Ferozepur News

ਸਵ. ਕਮਲ ਸ਼ਰਮਾ ਦੇ ਪਰਿਵਾਰ ਨਾਲ ਸੁਖਬੀਰ ਬਾਦਲ ਨੇ ਕੀਤਾ ਦੁੱਖ ਸਾਂਝਾ

 

ਸਵ. ਕਮਲ ਸ਼ਰਮਾ ਦੇ ਪਰਿਵਾਰ ਨਾਲ ਸੁਖਬੀਰ ਬਾਦਲ ਨੇ ਕੀਤਾ ਦੁੱਖ ਸਾਂਝਾ

Ferozepur, October 29, 2019: ਦੀਵਾਲੀ ਵਾਲੇ ਦਿਨ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਕਮਲ ਸ਼ਰਮਾ ਦਾ ਦਿਹਾਂਤ ਹੋ ਗਿਆ ਸੀ। ਬੀਤੇ ਕੱਲ੍ਹ ਕਮਲ ਸ਼ਰਮਾ ਦਾ ਅੰਤਿਮ ਸੰਸਕਾਰ ਹੋਇਆ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਲੋਕ ਸਭਾ ਹਲਕਾ ਤੋਂ ਐਮ.ਪੀ. ਸੁਖਬੀਰ ਸਿੰਘ ਬਾਦਲ ਆਪਣੇ ਵਰਕਰਾਂ ਅਤੇ ਆਗੂਆਂ ਸਮੇਤ ਕਮਲ ਸ਼ਰਮਾ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਸੁਖਬੀਰ ਨੇ ਕਿਹਾ ਕਿ ਬੇਸ਼ੱਕ ਕਮਲ ਸ਼ਰਮਾ ਦੇ ਬੇ-ਵਕਤ ਇਸ ਫਾਨੀ ਸੰਸਾਰ ਤੋਂ ਚਲੇ ਗਏ ਹਨ, ਪਰ ਉਨ੍ਹਾਂ ਦੇ ਜਾਣ ਦਾ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਫਿਰੋਜ਼ਪੁਰ ਵਾਸੀਆਂ ਨੂੰ ਵਿਸ਼ਵਾਸ ਦੁਆਇਆ ਕਿ ਕਮਲ ਸ਼ਰਮਾ ਦਾ ਜੋ ਸੁਪਨਾ ਸੀ ਕਿ ਫਿਰੋਜ਼ਪੁਰ ਵਿੱਚ ਪੀਜੀਆਈ ਬਣੇ, ਉਸ ਨੂੰ ਵੀ ਬਹੁਤ ਜਲਦ ਪੂਰਾ ਕੀਤਾ ਜਾਵੇਗਾ। ਕਮਲ ਸ਼ਰਮਾ ਦੇ ਪਰਿਵਾਰ ਨੂੰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਹਮੇਸ਼ਾ ਹੀ ਉਨ੍ਹਾਂ ਦੇ ਨਾਲ ਹਨ ਅਤੇ ਹਰ ਦੁੱਖ ਸੁੱਖ ਵਿੱਚ ਨਾਲ ਖੜੇ ਹਨ। 

Related Articles

Back to top button