ਸਾਰਾਗੜ੍ਹੀ ਦਿਵਸ ਮੌਕੇ ਸ਼ਹੀਦਾਂ ਨੂੰ ਨਮਨ ਹੋਏ ਰੋਹਿਤ ਵੋਹਰਾ
ਸਾਰਾਗੜ੍ਹੀ ਦਿਵਸ ਮੌਕੇ ਸ਼ਹੀਦਾਂ ਨੂੰ ਨਮਨ ਹੋਏ ਰੋਹਿਤ ਵੋਹਰਾ
ਕਿਹਾ, ਸਾਰਾਗੜ੍ਹੀ ਦੇ ਬਹਾਦਰ ਸੂਰਬੀਰਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ
ਫਿਰੋਜ਼ਪੁਰ, 12 ਸਤੰਬਰ। ਸਾਰਾਗੜ੍ਹੀ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਮੁੱਖ ਸੇਵਾਦਾਰ ਰੋਹਿਤ ਵੋਹਰਾ ਗੁਰੂਦੁਆਰਾ ਸਾਰਾਗੜ੍ਹੀ ਫਿਰੋਜ਼ਪੁਰ ਵਿਖੇ ਰੱਖੇ ਸਮਾਗਮ ਦੌਰਾਨ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਨਤਮਸਤਕ ਹੋਏ। ਇਸ ਮੌਕੇ ਰੋਹਿਤ ਵੋਹਰਾ ਨੇ ਕਿਹਾ ਕਿ ਦਸ ਸਭ ਤੋਂ ਮਹੱਤਵਪੂਰਨ ਲੜਾਈਆਂ ਵਿਚ ਸ਼ਾਮਿਲ ਸਾਰਾਗੜ੍ਹੀ ਦੀ ਲੜਾਈ ਵਿੱਚ ਸ਼ਹੀਦ ਹੋਣ ਵਾਲੇ ਸਿੱਖ ਰੈਜੀਮੈਂਟ ਦੇ ਬਹਾਦਰ ਸੂਰਬੀਰਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਦੀ ਲੜਾਈ ਮੌਕੇ 21 ਸਿੱਖ ਜਵਾਨਾਂ ਨੇ ਭਾਰੀ ਗਿਣਤੀ ਵਿਚ ਦੁਸ਼ਮਣ ਦੀਆਂ ਫੌਜਾਂ ਦਾ ਸਾਹਮਣਾ ਕੀਤਾ ਸੀ ਅਤੇ ਪੂਰੀ ਬਹਾਦਰੀ ਨਾਲ ਲੜਦਿਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ ਸਨ। ਉਨਾਂ ਕਿਹਾ ਕਿ ਇਹ ਕੁਰਬਾਨੀ ਸਾਡੇ ਬੱਚਿਆਂ ਨੂੰ ਦੇਸ਼ ਸੇਵਾ ਲਈ ਅੱਗੇ ਆਉਣ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਇਸ ਮੌਕੇ ਉਹਨਾਂ ਨਾਲ ਕੰਵਲਜੀਤ ਸਿੰਘ ਢੋਲੇਵਾਲ, ਕੁਲਵਿੰਦਰ ਸਿੰਘ, ਲੱਖਾ ਖਾਈ, ਗੁਰਪ੍ਰੀਤ ਬਰਾੜ, ਗੁਰਪ੍ਰਤਾਪ ਸਿੰਘ ਨਿੱਜੀ ਸਕੱਤਰ, ਅਮਿਤ ਕੁਮਾਰ ਆਦਿ ਵੀ ਹਾਜ਼ਰ ਸਨ।