Ferozepur News

ਸਾਰਾਗੜ੍ਹੀ ਦੀ ਲੜਾਈ ਸੂਰਬੀਰਤਾ ਅਤੇ ਲਾਸਾਨੀ ਕੁਰਬਾਨੀ ਦੀ ਮਿਸਾਲ- ਵਿਧਾਇਕ ਪਰਮਿੰਦਰ ਸਿੰਘ ਪਿੰਕੀ

 ਫਿਰੋਜਪੁਰ 9 ਸਤੰਬਰ 2017( ) ਸਾਰਾਗੜ੍ਹੀ ਦੀ ਲੜਾਈ ਬਹਾਦਰ ਸਿੱਖ ਫ਼ੌਜੀਆਂ ਦੀ ਅਦੁੱਤੀ ਬਹਾਦਰੀ ਅਤੇ ਸੂਰਬੀਰਾਂ ਦੀ ਅਜਿਹੀ ਕਹਾਣੀ ਹੈ ਜਿਸ ਦੀ ਮਿਸਾਲ ਪੂਰੀ ਦੁਨੀਆ ਵਿਚ ਨਹੀਂ ਮਿਲਦੀ ਅਤੇ ਸਾਰਾਗੜ੍ਹੀ ਦੀ ਸ਼ਹਾਦਤ ਨੂੰ ਸਮਰਪਿਤ 120 ਵੀਂ ਵਰ੍ਹੇਗੰਢ ਮੌਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪੰਜਾਬ ਦੇ ਖ਼ਜ਼ਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਤੋਂ ਇਲਾਵਾ ਬਰਤਾਨਵੀ ਫ਼ੌਜ ਦੇ ਉੱਚ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਪੁੱਜਣਗੇ।

ਇਹ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਸ.ਪਰਮਿੰਦਰ ਸਿੰਘ ਪਿੰਕੀ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਦੇ ਰੰਗਦਾਰ ਫੋਟੋ (ਪੋਰਟਰੇਟ) ਜਾਰੀ ਕਰਨ ਉਪਰੰਤ ਕੀਤਾ। ਇਹ  ਰੰਗਦਾਰ ਫੋਟੋ (ਪੋਰਟਰੇਟ) ਸਾਰਾਗੜ੍ਹੀ ਫਾਂਊਡੇਸ਼ਲ ਦ ਚੇਅਰਮੈਨ ਇਤਿਹਾਸਕਾਰ ਸ.ਗੁਰਵਿੰਦਰ ਪਾਲ ਸਿੰਘ ਜੋਸ਼ਨ ਵੱਲੋਂ ਤਿਆਰ ਕਰਵਾਏ ਗਏ ਹਨ ਜਿਨ੍ਹਾਂ ਦਾ ਇੱਕ ਸੈੱਟ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੂੰ ਸੌਂਪਿਆ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਇਨ੍ਹਾਂ ਫੋਟੋ ਤੇ ਇਤਿਹਾਸ ਤੋਂ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਸਬੰਧੀ ਨਵੀਂ ਸੇਧ ਮਿਲੇਗੀ।

ਸ੍ਰ.ਪਰਮਿੰਦਰ ਸਿੰਘ ਪਿੰਕੀ ਨੇ ਅੱਗੇ ਦੱਸਿਆ ਕਿ ਸਾਡੇ ਲਈ   ਇਹ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲੀ ਵਾਰ ਸਾਰਾਗੜ੍ਹੀ ਦਿਵਸ ਨੂੰ ਰਾਜ ਪੱਧਰੀ ਸਮਾਗਮ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ ਤੇ ਹੁਣ 12 ਸਤੰਬਰ  ਨੂੰ ਪੂਰੇ ਰਾਜ ਵਿਚ ਸਾਰਾਗੜ੍ਹੀ ਦਿਵਸ ਤੇ ਛੁੱਟੀ ਹੋਇਆ ਕਰੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਬਰਤਾਨੀਆ ਦੇ ਫ਼ੌਜ ਦੇ ਮੇਜਰ ਜਨਰਲ, ਬ੍ਰਿਗੇਡੀਅਰ ਤੇ ਹੋਰ ਰੈਂਕ ਦੇ ਅਧਿਕਾਰੀ ਪਹੁੰਚ ਰਹੇ ਹਨ। ਇਸ ਤੋਂ ਇਹ ਸੁਨੇਹਾ ਜਾਂਦਾ ਹੈ ਕਿ ਸਿੱਖ ਤੇ ਪੰਜਾਬੀ ਫ਼ੌਜੀਆਂ ਦੀ ਬਹਾਦਰੀ ਤੋਂ ਪੂਰੀ ਦੁਨੀਆ ਕਾਇਲ ਹੈ।

ਸ.ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਜਿੱਥੇ ਦੇਸ਼ ਵਿਦੇਸ਼ ਤੋਂ ਸੰਗਤਾਂ  ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੀਆਂ, ਉੱਥੇ ਹੀ  ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹੁਮ-ਹੁਮਾ ਕੇ ਇਸ ਰਾਜ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਕੇ ਸ਼ਹੀਦਾਂ ਨੂੰ ਦੀ ਲਾਸਾਨੀ ਕੁਰਬਾਨੀ ਸਬੰਧੀ ਵਿਚਾਰ ਸੁਨਣ।

ਇਸ ਮੌਕੇ ਵਧੀਕ ਡਿਪਟੀ ਸ੍ਰੀ ਵਨੀਤ ਕੁਮਾਰ, ਸ.ਹਰਜੀਤ ਸਿੰਘ ਸੰਧੂ ਐਸ.ਡੀ.ਐਮ ਫਿਰੋਜਪੁਰ, ਸ.ਰਣਜੀਤ ਸਿੰਘ ਸਹਾਇਕ ਕਮਿਸ਼ਨਰ, ਐਡਵੋਕੇਟ ਗੁਲਸ਼ਨ ਮੋਂਗਾ,  ਫਾਉਂਡੇਸ਼ਨ ਦੇ ਮੈਂਬਰ  ਸ.ਗੁਰਭੇਜ ਸਿੰਘ ਟਿੱਬੀ,  ੋਸ.ਸ਼ਮਸ਼ੇਰ ਸਿੰਘ ਆਦਿ ਵੀ ਹਾਜ਼ਰ ਸਨ।

Related Articles

Back to top button