Ferozepur News

ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆ ਸੂਬਾ ਪੱਧਰੀ ਰੈਲੀ ਕਰਕੇ ਸਰਕਾਰ ਦੀਆ ਮਾੜੀਆ ਨੀਤੀਆ ਉਜਾਗਰ ਕਰਦੇ “ਕੈਰੀ ਬੈਗ“ ਵੰਡੇ

ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆ ਸੂਬਾ ਪੱਧਰੀ ਰੈਲੀ ਕਰਕੇ ਸਰਕਾਰ ਦੀਆ ਮਾੜੀਆ ਨੀਤੀਆ ਉਜਾਗਰ ਕਰਦੇ “ਕੈਰੀ ਬੈਗ“ ਵੰਡੇ
ਸਿੱਖਿਆ ਮੰਤਰੀ ਨਾਲ 14 ਜੁਲਾਈ ਦੀ ਪੈਨਲ ਮੀਟਿੰਗ ਦਾ ਭਰੋਸਾ

SSA RMSA STATE RALLY AT MOHALI
ਮਿਤੀ 06-07-2016 (ਮੋਹਾਲੀ) ਸਿੱਖਿਆ ਵਿਭਾਗ ਵਿਚ ਆਪਣੀ ਨੋਕਰੀ ਪੱਕੀ ਕਰਨ ਦੇ ਸੂਬਾ ਸਰਕਾਰ ਵੱਲੋਂ ਵਾਰ ਵਾਰ ਦਿੱਤੇ ਵਿਸ਼ਵਾਸ ਨੂੰ ਪੂਰਾ ਨਾ ਹੁੰਦਾ ਦੇਖ ਹੁਣ ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀਆ ਨੇ ਸਰਕਾਰ ਦੀਆ ਮੁਲਾਜ਼ਮ/ਨੋਜਵਾਨ ਮਾਰੂ ਨੀਤੀਆ ਨੂੰ ਹੁਣ ਅਨੋਖੇ ਢੰਗ ਨਾਲ ਪ੍ਰਚਾਰ ਕੀਤਾ।ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆ ਨੇ ਸੂਬਾ ਪੱਧਰੀ ਇਕੱਠ ਕਰਕੇ ਕੱਪੜੇ ਦੇ ਬਣੇ ਕੈਰੀ ਬੈਗ ਵੰਡੇ।ਸੂਬੇ ਦੇ ਵੱਖ ਵੱਖ ਜ਼ਿਲਿਆ ਤੋਂ ਆਏ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆ ਨੇ ਦੁਸਹਿਰਾ ਮੈਦਾਨ ਵਿਚ ਇਕੱਠੇ ਹੋ ਕੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਇਸ ਉਪਰੰਤ ਮੁਲਾਜ਼ਮਾਂ ਵੱਲੋਂ ਸਰਕਾਰ ਦੀਆ ਮਾੜੀਆ ਤੇ ਨੋਜਵਾਨ ਮਾਰੂ ਨੀਤੀਆ ਨੂੰ ਉਜਾਗਰ ਕਰਦੇ ਕੱਪੜੇ ਦੇ ਬਣੇ ਕੈਰੀ ਬੈਗ ਆਮ ਲੋਕਾ ਫੇਜ਼ 7 ਦੀਆ ਲਾਇਟਾਂ ਅਤੇ ਫੇਜ਼ 7 ਦੇ ਬਜ਼ਾਰ ਵਿਚ ਵੰਡੇ ਗਏ।ਇਸ ਮੋਕੇ ਨਾਇਬ ਤਹਿਸੀਲਦਾਰ ਮੋਹਾਲੀ ਸ. ਗੁਰਪ੍ਰੀਤ ਸਿੰਘ ਢਿੱਲੋਂ ਅਤੇ ਐਸਸ.ਐਚ.ਉ ਮੋਹਾਲੀ ਵੱਲੋਂ ਮੋਕੇ ਤੇ ਆ ਕੇ ਮੰਗ ਪੱਤਰ ਲਿਆ ਅਤੇ 14 ਜੁਲਾਈ ਨੂੰ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨਾਲ ਪੈਨਲ ਮੀਟਿੰਗ ਦਾ ਭਰੋਸਾ ਦਿੱਤਾ ਗਿਆ।ਰੈਲੀ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਇਮਰਾਨ ਭੱਟੀ ਤੇ ਮੀਤ ਪ੍ਰਧਾਨ ਅਸ਼ੀਸ਼ ਜੁਲਾਹਾ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ ਕਈ ਸਾਲਾਂ ਤੋਂ ਲਾਰੇ ਲਗਾ ਰਹੀ ਹੈ।