ਸਰਹੱਦ ਤੋਂ ਫਿਰ ਬਰਾਮਦ ਹੋਈ ਕਰੋੜਾਂ ਦੀ ਹੈਰੋਇਨ
ਸਰਹੱਦ ਤੋਂ ਫਿਰ ਬਰਾਮਦ ਹੋਈ ਕਰੋੜਾਂ ਦੀ ਹੈਰੋਇਨ
Ferozepur, December 15, 2019: ਹਿੰਦ-ਪਾਕਿ ਸਰਹੱਦ ‘ਤੇ ਸਥਿਤ ਸਰਹੱਦੀ ਸੁਰੱਖਿਆ ਬਲ ਦੀ ਚੌਂਕੀ ਬਸਤੀ ਰਾਮ ਲਾਲ ਇਲਾਕੇ ਵਿੱਚੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਬੀਐਸਐਫ਼ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਸੀਆਈਏ ਸਟਾਫ਼ ਨੂੰ ਕਿਸੇ ਖ਼ਾਸ ਮੁਖ਼ਬਰ ਨੇ ਗੁਪਤ ਸੂਚਨਾ ਦਿੱਤੀ ਸੀ ਕਿ ਬੀਐਸਐਫ਼ ਦੀ ਚੌਂਕੀ ਬਸਤੀ ਰਾਮ ਲਾਲ ਇਲਾਕੇ ਵਿੱਚ ਕੰਡਿਆਲੀ ਤਾਰ ਤੋਂ ਪਾਰ ਇੱਕ ਕਿਸਾਨ ਦੇ ਖੇਤ ਵਿੱਚ ਪਾਕਿਸਤਾਨੀ ਸਮਗਲਰਾਂ ਦੇ ਵੱਲੋਂ ਹੈਰੋਇਨ ਦੀ ਖੇਪ ਭੇਜੀ ਗਈ ਹੈ।
ਬੀਐਸਐਫ਼ ਅਧਿਕਾਰੀਆਂ ਨੇ ਦੱਸਿਆ ਕਿ ਸੀਆਈਏ ਸਟਾਫ਼ ਤੋਂ ਸੂਚਨਾ ਮਿਲਦਿਆਂ ਸਾਰ ਹੀ ਜਦੋਂ ਬਸਤੀ ਰਾਮ ਲਾਲ ਇਲਾਕੇ ਵਿੱਚ ਸਰਹੱਦ ਉਪਰ ਇੱਕ ਕਿਸਾਨ ਦੀ ਜ਼ਮੀਨ ਵਿੱਚ ਸਰਚ ਆਪ੍ਰੇਸ਼ਨ ਚਲਾਇਆ ਗਿਆ ਤਾਂ, ਉੱਥੋਂ 2 ਕਿੱਲੋ 450 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਬੀਐਸਐਫ਼ ਅਧਿਕਾਰੀਆਂ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਹੈਰੋਇਨ ਭਾਰਤ ਦੇ ਕਿਹੜੇ ਸਮਗਲਰ ਤੱਕ ਪਹੁੰਚਣੀ ਸੀ।