Ferozepur News

ਸਿਹਤ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਥਾਵਾਂ ਤੇ ਕੀਤੀ ਗਈ ਚੈਕਿੰਗ ਚੈਕਿੰਗ ਦੌਰਾਨ ਪੰਜਾਬ ਰੋਡਵੇਜ਼ ਵਰਕਸ਼ਾਪ ਸਮੇਤ 4 ਥਾਵਾਂ ਤੇ ਏਡੀਜ ਮੱਛਰ ਦਾ ਲਾਰਵਾ ਮਿਲਣ ਤੇ ਕਟਵਾਏ ਚਲਾਨ &#39

ਫ਼ਿਰੋਜ਼ਪੁਰ 30 ਜੁਲਾਈ (Manish Bawa )  ਡਾ ਗੁਰਮਿੰਦਰ ਸਿੰਘ,ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਡੇਂਗੂ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਦੀ ਟੀਮ ਵੱਲੋਂ ਪੰਜਾਬ ਰੋਡਵੇਜ਼ ਵਰਕਸ਼ਾਪ ਫ਼ਿਰੋਜਪੁਰ ਸ਼ਹਿਰ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਪੰਜਾਬ ਰੋਡਵੇਜ਼ ਵਰਕਸ਼ਾਪ ਫ਼ਿਰੋਜਪੁਰ ਸ਼ਹਿਰ ਦੇ ਅੰਦਰ ਪਏ ਟਾਇਰਾਂ ਵਿਚ ਭਾਰੀ ਮਾਤਰਾ ਵਿਚ ਡੇਂਗੂ ਬਿਮਾਰੀ ਫੈਲਾਉਣ ਵਾਲਾ ਏਡੀ ਮੱਛਰ ਦਾ ਲਾਰਵਾ ਪਾਇਆ ਗਿਆ। ਸਿਹਤ ਵਿਭਾਗ ਦੀ ਟੀਮ ਦੀ ਅਗਵਾਈ ਕਰਦੇ ਹੋਏ ਨਰਿੰਦਰ ਕੁਮਾਰ ਵੱਲੋਂ ਮੌਕੇ ਤੇ ਹੀ ਚਰਨਜੀਤ ਸਿੰਘ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਨਾਲ ਤਾਲਮੇਲ ਕਰਕੇ ਸੈਨੇਟਰੀ ਇੰਸਪੈਕਟਰ ਸ੍ਰ: ਸੁਖਪਾਲ ਸਿੰਘ ਦੁਆਰਾ ਪੰਜਾਬ ਮਿਂਉਂਸੀਪਲ ਐਕਟ 1911 ਦੀ ਧਾਰਾ 211, 219 ਦੇ ਤਹਿਤ ਸਬੰਧਿਤ ਸੰਸਥਾ ਨੂੰ ਚਲਾਨ ਕਰਵਾਇਆ ਗਿਆ। 
ਇਸ ਤੋ ਇਲਾਵਾ ਫ਼ਿਰੋਜਪੁਰ ਸ਼ਹਿਰ ਤੇ ਵੱਖ-ਵੱਖ ਏਰੀਆ ਮੱਲਵਾਲਾ ਰੋਡ, ਜ਼ੀਰਾ ਗੇਟ, ਇੰਡਸਟਰੀਅਲ ਏਰੀਆ ਆਦਿ ਵਿਚ ਏਡੀਜ ਮੱਛਰ ਦਾ ਲਾਰਵਾ ਮਿਲਣ ਤੇ ਚਲਾਨ ਕੀਤਾ ਗਿਆ।
ਸਿਵਲ ਸਰਜਨ ਡਾ: ਗੁਰਮਿੰਦਰ ਸਿੰਘ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਡੇਂਗੂ ਜਿਹੀ ਭਿਆਨਕ ਬਿਮਾਰੀ ਨੂੰ ਰੋਕਣ ਲਈ ਆਪਣੇ ਘਰਾਂ ਦੇ ਆਲ਼ੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ ਅਤੇ ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਜਿਸ ਨਾਲ ਮੱਛਰਾਂ ਦੀ ਪੈਦਾਵਾਰ ਤੇ ਰੋਕ ਲਗਾਈ ਜਾ ਸਕੇ। ਜੇਕਰ ਆਪ ਨੂੰ ਆਪਣੇ ਘਰ ਵਿਚ ਜਾਂ ਆਸ ਪਾਸ ਕੋਈ ਡੇਂਗੂ ਦਾ ਸੱਕੀ ਮਰੀਜ਼ ਲੱਗਦਾ ਹੈ ਤਾਂ ਉਸ ਦਾ ਚੈਕ-ਅੱਪ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਵਿਚ ਕਰਵਾਇਆ ਜਾਵੇ। ਡੇਂਗੂ ਦਾ ਟੈੱਸਟ ਅਤੇ ਸੁਪੋਰਟਿਵ ਇਲਾਜ ਸਿਵਲ ਹਸਪਤਾਲ ਫ਼ਿਰੋਜਪੁਰ ਵਿਚ ਨਿਸ਼ੁਲਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸੈਮੀਨਾਰ ਅਤੇ ਵਰਕਸ਼ਾਪ ਕਰਵਾ ਕੇ ਆਮ ਜਨਤਾ ਨੂੰ ਡੇਂਗੂ ਦੀ ਬਿਮਾਰੀ ਤੋ ਬਚਣ ਅਤੇ ਰੋਕਥਾਮ ਸਬੰਧੀ ਸਿਹਤ ਸਿੱਖਿਆ ਦਿੱਤੀਆਂ ਜਾ ਰਹੀਆਂ ਹੈ ਅਤੇ ਮਾਇਕਿੰਗ ਆਦਿ ਕਰਵਾ ਕੇ ਵੀ ਜਨਤਾ ਨੂੰ ਡੇਂਗੂ ਬੁਖ਼ਾਰ ਤੋ ਬਚਣ ਅਤੇ ਰੋਕਥਾਮ ਸਬੰਧੀ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ॥ ਉਨ੍ਹਾਂ ਆਮ ਜਨਤਾ ਨੂੰ ਸੂਚਿਤ ਕੀਤਾ ਹੈ ਕਿ ਜੇਕਰ ਕਿਸੇ ਦਫ਼ਤਰ/ਘਰ ਵਿਚ ਮੱਛਰ ਦਾ ਲਾਰਵਾ ਮਿਲਦਾ ਹੈ ਤਾਂ ਉਸ ਦੇ ਮੁਖੀ ਨੂੰ ਪੰਜਾਬ ਮਿਂਉਂਸੀਪਲ ਐਕਟ 1911 ਦੀ ਧਾਰਾ 211, 219 ਦੇ ਤਹਿਤ 500 ਤੋ ਲੈ ਕੇ 11000 ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।  

Related Articles

Back to top button