Ferozepur News

ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਵਲੋਂ ਥਾਲੀਆਂ ਖੜਕਾ ਕੇ ਧੂਰੀ ਦੇ ਬਜ਼ਾਰਾਂ ਵਿਚ ਕੀਤਾ ਜਾਵੇਗਾ ਪ੍ਰਚਾਰ

dhuriਫਿਰੋਜ਼ਪੁਰ 2 ਅਪ੍ਰੈਲ (ਏ. ਸੀ. ਚਾਵਲਾ) ਸਰਵ ਸਿੱਖਿਆ ਅਭਿਆਨ, ਰਮਸਅ ਦਫਤਰੀ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਪੂਰਾ ਕਰਵਾਉਣ ਲਈ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਦਫਤਰੀ ਕਰਮਚਾਰੀਆ ਵਲੋਂ ਰੈਲੀ ਦੀਆਂ ਤਿਆਰੀਆਂ ਸਬੰਧੀ ਸੂਬਾ ਸਕੱਤਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ•ਾ ਸਿੱਖਿਆ ਦਫਤਰ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ &#39ਚ ਜ਼ਿਲ•ਾ ਫਿਰੋਜ਼ਪੁਰ ਦੇ ਪ੍ਰਧਾਨ ਤੇ ਸੂਬਾ ਸਕੱਤਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ ਵਿਧਾਇਕਾਂ ਤੇ ਮੰਤਰੀਆ ਦੀਆਂ ਤਨਖਾਹਾਂ ਤਾਂ 60 ਤੋਂ 100 ਫੀਸਦੀ ਵਧਾ ਲਈਆਂ ਹਨ, ਪਰ ਜਦ ਕਰਮਚਾਰੀਆ ਦੀ ਵਾਰੀ ਆਉਂਦੀ ਹੈ ਤਾਂ ਪੰਜਾਬ ਦਾ ਖਜ਼ਾਨਾ ਖਾਲੀ ਹੋ ਜਾਂਦਾ ਹੈ ਅਤੇ ਜਦ ਕਰਮਚਾਰੀ ਆਪਣਾ ਹੱਕ ਮੰਗਦੇ ਹਨ ਤਾਂ ਉਨ•ਾਂ ਨੂੰ ਲਾਠੀਚਾਰਜ ਨਾਲ ਨਿਵਾਜਿਆ ਜਾਂਦਾ ਹੈ। ਉਨ•ਾਂ ਕਿਹਾ ਕਿ ਜਨਤਾ ਦੇ ਹੱਕ ਦੀ ਅਵਾਜ਼ ਬਣਨ ਵਾਲੀ ਸਰਕਾਰ ਤੇ “ਰਾਜ ਨਹੀ ਸੇਵਾ ਦਾ ਨਾਅਰਾ&#39&#39 ਲਾਉਣ ਵਾਲੀ ਸਰਕਾਰ ਇਸ ਤਰ•ਾਂ ਪੰਜਾਬ ਦੇ ਨੌਜ਼ਵਾਨਾਂ ਤੇ ਮਲਾਜ਼ਮਾਂ ਦੀ ਸੇਵਾ ਕਰ ਰਹੀ ਹੈ। ਉਨ•ਾਂ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਤੋਂ ਭੱਜ ਰਹੀ ਹੈ ਜਿਸ ਦੇ ਰੋਸ ਵਜੋਂ ਸੂਬੇ ਦੇ ਡੀ.ਜੀ.ਐਸ.ਈ ਦਫਤਰ, ਸਮੂਹ ਜ਼ਿਲਿ•ਆ ਤੇ ਬਲਾਕ ਦਫਤਰਾਂ ਦੇ ਕਰਮਚਾਰੀਆ ਵਲੋਂ 7 ਅਪ੍ਰੈਲ ਨੂੰ ਸਮੂਹਿਕ ਛੁੱਟੀ ਲੈ ਕੇ ਧੂਰੀ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਕਰ ਦਿੱਤਾ ਹੈ। ਉਨ•ਾਂ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਸਬੰਧੀ ਬਲਾਕ ਪੱਧਰ ਤੇ ਵੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਸਮੂਹ ਕਰਮਚਾਰੀ ਪਰਿਵਾਰਾਂ ਸਮੇਤ ਧੂਰੀ ਪਹੁੰਚਣਗੇ। ਸੂਬਾ ਪ੍ਰੈਸ ਸਕੱਤਰ ਰਜਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਜਥੇਬੰਦੀ ਦੀਆਂ ਸਰਕਾਰ ਪੱਧਰ ਤੇ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ ਅਤੇ ਉੱਚ ਅਧਿਕਾਰੀਆ ਨਾਲ ਹੋਈਆਂ ਮੀਟਿੰਗਾਂ ਵਿਚ ਕਰਮਚਾਰੀਆ ਦੀਆਂ ਮੰਗਾਂ ਨੂੰ ਜਾਇਜ਼ ਮੰਨਦੇ ਹੋਏ ਸਰਕਾਰ ਵਲੋਂ ਸਿੱਖਿਆ ਵਿਭਾਗ ਤੇ ਵਿੱਤ ਵਿਭਾਗ ਨੂੰ ਦਿਸ਼ਾ ਨਿਰਦੇਸ਼ ਦਿੱਤੇ ਸਨ, ਪਰ ਲੰਮਾ ਸਮਾਂ ਬੀਤ ਜਾਣ ਤੇ ਕਰਮਚਾਰੀਆਂ ਦੀਆਂ ਮੰਗਾਂ ਤੇ ਵਿਭਾਗ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਕਰਕੇ ਕਰਮਚਾਰੀਆਂ ਨੂੰ ਸੜਕਾਂ ਤੇ ਰੁਲਣ ਨੂੰ ਮਜਬੂਰ ਹੋਣਾ ਪੈ ਰਿਹਾ ਹੈ। ਉਨ•ਾਂ ਕਿਹਾ ਕਿ ਸਰਕਾਰ ਦੀ ਇਸ ਲਾਰੇਬਾਜ਼ੀ ਤੇ ਨੌਜ਼ਵਾਨ ਮਾਰੂ ਨੀਤੀ ਵਿਰੁੱਧ ਦਫਤਰੀ ਕਰਮਚਾਰੀ ਧੂਰੀ ਵਿਖੇ ਥਾਲੀਆਂ ਖੜਕਾ ਕੇ ਸੁੱਤੀ ਸਰਕਾਰ ਨੂੰ ਜਗਾਉਣਗੇ। ਇਸ ਮੌਕੇ ਸੁਖਦੇਵ ਸਿੰਘ, ਦਵਿੰਦਰ ਤਲਵਾੜ, ਪ੍ਰਵੀਨ ਕੁਮਾਰ, ਜਗਮੋਹਨ, ਪਵਨ ਕੁਮਾਰ, ਸੰਦੀਪ ਕੁਮਾਰ, ਮੈਡਮ ਮੀਨਾਕਸ਼ੀ, ਸੋਨਮ, ਕੀਰਤੀ, ਵੀਨਾ, ਮਮਤਾ ਤੇ ਪ੍ਰਿੰਕਲ ਹਾਜ਼ਰ ਸਨ।

Related Articles

Back to top button