Ferozepur News

ਸਿਹਤ ਵਿਭਾਗ ਵੱਲੋਂ ਲਏ ਗਏ 3064 ਸੈਂਪਲਾਂ ਵਿਚੋਂ 2811 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ, 43 ਪਾਜਿਟਿਵ ਮਰੀਜ਼ ਠੀਕ ਹੋ ਕੇ ਘਰ ਪਰਤੇ-ਸਿਵਲ ਸਰਜਨ

ਕਿਹਾ, ਲੋਕ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਮਾਸਕ ਦੀ ਵਰਤੋਂ ਕਰਨ

ਫਿਰੋਜਪੁਰ 31 ਮਈ 2020.
ਸਿਹਤ ਵਿਭਾਗ ਫਿਰੋਜਪੁਰ ਵੱਲੋਂ ਹੁਣ ਤਕ ਕੁਲ 3064 ਸੈਂਪਲ ਲਏ ਗਏ ਸਨ, ਜਿਸ ਵਿਚੋਂ 2811 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦੋਂ ਕਿ 118 ਸੈਂਪਲਾਂ ਦੀ ਰਿਪੋਰਟ ਲੈਬੋਰੇਟਰੀ ਵਿੱਚ ਪੈਂਡਿੰਗ ਹੈ ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਿਰੋਜਪੁਰ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਸੈਂਪਲ ਟੈਸਟਿੰਗ ਲਈ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਵਿੱਚ ਕੁਲ 3064 ਸੈਂਪਲ ਇਕੱਠੇ ਕੀਤੇ ਗਏ ਸਨ । ਹਾਸਲ ਹੋਏ ਨਤੀਜਿਆਂ ਦੇ ਮੁਤਾਬਿਕ 2811 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ । ਇਨ੍ਹਾਂ ਸੈਂਪਲਾਂ ਵਿਚੋਂ ਕੁੱਲ 92 ਸੈਂਪਲ ਰਪੀਟ ਕੀਤੇ ਗਏ ਹਨ। ਹੁਣ ਤੱਕ ਜ਼ਿਲ੍ਹੇ ਵਿੱਚ ਕੁਲ 43 ਪਾਜਿਟਿਵ ਮਰੀਜ਼ ਪਾਏ ਗਏ ਸਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਤੋਂ ਬਾਅਤ ਤੰਦਰੁਸਤ ਹੋਣ ਤੇ ਛੁੱਟੀ ਦੇ ਦਿੱਤੀ ਗਈ ਹੈ। ਫਿਲਹਾਲ ਹਸਪਤਾਲ ਵਿੱਚ ਇਕ ਵੀ ਪਾਜੇਟਿਵ ਕੇਸ ਨਹੀਂ ਹੈ। ਕੁਝ ਸੈੰਪਲਾਂ ਨੂੰ ਦੋਬਾਰਾ ਭੇਜਿਆ ਗਿਆ ਹੈ।
ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਸੰਕਟ ਦੀ ਇਸ ਘੜੀ ਵਿੱਚ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਪ੍ਰਸ਼ਾਸਨ ਵੱਲੋਂ ਇਸ ਜੰਗ ਨੂੰ ਜਿੱਤਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਲੋਕ ਕੋਰੋਨਾ ਵਾਇਰਸ ਦੇ ਖਿਲਾਫ ਇਸ ਲੜਾਈ ਨੂੰ ਕੁੱਝ ਨਿਯਮ ਅਪਣਾ ਕੇ ਜਿੱਤ ਸਕਦੇ ਹੈ, ਜਿਸ ਵਿੱਚ ਸਮਾਜਿਕ ਦੂਰੀ, ਬਿਨਾਂ ਕੰਮ ਤੋਂ ਬਾਹਰ ਨਾ ਨਿਕਲ਼ਨਾ ਅਤੇ ਸਫ਼ਾਈ ਬਣਾਈ ਰੱਖਣਾ ਸ਼ਾਮਿਲ ਹੈ । ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਮਾਸਕ ਦੀ ਵਰਤੋਂ ਕੀਤੀ ਜਾਵੇ।

Related Articles

Leave a Reply

Your email address will not be published. Required fields are marked *

Back to top button