹੀਣ ਪੈਨਸ਼ਨ, ਸਿਹਤ, ਬਿਜਲੀ, ਪਾਣੀ ਅਤੇ ਮਾਲ ਵਿਭਾਗ ਆਦਿ ਨਾਲ ਸਬੰਧਿਤ ਸਮੱਸਿਆਵਾਂ ਸੁਣੀਆਂ ਗਈਆਂ ਹਨ ਤੇ ਸਮੱਸਿਆਵਾਂ ਸੁਣਨ ਉਪਰੰਤ ਤੁਰੰਤ ਹੀ ਸਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਨਿਪਟਾਰੇ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ 25 ਤੋਂ ਵੱਧ ਵਿਭਾਗਾਂ ਨੂੰ ਇੱਥੇ ਇਕੱਤਰ ਕਰਕੇ ਸਟਾਲ ਲਗਾ ਕੇ ਮੁੱਦਕੀ ਸਮੇਤ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਗਿਆ ਹੈ।
ਇਸ ਮੌਕੇ ਪਲਾਨਿੰਗ ਬੋਰਡ ਚੇਅਰਮੈਨ ਚੰਦ ਸਿੰਘ ਗਿੱਲ, ਐੱਸ.ਡੀ.ਐੱਮ. ਅਰਵਿੰਦ ਪ੍ਰਕਾਸ਼ ਵਰਮਾ, ਤਹਿਸੀਲਦਾਰ ਸ੍ਰੀਮਤੀ ਸੁਖਬੀਰ ਕੌਰ, ਨਾਇਬ ਤਹਿਸੀਲਦਾਰ ਰਾਕੇਸ਼ ਅਗਰਵਾਲ, ਸਕੱਤਰ ਮਾਰਕਿਟ ਕਮੇਟੀ ਵਿਕਰਮਜੀਤ ਸਿੰਘ ਅਤੇ ਰੌਬੀ ਸੰਧੂ ਸਮੇਤ ਪਿੰਡ ਵਾਸੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।