Ferozepur News

ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਮਰਪਿਤ ਸ਼ਹੀਦੀ ਸਮਾਗਮ ਦਾ ਆਯੋਜਨ

ਸਾਰਾਗੜ੍ਹੀ ਦੇ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਸਾਡੇ ਲਈ ਪ੍ਰੇਰਨਾ ਸਰੋਤ: ਜਨਮੇਜਾ ਸਿੰਘ ਸੇਖੋਂ
ਸਾਰਾਗੜ੍ਹੀ ਦੇ ਇਤਿਹਾਸ ਨੂੰ ਸਕੂਲਾਂ ਦੇ ਸਿਲੇਬਸ ਵਿਚ ਸ਼ਾਮਲ ਕੀਤਾ ਜਾਵੇਗਾ।
ਦੇਸ਼ ਨੂੰ ਆਪਣੇ ਸ਼ਹੀਦਾਂ ਤੇ ਮਾਣ : ਕਮਲ ਸ਼ਰਮਾ
ਨਸ਼ਿਆਂ ਤੇ ਸਮਾਜਿਕ ਕੁਰੀਤੀਆਂ ਖਾਤਮਾ ਹੀ ਸ਼ਹੀਦਾਂ ਨੂੰ ਸੱਚੀ ਸਰਧਾਂਜਲੀ : ਜਿੰਦੂ
ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਮਰਪਿਤ ਸ਼ਹੀਦੀ ਸਮਾਗਮ ਦਾ ਆਯੋਜਨ
SARAGARHI CELEBRATIONS AT FEROZEPUR
ਫਿਰੋਜ਼ਪੁਰ  12 ਸਤੰਬਰ 2015 ( Harish Monga ) ਇਥੋਂ ਦੇ ਇਤਿਹਾਸਕ ਗੁਰੂਦੁਆਰਾ ਸਾਰਾਗੜ੍ਹੀ ਵਿਖੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਰਧਾ ਦੇ ਫੁੱਲ ਭੇਂਟ ਕਰਨ ਲਈ ਸਲਾਨਾ ਯਾਦਗਾਰੀ ਸਮਾਗਮ ਅਤੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਸ. ਜਨਮੇਜਾ ਸਿੰਘ ਸੇਖੋਂ ਕੈਬਨਿਟ ਮੰਤਰੀ ਲੋਕ ਨਿਰਮਾਣ ਤੇ ਰੱਖਿਆ ਸੇਵਾਵਾਂ  ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਕਮਲ ਸ਼ਰਮਾ, ਸ.ਜੋਗਿੰਦਰ ਸਿੰਘ ਜਿੰਦੂ ਵਿਧਾਇਕ ਫਿਰੋਜਪੁਰ ਦਿਹਾਤੀ ਨੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਸ਼ਰਧਾਂਜਲੀ ਸਮਾਰੋਹ ਵਿਚ  ਸਾਰਾਗੜ੍ਹੀ ਦੇ ਸ਼ਹੀਦਾਂ ਦੇ ਵਾਰਸਾਂ, ਸ਼ਹੀਦ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ, ਸਾਬਕਾ ਫੌਜੀਆਂ ਅਤੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ।
        ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆ ਕੈਬਨਿਟ ਮੰਤਰੀ ਸ: ਜਨਮੇਜਾ ਸਿੰਘ ਸੇਖੋਂ  ਨੇ ਸਾਰਾਗੜ੍ਹੀ ਸ਼ਹੀਦਾਂ ਨੂੰ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਤੇ ਸ਼ਰਧਾਂਜਲੀ ਭੇਂਟ  ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਰੈਜ਼ਮੈਂਟ ਦੇ  21 ਸੂਰਬੀਰਾਂ ਨੇ ਜਿਸ ਬਹਾਦਰੀ ਨਾਲ 10 ਹਜ਼ਾਰ ਧਾੜਵੀਆਂ ਦਾ ਮੁਕਾਬਲਾ ਕੀਤਾ ਇਸ ਦੀ ਮਿਸਾਲ ਪੂਰੀ ਦੁਨੀਆਂ ਵਿਚ ਨਹੀ ਮਿਲਦੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਮਹਾਨ ਯੋਧਿਆਂ, ਜਿਨ੍ਹਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ  ਮਹਾਨ ਕੁਰਬਾਨੀਆਂ ਦਿੱਤੀਆਂ ਹਨ, ਉਨ੍ਹਾਂ ਦੇ ਪਰਿਵਾਰਾਂ ਦੇ ਕਲਿਆਣ ਲਈ  ਦ੍ਰਿੜ ਸੰਕਲਪ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ.ਪਰਕਾਸ਼ ਸਿੰਘ ਬਾਦਲ ਤੇ ਸਿੱਖਿਆ ਮੰਤਰੀ ਨਾਲ ਗੱਲ ਕਰਕੇ ਸਾਰਾਗੜ੍ਹੀ ਦੇ ਇਤਿਹਾਸ ਨੂੰ ਸਕੂਲਾਂ ਦੇ ਸਿਲੇਬਸ ਵਿਚ ਸ਼ਾਮਲ ਕਰਵਾਉਣਗੇ।
ਸ: ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਹਰੇਕ ਫੌਜੀ  ਵਿਚ ਦੇਸ਼ ਪ੍ਰਤੀ ਕੁਰਬਾਨ ਹੋਣ ਦਾ ਦ੍ਰਿੜ ਜਜ਼ਬਾ ਹੁੰਦਾ ਹੈ ਜਿਸਦਾ ਮੁਜ਼ਾਹਰਾ ਜੰਗ ਦੇ ਦੌਰਾਨ ਫੌਜੀ ਅਫ਼ਸਰਾਂ ਤੇ ਜਵਾਨਾਂ ਵੱਲੋਂ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਨੇ ਹਾਲ ਹੀ ਵਿਚ ਪਰਮਵੀਰ ਚੱਕਰ ਵਿਜੇਤਾ ਨੂੰ ਦਿੱਤੀ ਜਾਣ ਵਾਲੀ ਗ੍ਰਾਂਟ 30 ਲੱਖ ਤੋਂ ਵਧਾ ਕੇ 2 ਕਰੋੜ, ਮਹਾਵੀਰ ਚੱਕਰ ਵਿਜੇਤਾ ਦੀ ਗ੍ਰਾਂਟ 20 ਲੱਖ ਰੁਪਏ ਤੋਂ ਵਧਾ ਕੇ 1 ਕਰੋੜ, ਵੀਰ ਚੱਕਰ ਸਨਮਾਨਿਤ ਫੌਜੀਆਂ ਨੂੰ 15 ਲੱਖ ਤੋਂ ਵਧਾ ਕੇ 50 ਲੱਖ ਰੁਪਏ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਸੇ ਤਰ੍ਹਾਂ ਵੀਰ ਨਾਰੀਆਂ ਨੂੰ ਦਿੱਤਾ ਜਾਣ ਵਾਲਾ ਪ੍ਰਤੀ ਮਹੀਨਾ ਆਵਾਜਾਈ ਭੱਤਾ 150 ਰੁਪਏ ਤੋਂ ਵਧਾ ਕੇ 500 ਰੁਪਏ ਮਹੀਨਾ ਕੀਤਾ ਗਿਆ ਹੈ। ਸ: ਸੇਖੋਂ ਨੇ ਅੱਗੇ ਕਿਹਾ ਕਿ ਲੜਾਈ ਦੌਰਾਨ ਸ਼ਹੀਦ ਹੋਣ ਵਾਲੇ ਜਵਾਨਾਂ ਦੀ ਐਕਸ ਗ੍ਰੇਸ਼ੀਆ ਗ੍ਰਾਂਟ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਅਤੇ 75 ਫੀਸਦੀ ਅਪੰਗ ਹੋ ਜਾਣ ਦੀ ਸੂਰਤ ਵਿਚ ਇਹ ਗ੍ਰਾਂਟ 2 ਲੱਖ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਗਈ ਹੈ ਅਤੇ ਸ਼ਰੀਰਕ ਤੌਰ &#39ਤੇ 50 ਫੀਸਦੀ ਅਪੰਗਤਾ ਦੀ ਸੂਰਤ ਵਿਚ ਇਹ ਭੱਤਾ ਇਕ ਲੱਖ ਤੋਂ 2 ਲੱਖ ਰੁਪਏ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ: ਬਾਦਲ ਵੱਲੋਂ ਵੀਰ ਨਾਰੀਆਂ ਦੀ ਪੈਨਸ਼ਨ ਪ੍ਰਤੀ ਮਹੀਨਾ 2 ਹਜ਼ਾਰ ਰੁਪਏ ਵਧਾਉਣ ਅਤੇ ਉਨ੍ਹਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਸੈਨਾਵਾਂ ਵਿਚ ਪੰਜਾਬ ਦੇ ਨੌਜਵਾਨਾਂ ਦੀ ਭਰਤੀ ਦੇ ਵਧਾਵੈ ਲਈ ਸਰਕਾਰ ਵੱਲੋਂ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ । ਇਸ ਮਕਸਦ ਲਈ ਪੰਜਾਬ ਸਰਕਾਰ ਵੱਲੋਂ ਸੀ ਪਾਈਟ ਕੇਂਦਰਾਂ ਦੀ ਸਥਾਪਨਾ ਵੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿਚੋਂ ਭਾਰਤੀ ਫੌਜ ਦੇ ਤਿੰਨਾਂ ਵਿੰਗਾਂ ਵਿਚ ਵੱਧ ਤੋਂ ਵੱਧ ਅਫ਼ਸਰਾਂ ਦੀ ਭਰਤੀ ਯਕੀਨੀ ਬਨਾਉਣ ਲਈ ਨੌਜਵਾਨ ਲੜਕਿਆਂ ਨੂੰ ਟ੍ਰੇਨਿੰਗ ਦੇਣ ਲਈ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਸ ਪ੍ਰੈਪਰੇਟਰੀ ਅਕੈਡਮੀ ਅਤੇ ਲੜਕੀਆਂ ਲਈ ਮਾਈ ਭਾਗੋ ਆਰਮਡ ਇੰਸਟੀਚਿਊਟ ਦੀ ਸਥਾਪਨਾ ਕੀਤੀ ਗਈ ਹੈ, ਜੋ ਕਿ ਪੰਜਾਬ ਸਰਕਾਰ ਦੀ ਬਹੁਤ ਵੱਡੀ ਪ੍ਰਾਪਤੀ ਹੈ।
ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਕਮਲ ਸ਼ਰਮਾ ਪੰਜਾਬ ਪ੍ਰਧਾਨ ਭਾਜਪਾ ਨੇ ਕਿਹਾ ਕਿ ਸਾਡੇ ਦੇਸ਼ ਦਾ ਇਤਿਹਾਸ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨਾਲ ਭਰਿਆ ਹੈ ਤੇ ਸਾਰਾਗੜ੍ਹੀ ਦੀ ਲੜਾਈ ਵੀ 4 ਸਿੱਖ ਰੈਂਜੀਮੈਂਟ ਦੇ 21 ਸਿੱਖ ਫੌਜੀਆਂ ਦੀ ਸ਼ਹਾਦਤ ਤੇ ਬਹਾਦਰੀ ਦੀ ਅਦੁੱਤੀ ਮਿਸਾਲ ਹੈ। ਜਿਨ੍ਹਾਂ ਨੂੰ ਇਸ ਬਹਾਦਰੀ ਬਦਲੇ ਸਰਵੋਤਮ ਜੰਗੀ ਇਨਾਮ ਇੰਡੀਅਨ ਆਰਡਰ ਆਫ ਮੈਰਿਟ ਦਿੱਤਾ ਗਿਆ ਸੀ । ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਪਵਿੱਤਰ ਦਿਹਾੜੇ ਤੇ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਦੇਸ਼ ਭਗਤਾਂ ਤੇ ਸ਼ਹੀਦਾਂ ਵੱਲੋਂ ਦਰਸਾਏ ਰਸਤੇ ਤੇ ਚੱਲ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖੀਏ।
ਇਸ ਮੌਕੇ ਸ.ਜੋਗਿੰਦਰ ਸਿੰਘ ਜਿੰਦੂ ਵਿਧਾਇਕ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆ ਕਿਹਾ ਕਿ ਸਾਨੂੰ ਸਾਰਿਆ ਨੂੰ ਇਹ ਅਹਿਦ ਕਰਨਾ ਚਾਹੀਦਾ ਹੈ ਕਿ ਅਸੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਨੂੰ ਸਫਲ ਬਣਾ ਕੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲ-ਦਲ ਵਿਚੋਂ ਕੱਢੀਏ ਅਤੇ ਸ਼ਹੀਦਾਂ ਦੇ ਸੁਪਨੇ ਸਕਾਰ ਕਰੀਏ। ਇਸ ਤੋਂ ਪਹਿਲਾ ਸ. ਸ਼ੇਰ ਸਿੰਘ ਘੁਬਾਇਆ ਮੈਂਬਰ ਲੋਕ ਸਭਾ ਨੇ ਵੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਫਿਰੋਜਪੁਰ ਫਰੀਦਕੋਟ ਡਵੀਜਨ ਦੇ ਕਮਿਸ਼ਨਰ ਸ੍ਰੀ ਵੀ.