Ferozepur News
ਸਿਹਤਮੰਦ ਸੁਪਨੇ ਨੂੰ ਪੂਰਾ ਕਰਨ ਵਿੱਚ ਸਹਿਯੋਗ ਦੇ ਰਹੀ ਹੈ ਸੀ.ਐਮ ਦੀ ਯੋਗਸ਼ਾਲਾ
ਸਿਹਤਮੰਦ ਸੁਪਨੇ ਨੂੰ ਪੂਰਾ ਕਰਨ ਵਿੱਚ ਸਹਿਯੋਗ ਦੇ ਰਹੀ ਹੈ ਸੀ.ਐਮ ਦੀ ਯੋਗਸ਼ਾਲਾ
ਫਿਰੋਜ਼ਪੁਰ 17 ਜੂਨ, 2024: ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਵਲੋਂ ਮਿਤੀ 5 ਅਕਤੂਬਰ 2023 ਤੋਂ ਫਿਰੋਜ਼ਪੁਰ ਵਿੱਚ ਮੁਫਤ ਯੋਗਾ ਕਲਾਸਾਂ ਸੀ.ਐਮ ਦੀ ਯੋਗਸ਼ਾਲਾ ਦੇ ਅਧੀਨ ਚੱਲ ਰਹੀਆਂ ਹਨ। ਪੂਰੇ ਫਿਰੋਜ਼ਪੁਰ ਜ਼ਿਲ੍ਹੇ ਦੇ ਵਿੱਚ 74 ਯੋਗ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇੱਕ ਸੁਪਰਵਾਈਜ਼ਰ ਤੇ 13 ਯੋਗ ਟਰੇਨਰਾਂ ਵੱਲੋਂ ਵੱਖ-ਵੱਖ ਥਾਵਾਂ ਤੇ ਲੋਕਾਂ ਦੀ ਮੰਗ ਅਨੁਸਾਰ ਕਲਾਸਾਂ ਚੱਲਦੀਆਂ ਹਨ ਅਤੇ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਸੁਧਾਰ ਕਰਦੇ ਹੋਏ ਯੋਗ ਦੇ ਹੋਰ ਫਾਇਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਜ਼ਿਲ੍ਹੇ ਭਰ ਵਿੱਚ ਸ਼ੁਰੂ ਕੀਤੀਆਂ ਯੋਗਾ ਕਲਾਸਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਰਾਹਤ ਮਿਲ ਰਹੀ ਹੈ, ਜਿਸ ਵਿੱਚ ਯੋਗਾਤਮਕ ਸੂਖਮ ਅਭਿਆਸ, ਆਸਣ, ਪ੍ਰਾਣਾਯਾਮ ਅਤੇ ਧਿਆਨ ਸਿਖਾਇਆ ਜਾਂਦਾ ਹੈ। ਹਰ ਉਮਰ ਦੇ ਲੋਕ ਇਨ੍ਹਾਂ ਕਲਾਸਾਂ ਵਿਚ ਸ਼ਾਮਲ ਹੋ ਰਹੇ ਹਨ ਅਤੇ ਉਹ ਜੋੜਾਂ ਦੇ ਦਰਦ, ਸ਼ੂਗਰ, ਥਾਇਰਾਇਡ, ਬਲੱਡ ਪ੍ਰੈਸ਼ਰ ਆਦਿ ਕਈ ਬਿਮਾਰੀਆ ਤੋਂ ਰਾਹਤ ਪਾ ਰਹੇ ਹਨ।
