Ferozepur News

ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਜਾਗਰੂਕਤਾ ਰੈਲੀ

 ਮਾਣਯੋਗ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ 4 ਫ਼ਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ  ਸ਼ਹਿਰ ਦੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਵਿਦਿਆਰਥੀਆਂ ਵੱਲੋਂ ਫ਼ਿਰੋਜ਼ਪੁਰ ਸ਼ਹਿਰ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਬਲਵਿੰਦਰ ਸਿੰਘ ਧਾਲੀਵਾਲ ਨੇ ਇਸ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਰੈਲੀ ਸਥਾਨਕ ਨਗਰ ਕੌਂਸਲ ਪਾਰਕ, ਮਾਡਲ ਟਾਊਨ ਤੋਂ  ਸ਼ੁਰੂ ਹੋ ਕੇ ਬਾਜ਼ਾਰ ਵਿੱਚ ਦੀ ਹੁੰਦੀ ਹੋਈ ਐਚ.ਐਮ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਪਤ ਹੋਈ। 

ਇਸ ਮੌਕੇ ਸ. ਬਲਵਿੰਦਰ ਸਿੰਘ ਧਾਲੀਵਾਲ ਨੇ ਰੈਲੀ ਵਿੱਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਦਾ ਇਹ ਸੰਦੇਸ਼ ਘਰ-ਘਰ ਵਿੱਚ ਪਹੁੰਚਾਇਆ ਜਾਵੇ ਕਿ ਹਰ ਯੋਗ ਵਿਅਕਤੀ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰੇ।  ਇਸ ਮੌਕੇ ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਨੂੰ ਪ੍ਰਣ ਦਵਾਇਆ ਕਿ "ਅਸੀਂ ਲੋਕਤੰਤਰ ਵਿੱਚ ਵਿਸ਼ਵਾਸ ਰੱਖ ਕੇ ਪ੍ਰਣ ਕਰਦੇ ਹਾਂ ਕਿ ਆਪਣੇ ਚੋਣ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਈ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀ ਪੂਰਨ ਚੋਣ ਦੀ ਪ੍ਰਕਿਰਿਆ ਨੂੰ ਬਰਕਰਾਰ ਰੱਖਦੇ ਹੋਏ ਨਿਡਰ ਹੋ ਕੇ, ਧਰਮ ਵਰਗ ਜਾਤੀ, ਸਮੁਦਾਇ, ਭਾਸ਼ਾ ਜਾਂ ਬਿਨਾਂ ਕਿਸੇ ਲਾਲਚ ਦੇ ਆਪਣੇ ਵੋਟ ਦੇਣ ਦੇ ਹੱਕ ਦਾ ਇਸਤੇਮਾਲ ਕਰਾਂਗੇ ਤੇ ਨਾਲ ਹੀ ਇਹ ਵੀ ਕਿਹਾ ਕਿ ਉਹ ਆਪਣੇ ਘਰ ਦੇ ਮੈਂਬਰਾਂ ਨੂੰ ਵੀ ਵੋਟ ਪਾਉਣ ਸਬੰਧੀ ਇਹ ਜਾਣਕਾਰੀ ਦੇਣ।

ਇਸ ਮੌਕੇ ਸ੍ਰੀਮਤੀ ਸ਼ਰੂਤੀ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜਨ.), ਸਹਾਇਕ ਕਮਿਸ਼ਨਰ ਸ. ਰਣਜੀਤ ਸਿੰਘ, ਡਾ: ਸਤਿੰਦਰ ਸਿੰਘ, ਸ੍ਰੀ ਰਜਿੰਦਰ ਕਟਾਰੀਆ, ਸ੍ਰੀ ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ, ਸ. ਬੀਰਪ੍ਰਤਾਪ ਸਿੰਘ ਗਿੱਲ, ਪਰਮਿੰਦਰ ਸਿੰਘ ਈ.ੳ., ਸੁਖਪਾਲ ਸਿੰਘ, ਪ੍ਰੇਮ ਰਾਜਨ ਜੋਸ਼ੀ, ਲਖਵਿੰਦਰ ਸਿੰਘ, ਸ੍ਰੀ ਕਮਲ ਸ਼ਰਮਾ ਸਮੇਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਹਾਜ਼ਰ ਸਨ।

ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਜਾਗਰੂਕਤਾ ਰੈਲੀ

Related Articles

Back to top button