Ferozepur News

ਸਰਕਾਰ ਵੱਲੋਂ ਚਲਾਈਆਂ ਵੱਖ-ਵੱਖ ਜਨ-ਕਲਿਆਣ ਸਕੀਮਾਂ ਬਾਰੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

-ਸਰਕਾਰ ਦੁਆਰਾ ਚਲਾਈਆਂ ਜਾ ਰਹਿਆਂ ਵੱਖ-ਵੱਖ ਸਕੀਮਾਂ ਦਾ ਲੋਕ ਵੱਧ ਤੋਂ ਵੱਧ ਲਾਭ ਲੈਣ: ਵਨੀਤ ਕੁਮਾਰ

ADC ATTENDS FUNCTION
ਫਿਰੋਜ਼ਪੁਰ 23 ਜੁਲਾਈ () : ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਨ ਮੰਤਰਾਲੇ ਦੇ ਖੇਤਰੀ ਪ੍ਰਚਾਰ ਦੀ ਖੇਤਰੀ ਪ੍ਰਚਾਰ ਇਕਾਈ ਫ਼ਿਰੋਜ਼ਪੁਰ ਅਤੇ ਪਠਾਨਕੋਟ ਵੱਲੋਂ ਜ਼ਿਲ•ਾ ਪ੍ਰਸਾਰਨ ਦੇ ਸਹਿਯੋਗ ਨਾਲ ਜ਼ਿਲੇ• ਦੇ ਪਿੰਡ ਝੋਕ ਹਰੀਹਰ ਵਿਚ ਭਾਰਤ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਜਨ-ਕਲਿਆਣ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਵਧੀਕ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਪ੍ਰੋਗਰਾਮ ਦੀ ਸ਼ਲਾਘਾ ਕਰਦੇ ਹੋਏ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਲੋਕਾਂ ਨੂੰ ਪਹਿਲ ਕਰਨ ਵਾਸਤੇ ਪ੍ਰੇਰਿਤ ਕੀਤਾ। ਉਨ•ਾਂ ਕਿਹਾ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਜਿਸ ਦਾ ਲੋਕ ਵੱਲੋਂ ਵੱਧ ਤੋਂ ਵੱਧ ਲਾਭ ਲਿਆ ਉਠਾਇਆ ਜਾ ਰਿਹਾ ਹੈ।
ਫ਼ੀਲਡ ਪਬਲਿਸਿਟੀ ਅਫ਼ਸਰ ਫ਼ਿਰੋਜ਼ਪੁਰ ਸ੍ਰੀਮਤੀ ਨੀਲਮ ਪਾਠਕ ਨੇ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਅਟੱਲ ਪੈਨਸ਼ਨ ਸਕੀਮ, ਫ਼ਸਲ ਬੀਮਾ ਯੋਜਨਾ ਅਤੇ ਮੁਦਰਾ ਯੋਜਨਾ ਬਾਰੇ ਦੱਸਦੇ ਹੋਏ ਕਿਹਾ ਕਿ ਮੁਦਰਾ ਯੋਜਨਾ ਛੋਟੇ ਕਾਰੋਬਾਰੀਆਂ ਲਈ ਬਿਨ•ਾ ਗਰੇਟਰ ਕਰਜ਼ਾ ਮੁਹੱਈਆ ਕਰਵਾਉਣ ਲਈ ਉਪਲੱਬਧ ਹੈ। ਇਸ ਮੌਕੇ ਲੀਡ ਬੈਂਕ ਮੈਨੇਜਰ ਐੱਸਐੱਸ ਧਾਲੀਵਾਲ ਨੇ ਬੈਂਕ ਦੁਆਰਾ ਚਲਾਈਆਂ ਜਾ ਰਹੀਆਂ ਬੀਮਾ ਯੋਜਨਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਮਾਸ ਮੀਡੀਆ ਅਫ਼ਸਰ ਸ੍ਰੀਮਤੀ ਮਨਿੰਦਰ ਕੌਰ ਨੇ ਸਿਹਤ ਸੇਵਾਵਾਂ ਬਾਰੇ ਲੋਕਾਂ ਜਾਗਰੂਕ ਕੀਤਾ। ਸੰਜੀਵ ਮੈਣੀ ਨੇ ਸਕਿੱਲ ਡਿਵੈਲਪਮੈਂਟ ਸੈਂਟਰਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਲਾਇਆ ਜਿਸ ਵਿਚ ਲੋਕਾਂ ਲੋੜੀਂਦੇ ਟੈਸਟ ਕੀਤੇ ਗਏ ਅਤੇ ਲੋੜਵੰਦ ਨੂੰ ਮੁਫ਼ਤ ਦਵਾਈਆਂ ਵੀ ਦਿੱਤੀ ਗਈਆਂ। ਗੀਤ ਨਾਟਕ ਵਿਭਾਗ (ਭਾਰਤ ਸਰਕਾਰ) ਵੱਲੋਂ ਕੰਨਿਆ ਭਰੂਣ ਹੱਤਿਆ ਨਾਟਕ ਵਿਖਾਇਆ ਗਈਆਂ। ਸਰਕਾਰੀ ਹਾਈ ਸਕੂਲ ਝੋਕ ਹਰੀਹਰ ਵਿਖੇ ਬੇਟੀ ਬਚਾਓ ਅਤੇ ਬੇਟੀ ਪੜਾਓ ਤਹਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਸਰਬਜੀਤ ਸਿੰਘ ਬੇਦੀ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ, ਪਿੰਡ ਦੀ ਸਰਪੰਚ ਸ੍ਰੀਮਤੀ ਵੀਰੋ ਬਾਈ, ਬੈਂਕ ਮੈਨੇਜਰ ਗੰਗਾ ਰਾਮ, ਵਿਜੈ ਕੁਮਾਰ ਤੋਂ ਇਲਾਵਾ ਸਮੂਹ ਸਕੂਲ ਸਟਾਫ਼, ਆਸ਼ਾ ਵਰਕਰ, ਆਂਗਣਵਾੜੀ ਵਰਕਰ ਸਮੇਤ ਪਿੰਡ ਦੇ ਇਲਾਕਾ ਨਿਵਾਸੀ ਹਾਜ਼ਰ ਸਨ।

Related Articles

Back to top button