ਉਨ•ਾਂ ਕਿਹਾ ਕਿ ਸਰਵ ਸਿੱਖਿਆ ਅਭਿਆਨ ਦਫਤਰੀ ਮੁਲਾਜ਼ਮ ਪਿਛਲੇ 12 ਸਾਲਾਂ ਤੋਂ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ,ਡੀ.ਜੀ.ਐਸ.ਈ, ਡੀ.ਪੀ.ਆਈ,ਜ਼ਿਲ•ਾ ਸਿੱਖਿਆ ਅਫਸਰ,ਬਲਾਕ ਸਿੱਖਿਆ ਅਫਸਰ ਅਤੇ ਪੰਜਾਬ ਸਰਕਾਰ ਦੇ ਕਈ ਹੋਰ ਦਫਤਰਾਂ ਵਿਚ ਕੰੰਮ ਕਰ ਰਹੇ ਹਨ ਪ੍ਰੰਤੂ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੁਲਰ ਨਹੀ ਕੀਤਾ ਜਾ ਰਿਹਾ।ਉਨ•ਾਂ ਕਿਹਾ ਕਿ ਦਫਤਰੀ ਕਰਮਚਾਰੀ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਹਨ ਦਫਤਰੀ ਕਰਮਚਾਰੀਆ ਤੋਂ ਬਿਨ•ਾ ਸਰਕਾਰ ਨਹੀ ਚਲਾਈ ਜਾ ਸਕਦੀ।ਸੂਬਾ ਪ੍ਰੈਸ ਸਕੱਤਰ ਰਜਿੰਦਰ ਸਿੰਘ ਤੇ ਸੂਬਾ ਜਰਨਲ ਸਕੱਤਰ ਦਲਜਿੰਦਰ ਸਿੰਘ ਨੇ ਦੱਸਿਆ ਕਿ ਜਥੇਬੰਦੀ ਦੀਆ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨਾਲ ਕਈ ਮੀਟਿੰਗ ਹੋ ਚੁੱਕੀਆ ਹਨ ਅਤੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਹਰ ਵਾਰ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੁਲਰ ਕਰਨ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਲੰਬਾ ਸਮਾਂ ਬੀਤ ਜਾਣ ਤੇ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ਼ ਕਰਨ ਲਈ ਕੋਈ ਨੋਟੀਫਿਕੇਸ਼ਨ ਜ਼ਾਰੀ ਨਹੀ ਕੀਤਾ ਗਿਆ।ਉਨ•ਾਂ ਦੱਸਿਆ ਕਿ ਬੀਤੀ 24 ਅਪ੍ਰੈਲ ਨੂੰ ਜਥੇਬੰਦੀ ਦੀ ਮਾਨਯੋਗ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਪੈਨਲ ਮੀਟਿੰਗ ਹੋਈ ਸੀ ਜਿਸ ਮੀਟਿੰਗ ਵਿਚ ਸਿੱਖਿਆ ਮੰਤਰੀ ਪੰਜਾਬ ਡਾ ਦਲਜੀਤ ਸਿੰਘ ਚੀਮਾ ਵੀ ਮੋਜੂਦ ਸਨ ਇਸ ਮੀਟਿੰਗ ਵਿਚ ਵੀ ਮੁਲਾਜ਼ਮ ਨੂੰ ਜਲਦ ਨੋਟੀਫਿਕੇਸ਼ਨ ਕਰਨ ਦਾ ਵਾਅਦਾ ਕੀਤਾ ਗਿਆ ਸੀ।ਪ੍ਰੰਤੂ 2 ਮਹੀਨੇ ਦੇ ਕਰੀਬ ਬੀਤ ਜਾਣ ਤੇ ਵੀ ਕੋਈ ਕਾਰਵਾਈ ਨਜ਼ਰ ਨਹੀ ਆ ਰਹੀ ਹੈ।ਉਨ•ਾਂ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਨੇ ਮੁਲਾਜ਼ਮਾਂ ਨੁੰ ਸਿੱਖਿਆ ਵਿਭਾਗ ਵਿਚ ਰੈਗੁਲਰ ਨਾ ਕੀਤਾ ਤਾਂ ਮੁਲਾਜ਼ਮ ਕੰਮ ਬੰਦ ਕਰਕੇ ਪੱਕਾ ਧਰਨਾ ਲਾਉਣ ਨੂੰ ਮਜਬੂਰ ਹੋਣਗੇ।

Related Articles

Back to top button