ਸਾਰਾਗੜ੍ਹੀ ਦਿਵਸ ਦੇ ਸਬੰਧ ਵਿੱਚ ਗੁਰਦੁਆਰਾ ਸਾਰਾਗੜ੍ਹੀ ਵਿੱਖੇ ਸ੍ਰੀ ਆਖੰਡ ਪਾਠ ਦਾ ਸ਼ੁੱਭ ਆਰੰਭ
ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ 12 ਸਤੰਬਰ ਨੂੰ ਮਨਾਇਆ ਜਾਣ ਵਾਲਾ ਸਾਰਾਗੜ੍ਹੀ ਦਿਵਸ ਪ੍ਰੋਗਰਾਮ ਹੋਵੇਗਾ ਸਾਦਾ, ਕਿਸੇ ਤਰ੍ਹਾਂ ਦਾ ਕੋਈ ਇਕੱਠ ਨਹੀਂ ਕੀਤਾ ਜਾਵੇਗਾ
ਫਿਰੋਜ਼ਪੁਰ 10 ਦਸਬੰਰ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ 12 ਸਤੰਬਰ ਨੂੰ ਮਨਾਏ ਜਾਣ ਵਾਲੇ ਸਾਰਾਗੜ੍ਹੀ ਦਿਵਸ ਦੇ ਸਬੰਧ ਵਿੱਚ ਗੁਰਦੁਆਰਾ ਸਾਰਾਗੜੀ ਸਾਹਿਬ ਵਿਖੇ ਵੀਰਵਾਰ ਨੂੰ ਸ਼੍ਰੀ ਆਖੰਡ ਪਾਠ ਦਾ ਸ਼ੁੱਭ ਆਰੰਭ ਹੋ ਗਿਆ ਹੈ।ਇਸ ਸ਼ੁੱਭ ਮੌਕੇ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ, ਐਸਡੀਐਮ ਅਮਿੱਤ ਗੁਪਤਾ, ਸਹਾਇਕ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਨੇ ਗੁਰਦੁਆਰਾ ਸਾਰਾਗੜੀ ਵਿਖੇ ਪਹੁੰਚ ਕੇ ਮੱਥਾ ਟੇਕਿਆ।
ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਸਾਰਾਗੜੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ 12 ਸਤੰਬਰ ਨੂੰ ਹਰ ਸਾਲ ਸਾਰਾਗੜੀ ਦਿਵਸ ਦਾ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ, ਜਦਕਿ ਇਸ ਵਾਰ ਕੋਵਿਡ19 ਕਾਰਨ ਇਹ ਪ੍ਰੋਗਰਾਮ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਕਿਸੇ ਤਰ੍ਹਾਂ ਦਾ ਵੀ ਕੋਈ ਇਕੱਠ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸਾਰਾਗੜ੍ਹੀ ਵਿਖੇ ਸ਼੍ਰੀ ਆਖੰਡ ਪਾਠ ਆਰੰਭ ਹੋ ਗਿਆ ਹੈ ਅਤੇ ਸ਼ਨੀਵਾਰ 12 ਸਤੰਬਰ ਨੂੰ 9 ਵਜੇ ਸ਼੍ਰੀ ਆਖੰਡ ਪਾਠ ਦਾ ਭੋਗ ਹੋਵੇਗਾ। ਉਨ੍ਹਾਂ ਕਿਹਾ ਕਿ ਕੋਵਿਡ19 ਦੇ ਫੈਲਾਅ ਨੂੰ ਰੋਕਣ ਲਈ ਇਸ ਵਾਰ ਸਾਰਾਗੜੀ ਦਿਵਸ ਕੋਈ ਪ੍ਰੋਗਰਾਮ ਨਹੀਂ ਕੀਤਾ ਜਾਵੇਗਾ ਤੇ ਕਿਸੇ ਤਰ੍ਹਾਂ ਦਾ ਕੋਈ ਵੀ ਇਕੱਠ ਨਹੀਂ ਹੋਵੇਗਾ।