Ferozepur News

ਸਾਰੀਆਂ ਮਹੱਤਵਪੂਰਨ ਨਾਗਰਿਕ ਸੇਵਾਵਾਂ ਆਨਲਾਈਨ ਉਪਲਬੱਧ ਹੋਣਗੀਆਂ

DSC09020ਫ਼ਿਰੋਜ਼ਪੁਰ 1 ਜੁਲਾਈ (ਏ.ਸੀ.ਚਾਵਲਾ) ਭਾਰਤ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਸੂਚਨਾ ਤਕਨਾਲੋਜੀ ਨਾਲ ਆਮ ਲੋਕਾਂ ਤੱਕ ਪਹੁੰਚਾਉਣ ਸਬੰਧੀ ਜਾਗਰੂਕ ਕਰਨ ਵਾਸਤੇ ਪਹਿਲੀ ਜੁਲਾਈ ਤੋਂ 7 ਜੁਲਾਈ ਤੱਕ ਸਮੁੱਚੇ ਭਾਰਤ ਭਰ ਵਿੱਚ  &#39ਡਿਜ਼ੀਟਲ ਇੰਡੀਆ ਸਪਤਾਹ&#39 ਮਨਾਇਆ ਜਾ ਰਿਹਾ ਹੈ। ਜਿਸ ਦੀ ਸ਼ੁਰੂਆਤ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਕੀਤੀ ਗਈ ਹੈ । ਇਸ ਲੜੀ ਤਹਿਤ ਫ਼ਿਰੋਜਪੁਰ ਜ਼ਿਲੇ• ਵਿਚ 3 ਜੁਲਾਈ 2015 ਤੋਂ  ਮਨਾਏ ਜਾ ਰਹੇ ਡਿਜੀਟਲ ਇੰਡੀਆ ਹਫ਼ਤੇ ਦੌਰਾਨ ਜ਼ਿਲ•ੇ ਦੇ ਲੋਕਾਂ ਨੂੰ ਸਰਕਾਰ ਦੀਆਂ ਆਨ ਲਾਈਨ ਨਾਗਰਿਕ ਸੇਵਾਵਾਂ ਪ੍ਰਤੀ ਜਾਗਰੂਕ ਕਰਨ ਲਈ ਅਭਿਆਨ ਚਲਾ ਕੇ ਉਨ•ਾਂ ਨੂੰ ਡਿਜੀਟਲ ਕ੍ਰਾਂਤੀ ਨਾਲ ਜੋੜਿਆ ਜਾਵੇਗਾ। ਇਹ ਜਾਣਕਾਰੀ ਮਿਸ ਜਸਲੀਨ ਕੌਰ ਸਹਾਇਕ ਕਮਿਸ਼ਨਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ। ਉਨ•ਾਂ ਕਿਹਾ ਕਿ ਇਸ ਸਪਤਾਹ ਦੌਰਾਨ ਆਮ ਲੋਕਾ ਡਿਜੀਟਲ ਇੰਡੀਆ ਮੁਹਿੰਮ ਬਾਰੇ ਜਾਗਰੂਕ ਕਰਨ ਲਈ ਜ਼ਿਲ•ੇ ਭਰ ਵਿਚ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ। ਉਨ•ਾਂ ਸਕੂਲਾਂ, ਕਾਲਜਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਇਸ ਸਪਤਾਹ ਦੌਰਾਨ 4 ਜੁਲਾਈ ਨੂੰ ਸਕੂਲਾਂ ਤੇ ਕਾਲਜਾਂ ਵਿੱਚ ਡਿਜੀਟਲ ਇੰਡੀਆ ਸਬੰਧੀ ਡਿਜੀਟਾਈਜੇਸ਼ਨ ਸਮੇਂ ਦੀ ਮੁੱਖ ਲੋੜ, ਸਾਈਬਰ ਸੁਰੱਖਿਆ ਤੇ ਸਾਈਬਰ ਵੈਲਨੈਸ, ਆਮ ਜ਼ਿੰਦਗੀ ਵਿੱਚ ਸੂਚਨਾ ਤਕਨਾਲੋਜੀ ਦੀ ਵਰਤੋਂ, ਨੌਜਵਾਨ ਤੇ ਸੂਚਨਾ ਤਕਨਾਲੋਜੀ, ਡਿਜੀਟਲ ਇੰਡੀਆ ਪ੍ਰੋਗਰਾਮ ਦਾ ਭਵਿੱਖ ਅਤੇ ਸੂਚਨਾ ਤਕਨਾਲੋਜੀ ਦਾ ਸਰਕਾਰੀ ਕੰਮਾਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ &#39ਚ ਰੋਲ ਵਰਗੇ ਵਿਸ਼ਿਆਂ &#39ਤੇ ਲੇਖ, ਕੁਇਜ਼ ਤੇ ਪੇਂਟਿੰਗ ਮੁਕਾਬਲੇ ਕਰਵਾਏ ਜਾਣ। ਉਨ•ਾਂ ਦੱਸਿਆ ਕਿ  ਇਨ•ਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ। ਉਨ•ਾਂ ਕਿਹਾ ਇਸ ਸਬੰਧੀ  ਵੱਖ ਵੱਖ ਵਿਭਾਗਾਂ ਵੱਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਉਨ•ਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਜਿੱਥੇ ਇਨ•ਾਂ ਸੂਚਨਾ ਤਕਨੀਕ ਪ੍ਰਤੀ ਚੇਤਨ ਕਰ ਕੇ ਆਮ ਜ਼ਿੰਦਗੀ ਦੇ ਕੰਮਕਾਜ ਵਿਚ ਇਸ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਭਵਿੱਖ ਵਿਚ ਸਰਕਾਰੀ ਕੰਮਕਾਜ ਦਾ ਕੰਪਿਊਟਰੀਕਰਨ ਕੀਤਾ ਜਾ ਰਿਹਾ ਹੈ। ਜਿਸ ਤਹਿਤ ਸਾਰੀਆਂ ਮਹੱਤਵਪੂਰਨ ਨਾਗਰਿਕ ਸੇਵਾਵਾਂ ਆਨਲਾਈਨ ਉਪਲਬੱਧ ਹੋਣਗੀਆਂ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਲਈ ਨਾ ਹੀ ਦਫ਼ਤਰਾਂ ਵਿਚ ਆਉਣਾ ਪਵੇਗਾ ਅਤੇ ਨਾਂ ਹੀ ਲਾਈਨਾਂ ਵਿਚ ਲੱਗਣਾ ਪਵੇਗਾ। ਇਸ ਲਈ ਲਾਜ਼ਮੀ ਹੈ ਕਿ ਇਸ ਨਵੀਂ ਤਕਨੀਕ ਲਈ ਹੁਣੇ ਤੋਂ ਹੀ ਲੋਕ ਜਾਣਕਾਰੀ ਹਾਸਲ ਕਰ ਲੈਣ। ਇਸ ਮੁਹਿੰਮ ਦਾ ਵੀ ਇਹੀ ਉਦੇਸ਼ ਹੈ ਕਿ ਲੋਕਾਂ ਨੂੰ ਡਿਜੀਟਲ ਤਕਨੀਕਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਸ.ਚਰਨਦੀਪ ਸਿੰਘ ਜ਼ਿਲ•ਾ ਟਰਾਂਸਪੋਰਟ ਅਫ਼ਸਰ, ਈ. ਸਰਕਾਰ ਪ੍ਰੋਜੈਕਟ ਦੇ ਜ਼ਿਲ•ਾ ਕੋਆਰਡੀਨੇਟਰ ਸ੍ਰੀ ਦਿਨੇਸ਼ ਸ਼ਰਮਾ, ਸੁਵਿਧਾ ਇੰਚਾਰਜ ਸ੍ਰੀ  ਮਨਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

Related Articles

Back to top button