ਸਰਕਾਰ ਵਲੋਂ ਮੰਗਾਂ ਨਾ ਮੰਨਣ ਕਾਰਨ ਪੈਨਸ਼ਨਰਾਂ 'ਚ ਰੋਸ
ਫਿਰੋਜ਼ਪੁਰ 21 ਮਈ (ਏ.ਸੀ.ਚਾਵਲਾ) ਪੰਜਾਬ ਸਟੇਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਮੀਟਿੰਗ ਬੀਤੇ ਦਿਨ ਲੁਧਿਆਣਾ ਵਿਖੇ ਹੋਈ। ਮੀਟਿੰਗ ਵਿਚ 16 ਅਪ੍ਰੈਲ 2015 ਨੂੰ ਚੰਡੀਗੜ• ਵਿਖੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਪੈਨਸ਼ਨਰ ਜੁਆਇੰਟ ਫਰੰਟ ਦੇ ਮੈਂਬਰਾਂ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਰਹਿਣ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਉਪ ਮੁੱਖ ਮੰਤਰੀ ਬਾਦਲ ਨੇ 4 ਅਪ੍ਰੈਲ 2015 ਨੂੰ ਧੂਰੀ ਵਿਖੇ ਕੀਤੇ ਆਪਣੇ ਵਾਅਦੇ ਅਨੁਸਾਰ ਸਰਕਾਰ ਵਲੋਂ 7 ਮੰਨੀਆਂ ਹੋਈਆਂ ਮੰਗਾਂ ਦੇ ਪੱਤਰ ਅਜੇ ਤੱਕ ਜਾਰੀ ਨਾ ਕਰਕੇ ਅਤੇ ਜੁਆਇੰਟ ਫਰੰਟ ਨੂੰ ਦੁਬਾਰਾ ਮੀਟਿੰਗ ਦਾ ਸੱਦਾ ਨਾ ਦੇ ਕੇ ਪੈਨਸ਼ਨਰ ਵਰਗ ਨੂੰ ਨਿਰਾਸ਼ ਕੀਤਾ ਹੈ। ਦੇਵਰਾਜ ਨਰੂਲਾ ਪ੍ਰਧਾਨ ਅਤੇ ਅਜੀਤ ਸਿੰਘ ਸੋਢੀ ਜਨਰਲ ਸਕੱਤਰ ਨੇ ਦੱਸਿਆ ਕਿ ਸਰਕਾਰ ਵਲੋਂ ਵਾਅਦਾ ਖਿਲਾਫੀ ਕਾਰਨ 9 ਜੂਨ 2015 ਤੱਕ ਮੰਗਾਂ ਨਾ ਮੰਨੀਆਂ ਗਈਆਂ ਤਾਂ 7 ਜੁਲਾਈ 2015 ਨੂੰ ਮੋਗਾ ਵਿਖੇ ਬਾਕੀ ਜ਼ਿਲਿ•ਆਂ ਵਾਂਗ ਸੂਬਾ ਪੱਧਰੀ ਕਨਵੈਨਸ਼ਨ ਵਿਚ ਫਿਰੋਜ਼ਪੁਰ ਤੋਂ ਵੀ 500 ਤੋਂ ਜ਼ਿਆਦਾ ਪੈਨਸ਼ਨਰ ਹਿੱਸਾ ਲੈਣਗੇ। ਉਨ•ਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼ਹੀਦ ਨਛੱਤਰ ਸਿੰਘ ਭਵਨ ਮੋਗਾ ਵਿਖੇ ਰੋਸ ਮਾਰਚ ਕੀਤਾ ਜਾਵੇਗਾ।