Ferozepur News

ਸਿਵਲ ਸਰਜਨ ਵੱਲੋਂ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਦੇ ਇੰਚਾਰਜ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਦਾ ਆਯੋਜਨ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਮੁਫ਼ਤ ਸੇਵਾਵਾਂ ਦਾ ਵੱਧ ਤੋ ਵੱਧ ਲੋਕਾਂ ਨੂੰ ਦਿੱਤਾ ਜਾਵੇ ਲਾਭ-ਡਾ ਸੁਰਿੰਦਰ ਕੁਮਾਰ ਸਿਵਲ ਸਰਜਨ

ਫ਼ਿਰੋਜ਼ਪੁਰ 23 ਅਗਸਤ 2018 (Manish Bawa ) ਡਾ ਸੁਰਿੰਦਰ ਕੁਮਾਰ ਸਿਵਲ ਸਰਜਨ ਫ਼ਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਦੇ ਇੰਚਾਰਜ, ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਦੀ ਮੀਟਿੰਗ ਦਫ਼ਤਰ ਸਿਵਲ ਸਰਜਨ ਫ਼ਿਰੋਜ਼ਪੁਰ  ਵਿਖੇ ਕੀਤੀ ਗਈ। ਜਿਸ ਵਿਚ ਡਾ ਸੁਰਿੰਦਰ ਕੁਮਾਰ ਵੱਲੋਂ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਅਤੇ ਲਾਭ ਸਕੀਮਾਂ ਬਾਰੇ ਵੱਧ ਤੋ ਵੱਧ ਲੋਕਾਂ ਨੂੰ ਜਾਗਰੂਕ ਕਰ ਕੇ ਲਾਭ ਪਹੁੰਚਾਇਆ ਜਾਵੇ।
ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਮਮਤਾ ਦਿਵਸ ਅਤੇ ਹੋਰ ਆਊਟਰੀਚ ਕੈਂਪ ਲਗਾ ਕੇ ਲੋਕਾਂ ਨੂੰ ਸਿਹਤ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁਫ਼ਤ ਜਣੇਪਾ ਸੇਵਾਵਾਂ, ਮੁਫ਼ਤ ਟੀਕਾਕਰਨ, ਗਰਭਵਤੀ ਔਰਤਾਂ ਦਾ ਚੈੱਕਅਪ ਅਤੇ ਇਲਾਜ, ਜਣੇਪੇ ਲਈ ਔਰਤਾਂ ਨੂੰ ਘਰੋ ਲੈ ਕੇ ਆਉਣ ਅਤੇ ਘਰ ਛੱਡ ਕੇ ਆਉਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕੇ ਆਰ.ਬੀ.ਐਸ.ਕੇ ਟੀਮਾਂ ਵੱਲੋਂ ਸਕੂਲੀ ਬਚਿਆਂ ਦੇ ਚੈੱਕਅਪ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਸਵੇਰ ਦੀ ਸਭਾ ਸਮੇਂ ਸਿਹਤਮੰਦ ਰਹਿਣ ਲਈ ਜਾਗਰੂਕ ਕੀਤਾ ਜਾਵੇ ਅਤੇ ਮੌਸਮੀ ਬਿਮਾਰੀਆਂ ਜਿਵੇਂ ਕੀ ਡੇਗੂ ਅਤੇ ਮਲੇਰੀਆ ਤੋ ਬਚਾਅ ਲਈ ਨੁਕਤੇ ਦੱਸੇ ਜਾਣ। ਉਨ੍ਹਾਂ ਵੱਲੋਂ ਜ਼ਿਲ੍ਹੇ ਵਿਚ ਚਲਾਏ ਜਾ ਰਹੇ ਵੱਖ ਵੱਖ ਪ੍ਰੋਗਰਾਮ ਜਿਵੇਂ ਕਿ ਆਰ.ਸੀ.ਐਚ ਪ੍ਰੋਗਰਾਮ, ਜੇ.ਐਸ.ਐਸ.ਕੇ, ਆਰ.ਐਨ.ਟੀ.ਪੀ.ਸੀ, ਆਯੂਸ਼ਮਾਨ-ਭਾਰਤ, ਆਰ.ਬੀ.ਐਸ.ਕੇ, ਇਮੂਨਾਈਜੇਸ਼ਨ, ਪਰਿਵਾਰ ਨਿਯੋਜਨ, ਜੇ.ਐਸ.ਵਾਈ, ਐਨ.ਵੀ.ਬੀ.ਡੀ.ਸੀ.ਪੀ ਆਦਿ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। 
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਸੰਜੀਵ ਗੁਪਤਾ, ਡੀ.ਐਮ.ਸੀ ਡਾ ਰਜਿੰਦਰ ਕੁਮਾਰ ਮਨਚੰਦਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਰਾਜ ਕਰਣੀ , ਡਾ ਸੰਦੀਪ ਗਿੱਲ ਅਤੇ ਸਮੂਹ ਪ੍ਰੋਗਰਾਮ ਅਫ਼ਸਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਵੀ ਹਾਜ਼ਰ ਸਨ।
 
 

Related Articles

Back to top button