Ferozepur News
ਸਿਹਤ ਵਿਭਾਗ ਵੱਲੋਂ ਵਿਸ਼ਵ ਦ੍ਰਿਸ਼ਟੀ ਦਿਹਾੜੇ ’ਤੇ ਸਕੂਲੀ ਬਚਿਆਂ ਨੂੰ ਅੱਖਾਂ ਦੀ ਸੰਭਾਲ ਪ੍ਰਤੀ ਕੀਤਾ ਗਿਆ ਜਾਗਰੂਕ
ਅੱਖਾਂ ਦੀ ਤੰਦਰੂਸਤੀ ਲਈ ਵਿਦਿਆਰਥੀ ਮੋਬਾਈਲ, ਲੈਪਟਾਪ, ਕੰਪਿਊਟਰ ਦੀ ਘੱਟ ਕਰਨ ਵਰਤੋਂ - ਡਾ. ਸੁਸ਼ਮਾ ਠੱਕਰ
ਸਿਹਤ ਵਿਭਾਗ ਵੱਲੋਂ ਵਿਸ਼ਵ ਦ੍ਰਿਸ਼ਟੀ ਦਿਹਾੜੇ ’ਤੇ ਸਕੂਲੀ ਬਚਿਆਂ ਨੂੰ ਅੱਖਾਂ ਦੀ ਸੰਭਾਲ ਪ੍ਰਤੀ ਕੀਤਾ ਗਿਆ ਜਾਗਰੂਕ
ਅੱਖਾਂ ਦੀ ਤੰਦਰੂਸਤੀ ਲਈ ਵਿਦਿਆਰਥੀ ਮੋਬਾਈਲ, ਲੈਪਟਾਪ, ਕੰਪਿਊਟਰ ਦੀ ਘੱਟ ਕਰਨ ਵਰਤੋਂ – ਡਾ. ਸੁਸ਼ਮਾ ਠੱਕਰ
ਫਿਰੋਜ਼ਪੁਰ, 10 ਅਕਤੂਬਰ, 2024: ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡਾ. ਸੁਸ਼ਮਾ ਠੱਕਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਸ਼ਹਿਰ ਵਿੱਖੇ ਵਿਸ਼ਵ ਦ੍ਰਿਸ਼ਟੀ ਦਿਹਾੜਾ ਅਤੇ ਮੈਂਟਲ ਹੈਲਥ ਡੇ ਮਨਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੂੰ ਅੱਖਾਂ ਦੀ ਤੰਦਰੁਸਤੀ ਅਤੇ ਮਾਨਸਿਕ ਬੀਮਾਰੀਆਂ ਤੋਂ ਬਚਾਅ ਸੰਬੰਧੀ ਨੁਕਤੇ ਸਾਂਝੇ ਕਿਤੇ ਗਏ।
ਇਸ ਮੌਕੇ ਡਾ. ਹਰਪ੍ਰੀਤ ਕੌਰ ਅਤੇ ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਵੱਲੋਂ ਜਿੱਥੇ ਮਾਨਸਿਕ ਸਿਹਤ ਨੂੰ ਠੀਕ ਰੱਖਣ ਲਈ ਸੁਚੇਤ ਕੀਤਾ ਉਥੇ ਹੀ ਮਾਨਸਿਕ ਸਿਹਤ ਵਿਗੜਨ ਨਾਲ ਹੋਣ ਵਾਲੇ ਰੋਗਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਓਪਥੈਲਮਿਕ ਅਫ਼ਸਰ ਸੰਦੀਪ ਬਜਾਜ ਨੇ ਦੱਸਿਆ ਕਿ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਉਣ ਦਾ ਮੁੱਖ ਮੰਤਵ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆ ਅਤੇ ਪਰਿਵਾਰਕ ਮੈਂਬਰਾ ਨੂੰ ਅੱਖਾਂ ਦੀ ਸਾਂਭ ਸੰਭਾਲ ਅਤੇ ਬੀਮਾਰੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਅੱਖਾਂ ਦੀ ਰੌਸ਼ਨੀ ਨੂੰ ਦਰੁਸਤ ਰੱਖਣ ਲਈ ਕੁੱਝ ਸਾਵਧਾਨੀਆਂ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਖਾਂ ਦੀ ਚੰਗੀ ਸਿਹਤ ਲਈ ਜਿੱਥੇ ਘਟ ਤੋ ਘਟ ਮੋਬਾਈਲ,ਲੈਪਟਾਪ ਦੇ ਵਰਤੋ ਕਰੋ ਉਥੇ ਹੀ ਭੋਜਨ ਵਿੱਚ ਹਰੀਆਂ ਪੱਤੇਦਾਰ ਸਬਜ਼ੀਆਂ ,ਵਿਟਾਮਿਨ ਏ ਅਤੇ ਫਲਾਂ ਨੂੰ ਸ਼ਾਮਲ ਕਰਨ ਦੇ ਨਾਲ ਨਾਲ ਅੱਖਾਂ ਦੀ ਕਸਰਤ ਵੀ ਜ਼ਰੂਰ ਕਰੋ।
ਇਸ ਮੌਕੇ ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਨੇ ਕਿਹਾ ਕਿ ਸ਼ੂਗਰ, ਬਲੱਡ ਪ੍ਰੈਸਰ ਤੇ ਤੰਬਾਕੂਨੋਸ਼ੀ ਅੱਖਾਂ ਤੇ ਸ਼ਰੀਰ ਦੇ ਹੋਰ ਅੰਗਾਂ ਨੂੰ ਨੁਕਸਾਨ ਪਹੁੰਚਾਉਂਦੀ ਹੈ ਇੱਸ ਲਈ ਤੰਬਾਕੂਨੋਸ਼ੀ ਤੋਂ ਗੁਰੇਜ਼ ਕੀਤਾ ਜਾਵੇ। ਪੜ੍ਹਨ ਵੇਲੇ ਘੱਟ ਰੌਸ਼ਨੀ ਵਿੱਚ ਨਹੀਂ ਪੜ੍ਹਨਾ ਚਾਹੀਦਾ ਅਤੇ ਮੋਬਾਈਲ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ। ਟੇਲੀਵਿਜ਼ਨ ਵੇਖਣ ਸਮੇਂ ਅਤੇ ਕੰਪਿਊਟਰ ਦੀ ਵਰਤੋਂ ਕਰਨ ਵੇਲੇ ਉੱਚਤ ਦੂਰੀ ਤੇ ਰੌਸ਼ਨੀ ਦਾ ਧਿਆਨ ਰੱਖਿਆ ਜਾਵੇ।
ਇਸ ਮੌਕੇ ਨੇਹਾ ਭੰਡਾਰੀ ਨੇ ਦੱਸਿਆ ਕਿ ਜੇਕਰ ਅੱਖਾਂ ਵਿੱਚ ਕੁੱਝ ਪੈ ਜਾਵੇ ਜਾਂ ਅੱਖਾਂ ਮੱਚਣ ਤਾਂ ਬਿਨਾਂ ਡਾਕਟਰੀ ਸਲਾਹ ਤੋਂ ਕੋਈ ਵੀ ਦਵਾਈ ਅੱਖਾਂ ਵਿੱਚ ਨਹੀਂ ਪਾਉਣੀ ਚਾਹੀਦੀ। ਨਜਦੀਕ ਜਾਂ ਦੂਰ ਦੀ ਵਸਤੂ ਸਹੀ ਨਾ ਦਿੱਸਣ ਤੇ ਅੱਖਾਂ ਦੇ ਮਾਹਿਰ ਡਾਕਟਰ ਕੋਲੋਂ ਸਮੇਂ ਸਮੇਂ ਤੇ ਅੱਖਾਂ ਦੀ ਜਾਂਚ ਜਰੂਰ ਕਰਵਾਉਣੀ ਚਾਹੀਦੀ ਹੈ। ਕਾਲਾ ਮੋਤੀਆ ਜਾਂ ਮੋਤੀਆਬਿੰਦ ਅੱਖਾਂ ਦੀ ਰੌਸ਼ਨੀ ਖੱਤਮ ਕਰ ਦਿੰਦਾ ਹੈ, ਇਸ ਲਈ ਅਜਿਹੀ ਸਥਿਤੀ ਵਿੱਚ ਅੱਖਾਂ ਦੀ ਤੁਰੰਤ ਨੇੜਲੇ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਉਣ ਵਿੱਚ ਅਣਗਿਹਲੀ ਨਹੀਂ ਵਰਤਣੀ ਚਾਹੀਦੀ।
ਇਸ ਮੌਕੇ ਸਕੂਲ ਪ੍ਰਿੰਸੀਪਲ ਪੁਸ਼ਪਕ ਮੈਨੀ ,ਵਾਈਸ ਪ੍ਰਿੰਸੀਪਲ ਪਵਨ ਸਚਦੇਵਾ, ਐਮ.ਆਰ. ਅੰਨਦ ਵੀ ਮੌਜੂਦ ਸਨ।