ਕੇ.ਮੀਨਾ ਨੇ ਵੀ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆ ਉਨ੍ਹਾਂ ਦੇ ਸੁਪਨੇ ਸਾਕਾਰ ਕਰਨ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਇੰਜੀ.ਡੀ.ਪੀ.ਐਸ.ਖਰਬੰਦਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆ ਸਮਾਗਮ ਵਿਚ ਪੁੱਜੀਆਂ ਸਮੂੰਹ ਸੰਤਾ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਸਮਾਜਿਕ ਅਲਾਮਤਾਂ ਦੇ ਖ਼ਾਤਮੇ ਅਤੇ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਜਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਸਾਰਾਗੜ੍ਹੀ ਦੇ ਸ਼ਹੀਦਾਂ ਦੇ ਵਾਰਸਾਂ, ਜੰਗੀ ਫੌਜੀਆਂ, ਉਨ੍ਹਾਂ ਦੇ ਪਰਿਵਾਰਾਂ ਤੇ ਆਸ਼ਰਿਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵੱਖ ਵੱਖ ਵਿਭਾਗਾਂ  ਵੱਲੋਂ ਜਿਲ੍ਹੇ ਦੇ  ਵਿਕਾਸ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆ । ਅਰਦਾਸ ਉਪਰੰਤ ਗੁਰੂ ਦਾ ਅਤੁੱਟ ਲੰਗਰ ਵੀ ਲਗਾਇਆ ਗਿਆ।  ਇਸ ਮੌਕੇ ਸ.ਅਮਰ ਸਿੰਘ ਚਾਹਲ ਡੀ.ਆਈ.ਜੀ.ਫਿਰੋਜਪੁਰ ਰੇਂਜ,  ਸ.ਹਰਦਿਆਲ ਸਿੰਘ ਮਾਨ ਐਸ.ਐਸ.ਪੀ.ਫਿਰੋਜਪੁਰ, ਸ.ਸੰਦੀਪ ਸਿੰਘ ਗੜਾ ਐਸ.ਡੀ.ਐਮ., ਬ੍ਰਿਗੇਡੀਅਰ ਜੇ.ਐਸ.ਅਰੋੜਾ ਡਾਇਰੈਕਟਰ ਡਿਫੈਂਸ ਵੈਲਫੇਅਰ ਸਰਵਿਸ ਪੰਜਾਬ,ਕਰਨਲ ਬੀ.ਪੀ.ਐਸ ਠਾਕੁਰ 15 ਪੰਜਾਬ,  ਲੈ.ਕਰਨਲ ਜੀ.ਐਸ.ਗਿੱਲ (ਰਿਟਾ:) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਸ.ਸਤਪਾਲ ਸਿੰਘ ਤਲਵੰਡੀ ਮੈਂਬਰ ਐਸ.ਜੀ.ਪੀ.ਸੀ, ਸ.ਪ੍ਰੀਤਮ ਸਿੰਘ ਮਲਸੀਹਾ ਮੈਂਬਰ ਐਸ.ਜੀ.ਪੀ.ਸੀ, ਸ.ਤਰਸੇਮ ਸਿੰਘ ਮੱਲਾ, ਸ.ਬਲਵੰਤ ਸਿੰਘ  ਰੱਖੜੀ ਚੇਅਰਮੈਨ ਬਲਾਕ ਸੰਮਤੀ, ਸ੍ਰੀ ਅਸ਼ਵਨੀ ਗਰੋਵਰ ਪ੍ਰਧਾਨ ਨਗਰ ਕੌਂਸਲ ਫਿਰੋਜ਼ਪੁਰ, ਸ੍ਰੀ ਅਸ਼ੋਕ ਬਹਿਲ ਸਕੱਤਰ ਰੈਡ ਕਰਾਸ,ਡਾ.ਰਜਿੰਦਰ ਕਟਾਰੀਆਂ,  ਸ.ਜਸਵਿੰਦਰ ਸਿੰਘ ਬੂਟੇ ਵਾਲਾ,ਸ.ਜਗਜੀਤ ਸਿੰਘ ਭੰਗਾਲੀ,ਸ.ਨਵਨੀਤ ਗੋਰਾ, ਸ.ਸੁਖਜੀਤ ਸਿੰਘ ਕਾਕਾ, ਸ੍ਰੀ ਅਸ਼ਵਨੀ ਮਹਿਤਾ , ਡਾ.ਰਾਮੇਸ਼ਵਰ ਸਿੰਘ, ਭਾਈ ਬਿਲੰਬਰ ਸਿੰਘ ਸਮੇਤ ਉੱਚ ਸਿਵਲ, ਪੁਲੀਸ ਤੇ ਫੌਜ ਦੇ ਅਧਿਕਾਰੀ ਵੀ ਹਾਜਰ ਸਨ।

 

Related Articles

Back to top button