Ferozepur News

ਸਿਵਲ ਸਰਜਨ ਨੇ ਕੀਤੀ ਮੈਟਰਨਲ ਡੈਥ ਰਿਵੀਊ ਮੀਟਿੰਗ

ਸਿਵਲ ਸਰਜਨ ਨੇ ਕੀਤੀ ਮੈਟਰਨਲ ਡੈਥ ਰਿਵੀਊ ਮੀਟਿੰਗ

ਸਿਵਲ ਸਰਜਨ ਨੇ ਕੀਤੀ ਮੈਟਰਨਲ ਡੈਥ ਰਿਵੀਊ ਮੀਟਿੰਗ

ਫਿਰੋਜ਼ਪੁਰ, 17.3.2022: ਸਿਹਤ  ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ:ਰਾਜਿੰਦਰ ਅਰੋੜਾ ਦੀ ਅਗਵਾਈ ਵਿੱਚ ਵੱਖ ਵੱਖ ਪ੍ਰਕਾਰ ਦੀਆਂ ਸਿਹਤ ਗਤੀਵਿਧੀਆਂ ਨਿਰੰਤਰ ਜਾਰੀ ਹਨ। ਇਸੇ ਸਿਲਸਿਲੇ ਵਿੱਚ ਜ਼ਿਲੇ ਵਿੱਚ ਪਿਛਲੇ ਮਹੀਨੇ ਹੋਈਆਂ ਮੈਟਰਨਲ ਮੌਤਾਂ ਸਬੰਧੀ ਇੱਕ ਰਿਵੀਊ ਮੀਟਿੰਗ ਦਫਤਰ ਸਿਵਲ ਸਰਜਨ ਵਿਖੇ ਕੀਤੀ ਗਈ।

ਇਸ ਮੀਟਿੰਗ ਵਿੱਚ ਸਬੰਧਤ ਖੇਤਰਾਂ ਦੇ ਐਸ.ਐਮ.ਓਜ਼,ਇਸਤਰੀ ਰੋਗ ਮਾਹਿਰ ਐਮ.ਓਜ਼,ਸਬੰਧਤ ਏ.ਐਨ.ਐਮਜ਼ ਅਤੇ ਆਸ਼ਾ ਵਰਕਰਜ਼ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਜੱਚਗੀ ਦੇ ਸਮੇਂ ਦੌਰਾਨ ਹੋਈਆਂ ਮੌਤਾਂ ਦੇ ਕਾਰਨਾਂ ਅਤੇ ਹਾਲਾਤਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਗਈ ਅਤੇ ਵਿਸਤ੍ਰਿਤ ਚਰਚਾ ਕੀਤੀ ਗਈ ਤਾਂ ਕਿ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਨੂੰ ਟਾਲਿਆ ਜਾ ਸਕੇ।

ਸਿਵਲ ਸਰਜਨ ਡਾ: ਅਰੋੜਾ ਨੇ ਹਾਜਿਰ ਏ.ਐਨ.ਐਮਜ਼ ਅਤੇ ਆਸ਼ਾ ਕਾਰਜਕਰਤਾਵਾਂ ਨੂੰ ਸਾਰੀਆਂ ਗਰਭਵਤੀਆਂ ਦੀ ਮੁਕੰਮਲ ਐਂਟੀਨੇਟਲ ਕੇਅਰ ਯਕੀਨੀ ਬਨਾਉਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਸਮੂਹ ਸੀਨੀਅਰ ਮੈਡੀਕਲ ਅਧਿਕਾਰੀਆਂ ਨੂੰ ਆਪੋ ਆਪਣੇ ਖੇਤਰ ਵਿੱਚ ਜੱਚਾ ਬੱਚਾ ਸਿਹਤ ਸੇਵਾਵਾਂ ਦੀ ਢੁਕਵੀਂ ਨਿਗਰਾਨੀ ਕਰਨ ਅਤੇ ਸਮੇਂ ਸਮੇਂ ਤੇ ਸਟਾਫ ਨੂੰ ਲੋੜੀਦੀ ਟਰੇਨਿੰਗ ਦੇਣ ਲਈ ਵੀ ਕਿਹਾ। ਸਿਵਲ ਸਰਜਨ ਡਾ: ਅਰੋੜਾ ਨੇ ਇਹ ਖੁਲਾਸਾ ਵੀ ਕੀਤਾ ਕਿ ਕਈ ਵਾਰ ਅਣਚਾਹਿਆ ਗਰਭਪਾਤ ਵੀ ਮਾਤਰੀ ਮੌਤਾਂ ਦਾ ਕਾਰਨ ਬਣਦਾ ਹੈ ।

ਉਹਨਾਂ ਅੱਗੇ ਦੱਸਿਆ ਕਿ ਗਰਭਪਾਤ ਲਈ ਵਰਤੀਆਂ ਜਾਣ ਵਾਲੀਆਂ ਐਮ.ਟੀ.ਪੀ. ਗੋਲੀਆਂ ਡਾਕਟਰ ਦੀ ਸਲਾਹ ਤੋਂ ਬਿਨਾਂ ਨਹੀਂ ਖਾਣੀਆਂ ਚਾਹੀਦੀਆਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰੀ ਸਲਾਹ ਤੇ ਇਹ ਮੁਫਤ ਉਪਲੱਬਧ ਹਨ। ਬਿਨਾਂ ਡਾਕਟਰ ਦੀ ਸਲਾਹ ਤੋਂ ਇਹਨਾਂ ਦਾ ਸੇਵਨ ਖਤਰਨਾਕ ਹੋ ਸਕਦਾ ਹੈ।

ਇਸ ਮੌਕੇ ਐਸ.ਐਮ.ਓ ਡਾ:ਕਰਨਵੀਰ ਕੌਰ,ਡਾ: ,ਇਸਤਰੀ ਰੋਗ ਮਾਹਿਰ ਅਤੇ ਕਾਰਜਕਾਰੀ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ ਪੂਜਾ:,ਡਾ: ਅਮਨਦੀਪ ਕੌਰ,ਡਰੱਗ ਕੰਟਰੋਲ ਅਫਸਰ ਆਸ਼ੂਤੋਸ਼ ਗਰਗ, ਡਾ:ਪ੍ਰਾਕ੍ਰਿਤੀ, ਐਮ.ਈ.ਓ.ਦੀਪਕ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਗੁਰਚਰਨ ਸਿੰਘ, ਸਟੈਨੋ ਵਿਕਾਸ ਕਾਲੜਾ ਅਤੇ ਵਿਭਾਗ ਦੇ ਹੋਰ ਅਧਿਕਾਰੀ/ ਕਰਮਚਾਰੀ ਹਾਜ਼ਿਰ ਸਨ।

Related Articles

Leave a Reply

Your email address will not be published. Required fields are marked *

Back to top button