ਸਿਵਲ ਸਰਜਨ ਨੇ ਸਿਵਲ ਹਸਪਤਾਲ ਗੁਰੂਹਰਸਹਾਏ ਦਾ ਕੀਤਾ ਦੌਰਾ
ਸਿਵਲ ਸਰਜਨ ਨੇ ਸਿਵਲ ਹਸਪਤਾਲ ਦਾ ਕੀਤਾ ਦੌਰਾ
– ਡਾਕਟਰਾਂ ਨਾਲ ਮੀਟਿੰਗ ਕਰਕੇ ਮਰੀਜ਼ਾਂ ਨੂੰ ਸਰਕਾਰੀ ਸਹੂਲਤਾਂ ਦੇਣ ਦੀ ਕੀਤੀ ਹਦਾਇਤ
ਗੁਰੂਹਰਸਹਾਏ, 2 ਜੁਲਾਈ (ਪਰਮਪਾਲ ਗੁਲਾਟੀ)- ਸਰਕਾਰੀ ਹਸਪਤਾਲਾਂ 'ਚ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਆਮ ਜਨਤਾ ਤੱਕ ਪਹੁੰਚਾਉਣ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਵਲੋਂ ਸਿਵਲ ਹਸਪਤਾਲ ਵਿਖੇ ਦੌਰਾ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਨਾਲ ਕੀਤੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਨੇ ਕਿਹਾ ਕਿ ਆਮ ਜਨਤਾ ਨੂੰ ਜਣੇਪਾ ਸਰਕਾਰੀ ਸਿਹਤ ਸੰਸਥਾ ਵਿਖੇ ਕਰਵਾਉਣ ਲਈ ਜਾਗਰੂਕ ਕੀਤਾ ਜਾਵੇ ਕਿਉਂਕਿ ਸਰਕਾਰੀ ਸੰਸਥਾਵਾਂ ਵਿਚ ਮਾਂ ਅਤੇ ਬੱਚੇ ਦੀ ਸਿਹਤ ਦਾ ਪੂਰਾ ਧਿਆਨ ਰੱਖਿਆ ਜਾਂਦਾ ਹੈ। ਹਸਪਤਾਲ 'ਚ ਮੌਜੂਦ ਐਸ.ਐਮ.ਓ, ਸਮੂਹ ਸਟਾਫ ਅਤੇ ਆਸ਼ਾ ਵਰਕਰਾਂ, ਏ.ਐਨ.ਐਮ. ਨਾਲ ਮੀਟਿੰਗ ਕਰਦਿਆਂ ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਨੇ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵਲੋਂ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਘਰ-ਘਰ ਪਹੁੰਚਾਈਆਂ ਜਾਣ ਤਾਂ ਜੋ ਲੋਕ ਜਣੇਪੇ ਘਰ ਕਰਵਾਉਣ ਦੀ ਬਜਾਏ ਸਰਕਾਰੀ ਹਸਪਤਾਲਾਂ 'ਚ ਕਰਵਾਉਣ।
ਏ.ਐਨ.ਐਮ. ਅਤੇ ਆਸ਼ਾ ਵਰਕਰਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਉਨ•ਾਂ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ 'ਚ ਆਉਂਦੇ ਪਿੰਡਾਂ ਤੇ ਇਲਾਕੇ ਦਾ ਸਮੇਂ-ਸਮੇਂ 'ਤੇ ਦੌਰਾ ਕਰਕੇ ਗਰਭਵਤੀ ਔਰਤਾਂ ਨੂੰ ਹਸਪਤਾਲਾਂ ਵਿਚ ਲਿਆ ਕੇ ਉਨ•ਾਂ ਦੇ ਸਾਰੇ ਚੈਕੱਅਪ ਕਰਵਾਉਣ ਤਾਂ ਜੋ ਜੱਚਾ-ਬੱਚਾ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਜਾ ਸਕੇ। ਸਰਕਾਰੀ ਸੰਸਥਾਵਾਂ ਵਿਚ ਨਵ ਜਨਮੇ ਬੱਚਿਆਂ ਲਈ ਅਤਿ ਆਧੁਨਿਕ ਮਸ਼ੀਨਾਂ ਹਨ ਅਤੇ ਖਾਣਾ ਮੁਫ਼ਤ ਦਿੱਤਾ ਜਾਂਦਾ ਹੈ। ਮਰੀਜ਼ ਦੇ ਆਉਣ-ਜਾਣ ਦੀ ਸੁਵਿਧਾ ਲਈ 108 ਐਂਬੂਲੈਂਸ ਦਾ ਖਾਸ ਪ੍ਰਬੰਧ ਹੈ ਅਤੇ ਜੇ.