Ferozepur News

ਸਾਂਝੀ ਮੋਟਰ ਤੋਂ ਪਾਣੀ ਭਰਨ ਨੂੰ ਲੈ ਕੇ ਹੋਇਆ ਝਗੜਾ, ਔਰਤ ਦੀ ਕੁੱਟਮਾਰ

cutmaarਫਿਰੋਜ਼ਪੁਰ 28 ਫਰਵਰੀ (ਏ.ਸੀ.ਚਾਵਲਾ) : ਫਿਰੋਜ਼ਪੁਰ ਦੇ ਕਸਬਾ ਜ਼ੀਰਾ ਦੀ ਸ਼ਿਵ ਕਾਲੌਨੀ ਵਿਖੇ ਸਾਂਝੀ ਮੋਟਰ ਤੋਂ ਪਾਣੀ ਲਾਉਣ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਸਿਟੀ ਜ਼ੀਰਾ ਪੁਲਸ ਨੇ ਤਿੰਨ ਲੋਕਾਂ ਖਿਲਾਫ 324, 323, 34 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਪ੍ਰਗਟ ਸਿੰਘ ਨੇ ਦੱਸਿਆ ਕਿ ਸ਼ਿਵ ਕਾਲੌਨੀ ਵਾਰਡ ਨੰਬਰ 14 ਦੀ ਰਹਿਣ ਵਾਲੀ ਗੁਰਮੇਲ ਕੌਰ ਪਤਨੀ ਬਲਦੇਵ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਸੰਦੀਪ ਸਿੰਘ ਪੁੱਤਰ ਗੁਰਦੇਵ ਸਿੰਘ, ਗੁਰਦੇਵ ਸਿੰਘ ਪੁੱਤਰ ਗਿਆਨ ਸਿੰਘ ਅਤੇ ਪਰਮਜੀਤ ਕੌਰ ਪਤਨੀ ਗਰਦੇਵ ਸਿੰਘ ਵਾਸੀ ਸ਼ਿਵ ਕਾਲੌਨੀ ਵਾਰਡ ਨੰਬਰ 14 ਨਾਲ ਇਕ ਸਾਂਝੀ ਮੋਟਰ ਲੱਗੀ ਹੋਈ ਹੈ। ਗੁਰਮੇਲ ਕੌਰ ਨੇ ਦੱਸਿਆ ਕਿ 23 ਫਰਵਰੀ 2015 ਦੀ ਰਾਤ ਨੂੰ ਸਾਂਝੀ ਮੋਟਰ ਤੋਂ ਪਾਣੀ ਭਰਨ ਨੂੰ ਲੈ ਕੇ ਉਕਤ ਲੋਕਾਂ ਨਾਲ ਝਗੜਾ ਹੋ ਗਿਆ। ਗੁਰਮੇਲ ਕੌਰ ਨੇ ਦੱਸਿਆ ਕਿ ਇਸ ਝਗੜੇ ਵਿਚ ਸੰਦੀਪ ਸਿੰਘ, ਗੁਰਦੇਵ ਸਿੰਘ ਅਤੇ ਪਰਮਜੀਤ ਕੌਰ ਨੇ ਉਸ ਦੀ ਕੱਟਮਾਰ ਕੀਤੀ ਤੇ ਜ਼ਖਮੀਂ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਦੇ ਬਿਆਨਾਂ ਤੇ ਸੰਦੀਪ ਸਿੰਘ, ਗੁਰਦੇਵ ਸਿੰਘ ਅਤੇ ਪਰਮਜੀਤ ਕੌਰ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Related Articles

Back to top button