ਲੋਕਾਂ ਦੁਆਰਾ ਨਿਯਮਿਤ ਤੌਰ ‘ਤੇ ਯੋਗ ਕਰਨ ਨਾਲ ਸਰੀਰਕ ਅਤੇ ਮਾਨਸਿਕ ਬਿਮਾਰੀਆਂ ਦੇ ਵਿੱਚ ਬਹੁਤ ਫਾਇਦਾ ਮਿਲ ਰਿਹਾ ਹੈ ਤੇ ਉਹ ਪਹਿਲਾਂ ਨਾਲੋਂ ਜ਼ਿਆਦਾ ਤੰਦਰੁਸਤ ਮਹਿਸੂਸ ਕਰ ਰਹੇ ਹਨ । ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀ ਰਾਜ਼ੇ਼ਸ ਧੀਮਾਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਲੋਕ ਯੋਗ ਕਲਾਸਾਂ ਵਿੱਚ ਪਹੁੰਚ ਕੇ ਯੋਗਾ ਦੇ ਲਾਭ ਲੈਣ। ਉਨ੍ਹਾਂ ਨੇ ਦੱਸਿਆ ਹੈ ਕਿ ਫਿਰੋਜ਼ਪੁਰ ਵਿੱਚ ਗਾਂਧੀ ਗਾਰਡਨ ,ਨਾਮਦੇਵ ਭਵਨ, ਢੀੰਗਰਾ ਪਾਰਕ, ਬਾਗੀ ਪਾਰਕ, ਪ੍ਰੀਤ ਨਗਰ ,ਬੇਦੀ ਕਲੋਨੀ ,ਗਨੇਸ਼ਾ ਇਨਕਲੇਵ, ਗੋਬਿੰਦ ਇਨਕਲੇਵ ,ਲ਼ਕਸ਼ਮੀ ਇਨਕਲੇਵ, ਗਿਆਨ ਵਾਟਿਕਾ,ਫਰੈਂਡਸ ਪਾਰਕ, ਵਿਕਾਸ ਵਿਹਾਰ ਪਾਰਕ ,ਆਨੰਦ ਐਵਨਿਊ ,ਬਲਾਕ ਗੁਰੂ ਹਰਸਹਾਏ ਵਿਖੇ ਮੋਹਨ ਕੇ ਹਿਠਾਰ, ਗੋਲੂ ਕਾ ਮੋੜ, ਰੇਲਵੇ ਪਾਰਕ, ਸ਼ਿਵਾਲਿਆ ਮੰਦਰ ,ਹੰਨੂਮਾਨ ਮੰਦਰ,ਜੀਰਾ, ਮੁੱਖੂ ਵਿੱਚ ਯੋਗ ਕਲਾਸ ਸਵੇਰੇ ਸ਼ਾਮ ਲੱਗਦੀਆ ਹਨ।ਇਹਨਾਂ ਕਲਾਸਾਂ ਵਿੱਚ ਕਿਸੇ ਵਿਅਕਤੀ ਤੋਂ ਕੋਈ ਫੀਸ ਨਹੀਂ ਲਈ ਜਾਂਦੀ,ਬਿਲਕੁਲ ਮੁਫਤ ਵਿੱਚ ਇਹ ਕਲਾਸਾਂ ਲਗਾਤਾਰ ਚੱਲ ਰਹੀਆਂ ਹਨ।
ਕਿਸੇ ਵੀ ਗਲੀ ਮੁਹੱਲੇ ਦੇ ਵਿੱਚ ਅਗਰ ਕਲਾਸ ਲਗਵਾਉਣਾ ਚਾਹੁੰਦੇ ਹਨ ਤਾਂ 25 ਮੈਂਬਰਾਂ ਦਾ ਇੱਕ ਗਰੁੱਪ ਬਣਾ ਕੇ ਇਸ ਨੰਬਰ ਤੇ 76694-00500 ਉੱਪਰ ਮਿਸ ਕਾਲ ਕਰ ਸਕਦੇ ਹੋ ਜਾਂ ਇਸ ਨੰਬਰ 7888840115 ਤੇ ਵੀ ਕਾਲ ਕਰ ਸਕਦੇ ਹੋ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੁਆਰਾ ਚਲਾਏ ਜਾ ਰਹੇ ਸੀ.ਐਮ ਦੀ ਯੋਗਸ਼ਾਲਾ ਪ੍ਰੋਜੈਕਟ ਦੀਆਂ ਕਲਾਸਾਂ ਦਾ ਲਾਭ ਹਜ਼ਾਰਾਂ ਲੋਕ ਲੈ ਰਹੇ ਹਨ।