Ferozepur News

ਸਰਵ ਸਿੱਖਿਆ ਅਭਿਆਨ, ਰ.ਮ.ਸ.ਅ ਕਰਮਚਾਰੀਆਂ ਨੇ ਮੁੱਖ ਮੰਤਰੀ ਵਲੋਂ ਮੰਨੀਆ ਮੰਗਾਂ ਪੂਰੀਆਂ ਕਰਵਾਉਣ ਲਈ ਏ.ਡੀ.ਸੀ ਨੂੰ ਦਿੱਤਾ ਮੰਗ ਪੱਤਰ

amitਫਿਰੋਜ਼ਪੁਰ 17 ਅਪ੍ਰੈਲ (ਏ.ਸੀ.ਚਾਵਲਾ) ਸਰਵ ਸਿੱਖਿਆ ਅਭਿਆਨ, ਰ.ਮ.ਸ.ਅ ਦਫਤਰੀ ਕਰਮਚਾਰੀ ਯੂਨੀਅਨ ਪੰਜਾਬ ਨੇ ਅੱਜ ਸੂਬਾ ਸਕੱਤਰ ਸਰਬਜੀਤ ਸਿੰਘ ਦੀ ਅਗਵਾਈ ਵਿਚ ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮਿਤ ਕੁਮਾਰ ਨੂੰ ਆਪਣੀਆਂ ਮੰਗਾਂ ਪ੍ਰਤੀ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ। ਪ੍ਰੈਸ ਸਕੱਤਰ ਰਜਿੰਦਰ ਸਿੰਘ ਨੇ ਕਿਹਾ ਕਿ ਕਰਮਚਾਰੀਆ ਵਲੋਂ 7 ਅਪ੍ਰੈਲ ਨੂੰ ਧੂਰੀ ਵਿਖੇ ਕੀਤੇ ਸ਼ਾਤਮਈ ਰੋਸ ਦੌਰਾਨ ਧੂਰੀ ਪ੍ਰਸਾਸ਼ਨ ਵਲੋਂ ਮੌਕੇ ਤੇ ਜਥੇਬੰਦੀ ਨੂੰ ਮੁੱਖ ਮੰਤਰੀ ਪੰਜਾਬ ਨਾਲ ਮਿਲਾਇਆ ਗਿਆ, ਜਿਸ ਦੌਰਾਨ ਮੁੱਖ ਮੰਤਰੀ ਵਲੋਂ ਕਰਮਚਾਰੀਆਂ ਨੂੰ ਜਲਦ ਹੀ ਚੰਡੀਗੜ ਵਿਖੇ ਪੈਨਲ ਮੀਟਿੰਗ ਕਰਕੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੁਰਾ ਕਰਨ ਦਾ ਭਰੋਸਾ ਦਿੱਤਾ ਸੀ। ਉਨ•ਾਂ ਕਿਹਾ ਕਿ ਕਈ ਜਥੇਬੰਦੀਆਂ ਨੂੰ ਮੁੱਖ ਮੰਤਰੀ ਦਫਤਰ ਵਲੋਂ ਪੈਨਲ ਮੀਟਿੰਗ ਦਿੱਤੀਆਂ ਜਾ ਚੁੱਕੀਆਂ ਹਨ, ਪਰ ਸਰਵ ਸਿੱਖਿਆ ਅਭਿਆਨ, ਰ.ਮ.ਸ.ਅ ਦਫਤਰੀ ਕਰਮਚਾਰੀਆਂ ਨੂੰ ਅਜੇ ਤੱਕ ਮੀਟਿੰਗ ਸਬੰਧੀ ਸਰਕਾਰ ਵਲੋਂ ਕੋਈ ਬੁਲਾਵਾ ਨਹੀਂ ਆਇਆ ਹੈ। ਉਨ•ਾਂ ਕਿਹਾ ਕਿ ਏ.ਡੀ.ਸੀ ਸਾਹਿਬ ਵਲੋਂ ਕਰਮਚਾਰੀਆ ਦਾ ਮੰਗ ਪੱਤਰ ਮੁੱਖ ਮੰਤਰੀ ਨੂੰ ਭੇਜਦੇ ਹੋਏ ਮੰਗਾਂ ਜਲਦ ਹੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ•ਾਂ ਕਿਹਾ ਕਿ ਰਾਜ ਨਹੀਂ ਸੇਵਾ ਦਾ ਨਾਅਰਾ ਲਾਉਣ ਵਾਲੀ ਸਰਕਾਰ ਤੇ ਸੰਗਤ ਦਰਸ਼ਨਾਂ ਦੇ ਮਹਾਰਥੀ ਮੁੱਖ ਮੰਤਰੀ ਪੰਜਾਬ ਪ੍ਰਕਾਸ ਸਿੰਘ ਬਾਦਲ ਇਕ ਪਾਸੇ ਤਾਂ ਰੋਜ਼ਾਨਾ ਪਿੰਡ ਪਿੰਡ ਸ਼ਹਿਰ ਸ਼ਹਿਰ ਜਾ ਕੇ ਸੰਗਤ ਦਰਸ਼ਨਾਂ ਦਾ ਵਿਖਾਵਾ ਕਰ ਰਹੇ ਹਨ ਅਤੇ ਦੂਜੇ ਪਾਸੇ ਕਰਮਚਾਰੀਆਂ ਨਾਲ ਵਾਅਦਾ ਕਰਕੇ ਵੀ ਉਨ•ਾਂ ਨਾਲ ਮੀਟਿੰਗ ਨਹੀਂ ਕੀਤੀਆਂ ਜਾ ਰਹੀਆਂ, ਜਿਸ ਤੋਂ ਜਾਹਿਰ ਹੁੰਦਾ ਹੈ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਉਨ•ਾਂ ਕਿਹਾ ਕਿ ਜੇਕਰ ਕਰਮਚਾਰੀਆਂ ਦੀ ਜਲਦ ਹੀ ਮੁੱਖ ਮੰਤਰੀ ਪੰਜਾਬ ਨਾਲ ਪੈਨਲ ਮੀਟਿੰਗ ਕਰਵਾ ਕੇ ਜਾਇਜ਼ ਤੇ ਹੱਕੀ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਕਰਮਚਾਰੀ ਜਲਦ ਹੀ ਅਗਲਾ ਐਕਸ਼ਨ ਉਲੀਕਣਗੇ। ਇਸ ਮੌਕੇ ਸੁਖਦੇਵ ਸਿੰਘ, ਜਗਮੋਹਨ ਸ਼ਰਮਾ, ਪਵਨ ਕੁਮਾਰ, ਦਵਿੰਦਰ ਤਲਵਾੜ, ਪ੍ਰਵੀਨ ਕੁਮਾਰ, ਸੁਨੀਲ ਕੁਮਾਰ, ਸੰਦੀਪ ਕੁਮਾਰ ਆਦਿ ਹਾਜ਼ਰ ਸਨ।

Related Articles

Back to top button