ਸਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਪ੍ਰੋਜੈਕਟ ਸਵੀਪ-2 ਦਾ ਜ਼ਿਲਾ ਪੱਧਰੀ ਉਦਘਾਟਨ
ਫਿਰੋਜਪੁਰ:- ਸਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਜ਼ਿਲ•ਾ ਇਲੈਕਸਨ ਸੈਲ, ਫਿਰੋਜ਼ਪੁਰ ਵੱਲੋਂ ਵੋਟਰ ਜਾਗਰੂਕਤਾ ਅਭਿਆਨ ‘ਸਵੀਪ-2’ ਦਾ ਜ਼ਿਲ•ਾ ਪੱਧਰੀ ਉਦਘਾਟਨ ਕੀਤਾ ਅਤੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ 18 ਸਾਲ ਦੀ ਉਮਰ ਦੇ ਨੋਜਵਾਨਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਾਉਣ ਅਤੇ ਪਾਉਣ ਵਾਸਤੇ ਜਾਗਰੂਕ ਕੀਤਾ।ਇਸ ਮੌਕੇ ਮਾਣਯੋਗ ਡੀ. ਸੀ. ਫਿਰੋਜਪੁਰ ਸ. ਬਲਵਿੰਦਰ ਸਿੰਘ ਧਾਲੀਵਾਲ, ਆਈ.ਏ.ਐਸ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਅਤੇ ਸ਼ਮਾਂ• ਰੌਸ਼ਨ ਕਰਕੇ ਇਸ ਦਾ ਪ੍ਰੋਗਰਾਮ ਦਾ ਉਦਘਾਟਨ ਕੀਤਾ। ਏਡੀਸੀ ਅਤੇ ਜ਼ਿਲਾ ਇੰਚਾਰਜ ਸਵੀਪ, ਮੈਡਮ ਸ਼ਰੁਤੀ ਸ਼ਰਮਾ ਆਈ.ਏ.ਐਸ. ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।ਕੈਂਪਸ ਡਾਇਰੈਕਟਰ ਡਾ. ਟੀ. ਐਸ. ਸਿੱਧੂ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਨੂੰ ਕਿਹਾ। ਉਹਨਾਂ ਇਸ ਸੈਮੀਨਾਰ ਦੇ ਮੰਤਵ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਵੱਧ ਚੜ• ਕੇ ਵੋਟਾਂ ਪਾਉਣ ਲਈ ਪ੍ਰੇਰਿਆ।
ਮੁੱਖ ਮਹਿਮਾਨ ਸ. ਬਲਵਿੰਦਰ ਸਿੰਘ ਧਾਲੀਵਾਲ, ਨੇ ਆਪਣੇ ਸੰਬੋਧਨ ਵਿੱਚ ਸਾਰੇ ਵਿਦਿਆਰਥੀਆਂ ਨੂੰ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਆਪਣੇ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਨੌਜਵਾਨ ਵੋਟਰਾਂ ਨੂੰ ਲੋਕਤੰਤਰ ਦੀ ਰੀੜ ਦੀ ਹੱਡੀ ਦੱਸਿਆ ਅਤੇ ਵਿਦਿਆਰਥੀਆਂ ਨੂੰ ਨਵੀ ਵੋਟ ਬਣਾਉਣ ਅਤੇ ਵੋਟ ਪਾਉਣ ਵਾਸਤੇ ਪ੍ਰੇਰਿਤ ਕੀਤਾ।ਏਡੀਸੀ ਮੈਡਮ ਸ਼ਰੁਤੀ ਸ਼ਰਮਾ ਅਤੇ ਸਟੇਟ ਐਵਾਰਡੀ ਡਾ. ਸਤਿੰਦਰ ਸਿੰਘ ਨੋਡਲ ਅਫਸਰ ਸਵੀਪ, ਨੇ ਪ੍ਰੌਜੈਕਟ ਸਵੀਪ ਦੇ ਉਦੇਸ਼ਾਂ ਅਤੇ ਇਸ ਅਧੀਨ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।ਸੈਮੀਨਾਰ ਦੇ ਅੰਤ ਵਿੱਚ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੂੰ ਸਨਮਾਨ ਚਿੰ•ਨ ਭੇਂਟ ਕੀਤੇ ਗਏ।ਪ੍ਰਿੰਸੀਪਲ ਪੋਲੀਵਿੰਗ ਸ੍ਰੀ ਗਜਲਪ੍ਰੀਤ ਅਰਨੇਜਾ ਨੇ ਆਏ ਮਹਿਮਾਨਾਂ ਅਤੇ ਇਸ ਸੈਮੀਨਾਰ ਦੇ ਸਫਲ ਆਯੋਜਨ ਲਈ ਸਮੁੱਚੀ ਪ੍ਰਬੰਧਕੀ ਕਮੇਟੀ ਦਾ ਧੰਨਵਾਦ ਕੀਤਾ।ਇਸ ਦੌਰਾਨ ਮੰਚ ਸੰਚਾਲਣ ਦੀ ਭੂਮਿਕਾ ਕੈਂਪਸ ਪੀਆਰÀ ਬਲਵਿੰਦਰ ਸਿੰਘ ਮੋਹੀ ਅਤੇ ਯਸ਼ਪਾਲ ਵੱਲੋਂ ਨਿਭਾਈ ਗਈ। ਇਸ ਮੌਕੇ ਸਰਬਜੀਤ ਸਿੰਘ ਬੇਦੀ ਜ਼ਿਲਾ ਨਿਰਦੇਸ਼ਕ ਨਹਿਰੂ ਯੁਵਾ ਕੇਂਦਰ, ਚੋਣ ਤਹਿਸੀਲਦਾਰ ਚਾਂਦ ਪ੍ਰਕਾਸ਼, ਸਮੂਹ ਮੈਂਬਰ ਟੀਮ ਸਵੀਪ, ਸਾਰੇ ਵਿਭਾਗੀ ਮੁਖੀ, ਪ੍ਰੋ. ਮੁਨੀਸ਼ ਕੁਮਾਰ, ਮੈਡਮ ਨਵਦੀਪ ਕੌਰ, ਗੁਰਪ੍ਰੀਤ ਸਿੰਘ ਇੰਚਾਰਜ ਐਨਐਸਐਸ, ਸੰਸਥਾ ਦੀਆਂ ਵੱਖ ਵੱਖ ਸੋਸਾਇਟੀਆਂ ਦੇ ਇੰਚਾਰਜ ਅਤੇ ਵੱਡੀ ਗਿਣਤੀ ਵਿੱਚ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।