ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾ ਨੂੰ ਗ੍ਰਹਿਣ ਕਰਨਾ ਸਮੇਂ ਦੀ ਲੋੜ: ਰਜਨੀਸ਼ ਦਹੀਆ
ਯੁਵਕ ਸੇਵਾਵਾਂ ਵਿਭਾਗ ਵੱਲੋਂ ਯੁਵਕ ਦਿਵਸ ਦੀ ਕੀਤੀ ਗਈ ਸ਼ੁਰੂਆਤ
ਯੁਵਕ ਸੇਵਾਵਾਂ ਵਿਭਾਗ ਵੱਲੋਂ ਯੁਵਕ ਦਿਵਸ ਦੀ ਕੀਤੀ ਗਈ ਸ਼ੁਰੂਆਤ
ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾ ਨੂੰ ਗ੍ਰਹਿਣ ਕਰਨਾ ਸਮੇਂ ਦੀ ਲੋੜ: ਰਜਨੀਸ਼ ਦਹੀਆ
ਖੂਨਦਾਨ ਸਭ ਤੋਂ ਉੱਤਮ ਧਨ
ਫਿਰੋਜਪੁਰ 16 ਫਰਵਰੀ 2023.
ਨੌਜਵਾਨਾਂ ਵੱਲੋਂ ਖੂਨਦਾਨ ਲਈ ਅੱਗੇ ਆਉਣਾ ਇੱਕ ਚੰਗੇ ਤੇ ਸਾਰਥਕ ਸਮਾਜ ਦੀ ਨਿਸ਼ਾਨੀ ਹੈ, ਇਨ੍ਹਾਂ ਖੂਨਦਾਨੀਆਂ ਵਿੱਚ ਲੜਕੀਆਂ ਦੀ ਗਿਣਤੀ ਸਿੱਧ ਕਰਦੀ ਹੈ ਕਿ ਉਹ ਕਿਸੇ ਤੋਂ ਵੀ ਘੱਟ ਨਹੀਂ ਹਨ। ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸ਼ਵਾਮੀ ਵਿਵੇਕਾਨੰਦ ਦੀਆਂ ਸਿਖਿਆਂਵਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾ ਕੇ ਉਨ੍ਹਾਂ ਤੋਂ ਸੇਧ ਲਈਏ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜਨੀਸ਼ ਦਹੀਆ ਨੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜਪੁਰ ਵਿਖੇ ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਦੋ ਰੋਜ਼ਾ ਯੁਵਕ ਦਿਵਸ ਸਮਾਗਮ ਦੇ ਉਦਘਾਟਨੀ ਸਮਾਰੋਹ ਦੌਰਾਨ ਕੀਤਾ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਪ੍ਰੀਤ ਕੋਹਲੀ ਵਿਸ਼ੇਸ਼ ਤੌਰ ਤੇ ਹਾਜ਼ਰ ਹਨ।
ਆਪਣੇ ਸੰਬੋਧਨ ਵਿੱਚ ਵਿਧਾਇਕ ਸ੍ਰੀ ਰਜਨੀਸ਼ ਦਹੀਆ ਨੇ ਕਿਹਾ ਕਿ ਖੂਨਦਾਨ ਕਰਨ ਨਾਲ ਅਸੀਂ ਚੰਗੇ ਇਨਸਾਨ ਬਣਨ ਵੱਲ ਇਕ ਕਦਮ ਹੋਰ ਵੱਧ ਜਾਂਦੇ ਹਾਂ ਅਤੇ ਖੂਨਦਾਨ ਕਰਨ ਵਾਲਾ ਰੱਬ ਦਾ ਦੂਜਾ ਰੂਪ ਹੀ ਹੈ। ਖੂਨਦਾਨ ਲਈ ਵੱਡੀ ਗਿਣਤੀ ਵੱਚ ਲੜਕੀਆਂ ਦਾ ਅੱਗੇ ਆਉਣਾ ਸਾਰਥਕ ਕਦਮ ਹੈ ਅਤੇ ਹਰੇਕ ਸਿਹਤਮੰਦ ਵਿਅਕਤੀ ਨੂੰ ਅਜਿਹੇ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ, ਤਾਂ ਜੋ ਸਾਡੇ ਅੰਦਰਲੀ ਪ੍ਰਤਿਭਾ ਉਭਰ ਸਕੇ।
ਇਸ ਦੌਰਾਨ ਰਜਿਸਟਰਾਰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜਪੁਰ ਡਾ. ਗਜਲਪ੍ਰੀਤ ਸਿੰਘ ਨੇ ਕਿਹਾ ਕਿ ਸਾਨੂੰ ਇਹ ਦੇਖ ਕੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਵਿਦਿਆਰਥੀਆਂ ਵਿੱਚ ਖੂਨਦਾਨ ਨੂੰ ਲੈ ਕੇ ਬਹੁਤ ਉਤਸ਼ਾਹ ਹੈ ਅਤੇ ਪਹਿਲੇ ਦਿਨ ਦੇ ਪ੍ਰੋਗਰਾਮ ਵਿੱਚ ਖੂਨਦਾਨ ਕੈਂਪ ਤੋਂ ਇਲਾਵਾ ਸਵਾਮੀ ਵਿਵੇਕਾਨੰਦ ਬਾਰੇ ਅਤੇ ਯੁਵਾ ਵਰਗ ਨੂ ਦਰਪੇਸ ਮੁਸ਼ਕਲਾਂ ਅਤੇ ਮੋਜੂਦਾ ਸਮੇ ਵਿੱਚ ਕਰੀਅਰ ਗ੍ਰੋਥ ਕਿਵੇ ਸੰਭਵ ਹੈ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਗੁਰਜੀਵਨ ਸਿੰਘ ਪ੍ਰੋਗਰਾਮ ਅਫਸਰ ਐਨ ਐਸ ਐਸ ਨੇ ਜ਼ਿਲ੍ਹਾ ਫਿਰੋਜਪੁਰ ਦੇ ਯੁਵਾ ਵਰਗ ਨਾਲ ਸਬਦਾ ਦੀ ਸਾਂਝ ਪਾਈ। ਇਸ ਸਮਾਗਮ ਵਿੱਚ ਸਿਵਲ ਹਸਪਤਾਲ ਫਿਰੋਜਪੁਰ ਦੀ ਬਲੱਡ ਬੈਂਕ ਟੀਮ ਵੱਲੋਂ ਖੂਨ ਇਕੱਤਰ ਕੀਤਾ ਗਿਆ।
ਇਸ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਸ੍ਰੀ ਗੁਰਪ੍ਰੀਤ ਸਿੰਘ, ਸ੍ਰੀ ਯਸ਼ਪਾਲ, ਸ੍ਰੀ ਨਵਨੀਤ ਝੱਜ, ਡਾ. ਅਮਿਤ ਅਰੋੜਾ ਅਤੇ ਐਨ ਐਸ ਐਸ ਦੇ ਸਮੂਹ ਪ੍ਰੋਗਰਾਮ ਅਫਸਰ, ਰੈਡ ਰੀਬਨ ਕਲੱਬ ਦੇ ਨੋਡਲ ਅਫਸਰ ਅਤੇ ਜ਼ਿਲ੍ਹੇ ਦੇ ਕਾਲਜਾਂ/ਸਕੂਲਾਂ ਦੇ ਨੁਮਾਇੰਦੇ ਅਤੇ ਵਿਦਿਆਰਥੀ ਹਾਜ਼ਰ ਸਨ।