Ferozepur News

ਸਹੀਦ ਭਗਤ ਸਿੰਘ ਟੈਕਨੀਕਲ ਕੈਂਪਸ ਫਿਰੋਜ਼ਪੁਰ ਵਿਖੇ 24 ਤੇ 25 ਸਤੰਬਰ 2020 ਨੂੰ ਰੁਜ਼ਗਾਰ ਮੇਲੇ ਦਾ ਆਯੋਜਨ-ਵਧੀਕ ਡਿਪਟੀ ਕਮਿਸ਼ਨਰ

ਰੁਜ਼ਗਾਰ ਪ੍ਰਾਪਤ ਕਰਨ ਦੇ ਚਾਹਵਾਨ ਵਿਦਿਆਰਥੀ 14 ਸਤੰਬਰ 2020 ਤੱਕ ਆਪਣੇ ਆਪ ਨੂੰ www.pgrkam.com ਤੇ ਰਜਿਸਸਟਰਡ ਕਰਨ

ਸਹੀਦ ਭਗਤ ਸਿੰਘ ਟੈਕਨੀਕਲ ਕੈਂਪਸ ਫਿਰੋਜ਼ਪੁਰ ਵਿਖੇ 24 ਤੇ 25 ਸਤੰਬਰ 2020 ਨੂੰ ਰੁਜ਼ਗਾਰ ਮੇਲੇ ਦਾ ਆਯੋਜਨ-ਵਧੀਕ ਡਿਪਟੀ ਕਮਿਸ਼ਨਰ

ਫਿਰੋਜ਼ਪੁਰ 3  ਸਤੰਬਰ 2020 
ਡਿਪਟੀ ਕਮਿਸ਼ਨਰ-ਕਮ ਚੇਅਰਮੈਨ ਸ੍ਰ. ਗੁਰਪਾਲ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾ ਹੇਠ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ.ਈ.ਓ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਫਿਰੋਜਪੁਰ ਸ੍ਰ. ਰਵਿੰਦਰਪਾਲ ਸਿੰਘ ਸੰਧੂ ਵੱਲੋਂ ਪੰਜਾਬ ਰਾਜ ਵਿੱਚ ਕਿ 24 ਤੋਂ 30 ਸਤੰਬਰ 2020 ਤੱਕ ਲੱਗਣ ਵਾਲੇ ਰੁਜ਼ਗਾਰ ਮੇਲਿਆ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ ਮੁਖੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ।

          ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਸ੍ਰ. ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ 24 ਸਤੰਬਰ ਤੇ 25 ਸਤੰਬਰ ਨੂੰ ਸਹੀਦ ਭਗਤ ਸਿੰਘ ਟੈਕਨੀਕਲ ਕੈਂਪਸ ਫਿਰੋਜ਼ਪੁਰ ਵਿਖੇ ਰੁਜ਼ਗਾਰ ਮੇਲੇ ਲਗਾਏ ਜਾਣੇ ਹਨ, ਇਸ ਲਈ ਵੱਖ-ਵੱਖ ਕੰਪਨੀਆਂ ਦੇ ਨੁੰਮਾਇੰਦੇ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਉਮੀਦਵਾਰਾਂ ਨਾਲ ਰੁਬਰੂ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਸਥਿਤੀ ਨੂੰ ਦੇਖਦੇ ਹੋਏ ਸਬੰਧਿਤ ਵਿਭਾਗ ਵੱਲੋਂ ਬੱਚਿਆਂ ਦੀ ਸੋਸ਼ਲ ਡਿਸਟੈਂਸਿੰਗ ਦਾ ਖਾਸ ਧਿਆਨ ਰੱਖਿਆ ਜਾਵੇ ਤੇ ਉਨ੍ਹਾਂ ਨੂੰ ਸੈਨੇਟਾਈਜ਼ਰ ਤੇ ਮਾਸਕ ਉਪਲੱਬਧ ਕਰਵਾਏ ਜਾਣ । ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ 24 ਸਤੰਬਰ ਤੋਂ 30 ਸਤੰਬਰ 2020 ਦਰਮਿਆਨ ਵੱਖ-ਵੱਖ ਕੰਪਨੀਆਂ ਲਈ ਵਰਚੁਅਲ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨ ਪ੍ਰਾਰਥੀਆਂ ਨੁੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਅਪੀਲ ਕੀਤੀ।

          ਇਸ ਮੌਕੇ ਰੁਜ਼ਗਾਰ ਉੱਤਪਤੀ ਤੇ ਸਿਖਲਾਈ ਅਫਸਰ ਸ੍ਰੀ. ਅਸੋਕ ਜਿੰਦਲ ਤੇ ਪਲੇਸਮੈਂਟ ਅਫਸਰ ਸ੍ਰ. ਗੁਰਜੰਟ ਨੇ ਦੱਸਿਆ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਵਾਲੀਆਂ ਵੱਖ-ਵੱਖ ਕੰਪਨੀਆਂ ਲਈ ਅਪਲਾਈ ਕਰਨ ਲਈ ਪ੍ਰਾਰਥੀ ਆਪਣੇ ਆਪ ਨੂੰ www.pgrkam.com ਤੇ 14 ਸਤੰਬਰ 2020 ਤੱਕ ਰਜਿਸਸਟਰਡ ਕਰਨ। ਪੋਰਟਲ ਤੇ ਅਪਲਾਈ ਕਰਨ ਵਾਲੇ ਪ੍ਰਾਰਥੀਆਂ ਨੂੰ ਸਲੋਟ ਵਾਈਜ ਇੰਟਰਵਿਊ ਦਾ ਐੱਸ.ਐੱਮ.ਐੱਸ  ਰਾਹੀਂ ਸੱਦਾ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਰੋਜ਼ਗਾਰ ਦਫਤਰ ਦੇ ਹੈਲਲਾਈਨ ਨੰਬਰ: 94654-74122 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Check Also
Close
Back to top button