Ferozepur News

ਸਿਹਤ ਵਿਭਾਗ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਆਯੋਜਿਤ

ਸਟਾਫ ਅਤੇ ਬੱਚਿਆ ਨੂੰ ਡੇਂਗੂ ਦੀ ਰੋਕਥਾਮ, ਬਚਾਅ ਅਤੇ ਲੱਛਣਾ ਬਾਰੇ ਕੀਤਾ ਜਾਗਰੂਕ

ਸਿਹਤ ਵਿਭਾਗ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਆਯੋਜਿਤ

ਸਿਹਤ ਵਿਭਾਗ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਆਯੋਜਿਤ

– ਸਟਾਫ ਅਤੇ ਬੱਚਿਆ ਨੂੰ ਡੇਂਗੂ ਦੀ ਰੋਕਥਾਮ, ਬਚਾਅ ਅਤੇ ਲੱਛਣਾ ਬਾਰੇ ਕੀਤਾ ਜਾਗਰੂਕ

ਫ਼ਿਰੋਜ਼ਪੁਰ, 16 ਮਈ 2023

ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਿਵਲ ਸਰਜਨ ਫਿਰੋਜਪੁਰ ਡਾ. ਰਾਜਿੰਦਰ ਪਾਲ ਦੀ ਅਗਵਾਈ ਵਿੱਚ ਪ੍ਰਿੰਸੀਪਲ ਸ੍ਰੀ ਰਾਜੇਸ਼ ਮਹਿਤਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਿਰੋਜ਼ਪੁਰ ਸ਼ਹਿਰ ਵਿਖੇ ਰਾਸ਼ਟਰੀ ਡੇਂਗੂ ਦਿਵਸ ਮੋਕੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

ਇਸ ਮੌਕੇ ਡਾ. ਰਾਜਿੰਦਰ ਪਾਲ ਵੱਲੋਂ ਸਕੂਲੀ ਸਟਾਫ ਅਤੇ ਬੱਚਿਆ ਨੂੰ ਡੇਂਗੂ ਦੀ ਰੋਕਥਾਮ, ਬਚਾਅ ਅਤੇ ਲੱਛਣਾ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਏਡੀਜ ਅਜਿਪਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਤੇਜ਼ ਬੁਖਾਰ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਾਸਪੇਸ਼ੀਆਂ ਵਿੱਚ ਦਰਦ, ਜੀ ਮਿਚਲਾਉਣਾ, ਉਲਟੀਆਂ ਆਉਣਾ, ਨੱਕ, ਮੁੰਹ, ਜਬਾੜਿਆ ਵਿੱਚੋ ਖੂਨ ਆਉਣਾ ਤੇ ਚਮੜੀ ਤੇ ਨੀਲ ਪੈਣਾ ਆਦਿ ਡੇਂਗੂ ਬੁਖਾਰ ਦੇ ਲੱਛਣ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਜਿਹੀ ਭਿਆਨਕ ਬਿਮਾਰੀ ਤੋਂ ਬੱਚਣ ਲਈ ਸਾਨੂੰ ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਨਹੀ ਹੋਣ ਦੇਣਾ ਚਾਹੀਦਾ, ਕੱਪੜੇ ਅਜਿਹੇ ਪਾਉਣੇ ਚਾਹੀਦੇ ਹਨ ਕਿ ਸਰੀਰ ਪੂਰੀ ਤਰਾਂ ਢਕਿਆ ਰਹੇ ਤਾਂ ਕਿ ਮੱਛਰ ਨਾ ਕੱਟ ਸਕੇ, ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਬਿਮਾਰੀ ਤੋਂ ਬਚਾਓ ਸਬੰਧੀ ਜਾਗਰੂਕ ਕਰਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵੱਲੋ ਹਾਈ ਰਿਸਕ ਏਰੀਆ, ਸਲੱਮ ਏਰੀਆ, ਜਨਤਕ ਥਾਵਾਂ ਖਾਸਕਰ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਆਦਿ ਪ੍ਰਮੁੱਖ ਥਾਵਾਂ ‘ਤੇ ਕੈਂਪ ਲਗਾ ਕੇ ਡੇਂਗੂ ਬੁਖਾਰ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਹ ਟੀਮਾਂ ਘਰ-ਘਰ ਜਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਬਿਮਾਰੀ ਬਾਰੇ ਜਾਗਰੂਕ ਕਰ ਰਹੀਆਂ ਹਨ ਅਤੇ ਆਈ.ਈ.ਸੀ/ ਬੀ.ਸੀ.ਸੀ, ਸੋਰਸ ਡਿਡਕਸ਼ਨ ਗਤਿਵਿਧੀਆਂ ਅਤੇ ਬੁਖਾਰ ਸਰਵੇ ਕਰ ਰਹੀਆਂ ਹਨ।

