Ferozepur News

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਗੱਟੀ ਰਾਜੋ ਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਹੀਦਾਂ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

– ਵਿਧਾਇਕਾਂ, ਅਧਿਕਾਰੀਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ

ਗੱਟੀ ਰਾਜੋ ਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਹੀਦਾਂ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ

ਫਿਰੋਜ਼ਪੁਰ, 28 ਸਤੰਬਰ 2023 :

ਪੰਜਾਬ ਭਰ ਵਿੱਚ ਹਰ ਸਾਲ 28 ਸਤੰਬਰ ਨੂੰ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਵਸ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਦੇ ਸਬੰਧ ਵਿਚ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਮਲਕੀਤ ਸਿੰਘ ਥਿੰਦ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਸ੍ਰੀ ਦੀਪਕ ਹਿਲੌਰੀ ਨੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਨੇ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਉਹ ਇਸ ਪਵਿੱਤਰ ਇਤਿਹਾਸਕ ਸਥਾਨ ਹੁਸੈਨੀਵਾਲਾ ਵਿਖੇ ਪਹੁੰਚੇ ਹਨ ਅਤੇ ਦੇਸ਼ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਇਨਕਲਾਬੀ ਸ਼ਹੀਦਾਂ ਦੇ ਰਸਤਿਆਂ ਦੇ ਚੱਲਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਸੋਚ ਵਾਲਾ ਭਾਰਤ ਬਣਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਲੈ ਕੇ ਪੰਜਾਬ ਵਿੱਚ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਉਲੀਕ ਰਹੇ ਹਨ ਜਿਨ੍ਹਾਂ ਦਾ ਪੰਜਾਬ ਵਾਸੀਆਂ ਨੂੰ ਕਾਫੀ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦਾਂ ਲਈ ਇਸ ਦਿਨ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਸਕੂਲਾਂ ਅਤੇ ਕਾਲਜਾਂ ਵੱਲੋਂ ਦੇਸ਼ ਭਗਤੀ ਤੇ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਅੱਜ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਹੀਦਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੱਟੀ ਰਾਜੋ ਕੇ ਦੇ ਵਿਦਿਆਰਥੀਆਂ ਵੱਲੋਂ ਕੌਮੀ ਸ਼ਹੀਦਾਂ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਵਜੋਂ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵੱਲੋਂ ਇਨਕਲਾਬੀ ਨਾਟਕ “ਬਸੰਤੀ ਚੋਲਾ” ਕਰਵਾਇਆ ਗਿਆ, ਜਿਸ ਦੀ ਪੇਸ਼ਕਾਰੀ ਮੰਚ ਰੰਗਮੰਚ ਦੇ ਉੱਘੇ ਨਾਟਕਕਾਰ ਸ੍ਰੀ ਕੇਵਲ ਧਾਲੀਵਾਲ (ਲੇਖਕ/ਨਿਰਦੇਸ਼ਕ) ਵੱਲੋਂ ਕੀਤੀ ਗਈ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਅੱਜ ਅਸੀਂ ਜੋ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ ਇਹ ਸਾਡੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਪ੍ਰਾਪਤ ਹੋਈ ਹੈ, ਇਸ ਲਈ ਸਾਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸੱਚ ਕਰਨ ਲਈ ਮਿਹਨਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਦਿਖਾਏ ਗਏ ਰਸਤਿਆਂ ਦੇ ਚੱਲਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਦਲਦਲ ਵਿੱਚ ਨਾ ਪੈਣ ਅਤੇ ਚੰਗੀ ਪੜ੍ਹਾਈ ਅਤੇ ਖੇਡਾਂ ਵਿੱਚ ਚੰਗਾ ਨਾਮ ਖੱਟ ਕੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗਗਨਦੀਪ ਸਿੰਘ, ਐੱਸ.ਡੀ.ਐਮ ਗੁਰਮੰਦਰ ਸਿੰਘ, ਤਹਿਸੀਲਦਾਰ ਫਿਰੋਜ਼ਪੁਰ ਸ੍ਰੀ ਪਰਦੀਪ ਕੁਮਾਰ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਸ੍ਰੀ ਬਲਰਾਜ ਸਿੰਘ ਕਟੋਰਾ ਚੇਅਰਮੈਨ ਮਾਰਕਿਟ ਕਮੇਟੀ ਫਿਰੋਜ਼ਪੁਰ ਸ਼ਹਿਰ, ਬੀ.ਡੀ.ਪੀ.ਓ. ਕਿਰਨਦੀਪ ਕੌਰ, ਪ੍ਰਿੰਸੀਪਲ ਡਾ. ਸਤਿੰਦਰ ਸਿੰਘ, ਸ੍ਰੀ ਰੌਬੀ ਸੰਧੂ, ਸ੍ਰੀ ਹਿਮਾਂਸੂ ਠੱਕਰ, ਰਾਜ ਬਹਾਦਰ ਸਿੰਘ ਗਿੱਲ, ਸ੍ਰੀ ਗੁਰਭੇਜ ਸਿੰਘ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button