ਸਿਹਤ ਵਿਭਾਗ ਵੱਲੋਂ ਕੰਜਕ ਪੂਜਨ ਨੂੰ ਸਮਰਪਿਤ ਜਾਗਰੂਕਤਾ ਸਮਾਰੋਹ ਆਯੋਜਿਤ
ਬੇਟੀ ਬਚਾਓ, ਬੇਟੀ ਪੜ਼੍ਹਾਓ, ਬੇਟੀ ਵਧਾਓ ਦਾ ਦਿੱਤਾ ਸੰਦੇਸ਼
ਸਿਹਤ ਵਿਭਾਗ ਵੱਲੋਂ ਕੰਜਕ ਪੂਜਨ ਨੂੰ ਸਮਰਪਿਤ ਜਾਗਰੂਕਤਾ ਸਮਾਰੋਹ ਆਯੋਜਿਤ
ਬੇਟੀ ਬਚਾਓ, ਬੇਟੀ ਪੜ਼੍ਹਾਓ, ਬੇਟੀ ਵਧਾਓ ਦਾ ਦਿੱਤਾ ਸੰਦੇਸ਼
ਫ਼ਿਰੋਜ਼ਪੁਰ 28 ਮਾਰਚ 2023 ( )
ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ. ਰਾਜਿੰਦਰਪਾਲ ਦੀ ਅਗਵਾਈ ਵਿੱਚ ਕੰਜਕ ਪੂਜਨ ਮੌਕੇ ਲਿੰਗ ਅਨੁਪਾਤ ਵਿੱਚ ਸੁਧਾਰ ਹਿੱਤ ਜਾਗਰੂਕਤਾ ਸਮਾਰੋਹ ਜ਼ਿਲ੍ਹਾ ਹਸਪਤਾਲ ਫ਼ਿਰੋਜ਼ਪੁਰ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਸੰਸਥਾ ਵਿਖੇ ਹਾਲ ਹੀ ਵਿੱਚ ਪੈਦਾ ਹੋਈਆਂ ਨਵ ਜੰਮੀਆਂ ਬੱਚੀਆਂ ਨੂੰ ਤੋਹਫ਼ੇ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਜਾਗਰੂਕਤਾ ਸਮਾਰੋਹ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਮੀਨਾਕਸ਼ੀ ਅਬਰੋਲ ਨੇ ਕਿਹਾ ਕਿ ਵਿਭਾਗ ਵੱਲੋਂ ਅੱਜ ਦਾ ਇਹ ਕੰਜਕ ਪੂਜਨ ਸਮਾਰੋਹ ਸਮਾਜ ਅੰਦਰ ਇਹ ਸੰਦੇਸ਼ ਦੇਣ ਲਈ ਕੀਤਾ ਗਿਆ ਹੈ ਕਿ ਬੇਟੀਆਂ ਕਿਸੇ ਪੱਖੋਂ ਵੀ ਲੜਕਿਆਂ ਨਾਲੋਂ ਘੱਟ ਨਹੀਂ, ਸਗੋਂ ਲੜਕੀਆਂ ਮਾਪਿਆਂ ਪ੍ਰਤੀ ਹਮੇਸ਼ਾ ਹੀ ਸੁਹਿਰਦ ਹੁੰਦੀਆਂ ਹਨ ਅਤੇ ਉਨ੍ਹਾਂ ਦਾ ਨਾਮ ਰੋਸ਼ਨ ਕਰਦੀਆਂ ਹਨ। ਉਨ੍ਹਾਂ ਇਸ ਸਭਾ ਦੇ ਮੰਚ ਤੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ ਅਤੇ ਬੇਟੀ ਵਧਾਓ‘ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਬੇਟੀਆਂ ਨੂੰ ਅੱਗੇ ਵਧਣ ਵਿੱਚ ਬਰਾਬਰ ਦੇ ਮੌਕੇ ਦੇਣੇ ਚਾਹੀਦੇ ਹਨ ਤਾਂ ਹੀ ਇੱਕ ਪਰਿਵਾਰ, ਸਮਾਜ ਅਤੇ ਦੇਸ਼ ਵਿਕਾਸ ਦੇ ਰਾਹ ‘ਤੇ ਅੱਗੇ ਵੱਧ ਸਕਦਾ ਹੈ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਵਨੀਤਾ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੇ ਕਿ ਗਰਭ ਵਿਚ ਬੱਚੇ ਦਾ ਲਿੰਗ ਨਿਰਧਾਰਨ ਟੈਸਟ ਕਾਨੂੰਨੀ ਅਪਰਾਧ ਹੈ ਅਤੇ ਸਰਕਾਰ ਵੱਲੋਂ ਇਸ ਸਬੰਧੀ ਸਖ਼ਤ ਕਾਨੂੰਨ ਬਣਾਇਆ ਹੋਇਆ ਹੈ। ਇਸ ਦੌਰਾਨ ਮਾਸ ਮੀਡੀਆ ਅਫਸਰ ਰੰਜੀਵ ਨੇ ਵੀ ਲਿੰਗ ਅਨੁਪਾਤ ਵਿੱਚ ਸੁਧਾਰ ਦੇ ਵਿਸ਼ੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਬਾਲ ਰੋਗ ਮਾਹਿਰ ਡਾ. ਈਸ਼ਾ ਨਰੂਲਾ, ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਕੋਆਰਡੀਨੇਟਰ ਸੀਮਾ ਰਾਣੀ ਤੋਂ ਇਲਾਵਾ ਜ਼ਿਲ੍ਹਾ ਬੀ.ਸੀ.ਸੀ. ਕੁਆਰਡੀਨੇਟਰ ਰਜਨੀਕ ਕੌਰ, ਸਟਾਫ ਗੀਤਾ ਰਾਣੀ ਅਤੇ ਸੰਸਥਾ ਦਾ ਸਟਾਫ ਹਾਜ਼ਰ ਸੀ।