ਸੈਮੀਨਾਰ ਵਿੱਚ ਡਾ. ਸ਼ਮਿੰਦਰਪਾਲ ਕੌਰ ਜ਼ਿਲ੍ਹਾ ਐਪੀਡੀਮਾਲੋਜਿਸਟ ਨੇ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਸਿਵਲ ਹਸਪਤਾਲ ਵਿਖੇ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਮੱਛਰਾਂ ਦੀ ਪੈਦਾਵਾਰ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੀਆਂ ਹਦਾਇਤਾ ਮੁਤਾਬਕ ਸ਼ੁੱਕਰਵਾਰ ਨੂੰ ਡਰਾਈ ਡੇ ਅਤੇ “ਹਰ ਐਤਵਾਰ ਡੇਂਗੂ ਮੱਛਰ ਤੇ ਵਾਰ” ਵਜੋਂ ਮਨਾਉਣ ਬਾਰੇ ਕਿਹਾ। ਉਨ੍ਹਾਂ ਹਰ ਹਫਤੇ ਐਤਵਾਰ ਨੂੰ ਆਪਣੇ ਘਰ, ਦਫਤਰਾਂ, ਦੁਕਾਨਾਂ ਅਤੇ ਹੋਟਲਾਂ ਵਿੱਚ ਲਗੇ ਫਰਿੱਜ ਅਤੇ ਕੂਲਰਾਂ ਨੂੰ ਸੁਕਾ ਕੇ ਸਾਫ ਕਰਨ ਲਈ ਕਿਹਾ।

ਗੁਰਲਾਲ ਸਿੰਘ ਸਹਾਇਕ ਮਲੇਰੀਆ ਅਫਸਰ ਅਤੇ ਦੀਪਇੰਦਰ ਸਿੰਘ ਐਨਟੋਮੋਲੋਜਿਸਟ ਨੇ ਡੇਂਗੂ ਸਬਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕਿਸੇ ਮਰੀਜ ਨੂੰ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਦੇ ਲੱਛਣ ਹੁੰਦੇ ਹਨ ਤਾਂ ਉਹ ਤੁਰੰਤ ਆਪਣਾ ਟੈਸਟ ਅਤੇ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਕਰਵਾਏ ਜੋ ਕਿ ਮੁਫਤ ਕੀਤਾ ਜਾਂਦਾ ਹੈ।

ਰਾਸ਼ਟਰੀ ਡੇਂਗੂ ਦਿਵਸ ਮੋਕੇ ਸਕੂਲ ਦੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਸਿਹਤ ਵਿਭਾਗ ਵੱਲੋਂ ਸਨਮਾਨਿਤ ਕਰਕੇ ਹੋਸਲਾ ਅਫਜਾਈ ਕੀਤੀ ਗਈ।

ਇਸ ਮੋਕੇ ਸਿਵਲ ਸਰਜਨ ਦੀ ਅਗਵਾਈ ਵਿੱਚ ਡੇਂਗੂ ਜਾਗਰੂਕਤਾ ਸਮਗਰੀ ਜਾਰੀ ਕੀਤੀ ਗਈ। ਸਿੱਖ ਕੰਨਿਆ ਮਹਾਵਿਦਿਆਲਿਆ, ਮਾਲਵਾ ਖਾਲਸਾ ਸਕੂਲ ਅਤੇ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਕੈਂਪ ਲਗਾ ਡੇਂਗੂ ਤੋ ਬੱਚਣ ਅਤੇ ਰੋਕਥਾਮ ਸਬੰਧੀ ਸਿਹਤ ਸਿੱਖਿਆ ਦਿੱਤੀ ਗਈ।

ਇਸ ਮੋਕੇ ਰੰਜੀਵ ਜ਼ਿਲ੍ਹਾ ਮਾਸ ਮੀਡੀਆ ਅਫਸਰ, ਰਜਨੀਕ ਕੌਰ ਬੀ.ਸੀ.ਸੀ. ਕੌਆਡੀਨੇਟਰ, ਨਰਿੰਦਰ ਸ਼ਰਮਾ ਤੋਂ ਇਲਾਵਾ ਸਕੂਲ ਅਧਿਆਪਿਕਾ ਸੀਮਾ ਗਰਗ, ਸੁਨਿਤਾ ਅਤੇ ਮੋਨਿਕਾ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button