ਐਸ.ਵਾਈ. ਅਧੀਨ ਨਕਦ ਰਾਸ਼ੀ ਵੀ ਪ੍ਰਦਾਨ ਕੀਤੀ ਜਾਂਦੀ ਹੈ। ਡਾ. ਚਾਵਲਾ ਨੇ ਕਿਹਾ ਕਿ ਹਾਈ ਰਿਸਕ ਗਰਭਵਤੀ ਔਰਤਾਂ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ 'ਚ ਵਿਸ਼ੇਸ਼ ਪ੍ਰਬੰਧ ਹਨ ਅਤੇ ਇਨ•ਾਂ ਔਰਤਾਂ ਨੂੰ ਘਰ ਜਾਂ ਪ੍ਰਾਈਵੇਟ ਕਲੀਨਿਕਾਂ 'ਚ ਜਾਣ ਦੀ ਬਜਾਏ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਹਾ ਲੈਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਹਸਪਤਾਲ 'ਚ ਆਉਣ ਵਾਲੇ ਹਰੇਕ ਮਰੀਜ਼ ਦਾ ਜਿੱਥੇ ਵਧੀਆ ਇਲਾਜ ਕਰਨ ਦੇ ਨਾਲ-ਨਾਲ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ, ਉਥੇ ਉਸ ਨੂੰ ਬਿਮਾਰੀ ਬਾਰੇ ਪੂਰੀ ਤਰ•ਾਂ ਜਾਣਕਾਰੀ ਦਿੰਦਿਆਂ ਬਿਮਾਰੀ ਦੇ ਪਹਾੜ ਤੋਂ ਮੁਕਤ ਕੀਤਾ ਜਾਂਦਾ ਹੈ।
ਇਸ ਮੌਕੇ ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਨੇ ਹਸਪਤਾਲ ਅੰਦਰ ਸਾਰੇ ਵਿਭਾਗਾਂ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਦਾ ਹਾਲਚਾਲ ਪੁੱਛਿਆ। ਇਸ ਮੌਕੇ ਉਹਨਾਂ ਨੇ ਹਸਪਤਾਲ ਦੇ ਐਸ.ਐਮ.ਓ ਡਾ. ਜਜਬੀਰ ਸਿੰਘ ਸੰਧੂ ਅਤੇ ਸਮੂਹ ਸਟਾਫ ਦੇ ਕੰਮਕਾਜ ਪ੍ਰਤੀ ਸੰਤੁਸ਼ਟੀ ਪ੍ਰਗਟ ਕੀਤੀ। ਇਸ ਮੌਕੇ ਐਸ.ਐਮ.ਓ. ਡਾ. ਜਜਬੀਰ ਸਿੰਘ ਸੰਧੂ ਨੇ ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਦੇ ਵਿਸ਼ੇਸ਼ ਧੰਨਵਾਦ ਕੀਤਾ ਅਤੇ ਸਮੂਹ ਸਟਾਫ਼ ਵਲੋਂ ਕੰਮ ਪੂਰੀ ਤਨਦੇਹੀ ਨਾਲ ਕਰਨ ਬਾਰੇ ਵਿਸ਼ਵਾਸ ਦੁਆਇਆ। ਇਸ ਸਮੇਂ ਮੀਟਿੰਗ ਵਿਚ ਹਰੀਸ਼ ਕਟਾਰੀਆ, ਗੁਰਲਾਲ ਸਿੰਘ, ਅਜੈ ਕੁਮਾਰ ਅਤੇ ਸਮੂਹ ਸਟਾਫ਼ ਵੀ ਹਾਜ਼ਰ ਸੀ।