Ferozepur News

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ  ਸੂਬਾ ਸਰਕਾਰ ਨੇ ਕੀਤੀ ਨਿਵੇਕਲੀ ਪਹਿਲ ਕਦਮੀ : ਡਿਪਟੀ ਕਮਿਸ਼ਨਰ

ਜ਼ਿਲੇ ਦੇ 27 ਨਵ-ਨਿਯੁਕਤ ਅਧਿਆਪਕਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ  ਸੂਬਾ ਸਰਕਾਰ ਨੇ ਕੀਤੀ ਨਿਵੇਕਲੀ ਪਹਿਲ ਕਦਮੀ : ਡਿਪਟੀ ਕਮਿਸ਼ਨਰ

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ  ਸੂਬਾ ਸਰਕਾਰ ਨੇ ਕੀਤੀ ਨਿਵੇਕਲੀ ਪਹਿਲ ਕਦਮੀ : ਡਿਪਟੀ ਕਮਿਸ਼ਨਰ

ਜ਼ਿਲੇ ਦੇ 27 ਨਵ-ਨਿਯੁਕਤ ਅਧਿਆਪਕਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

 ਫਿਰੋਜ਼ਪੁਰ, 16 ਜੁਲਾਈ 2021.

ਸੂਬਾ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੀਆਂ ਗਈਆਂ ਨਿਵੇਕਲੀਆਂ ਪਹਿਲ-ਕਦਮੀਆਂ ਮੌਜੂਦਾ ਸਮੇਂ ਸਿੱਖਿਆ ਦੇ ਖੇਤਰ ਦੀਆਂ ਅਹਿਮ ਲੋੜਾਂ ਹਨ। ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਅਹਿਮ ਤੇ ਸ਼ਲਾਘਾਯੋਗ ਕਦਮ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ ਨੇ ਸਿੱਖਿਆ ਵਿਭਾਗ ਵਲੋਂ ਨਵੇਂ ਨਿਯੁਕਤ ਕੀਤੇ ਗਏ ਜ਼ਿਲੇ ਦੇ 27 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਉਪਰੰਤ ਸਾਂਝੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਸੁਖਪ੍ਰੀਤ ਸਿੰਘ ਸਿੱਧੂ ਵੀ ਹਾਜ਼ਰ ਸਨ।

ਸੂਬਾ ਪੱਧਰੀ ਹੋਏ ਵਰਚੂਅਲ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਸਰਕਾਰੀ ਸਕੂਲਾਂ ਵਿਚ ਪੜ ਰਹੇ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾ ਕੇ ਸਿੱਖਿਆ ਦੇ ਖੇਤਰ ਵਿਚ ਅਹਿਮ ਮੱਲਾਂ ਮਾਰਨ ਲਈ ਤਿਆਰ ਕੀਤਾ ਜਾ ਸਕੇ।

ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਕੁਲਵਿੰਦਰ ਕੌਰ ਨੇ 27 ਨਵੇਂ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਆਪਣੀਆਂ ਸੇਵਾਵਾਂ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਇਸ ਤੋਂ ਪਹਿਲਾਂ ਵਰਚੂਅਲ ਸਮਾਗਮ ਦੌਰਾਨ ਮਾਝਾਂ, ਮਾਲਵਾ ਅਤੇ ਦੁਆਬਾ ਤੋਂ ਵੱਖ-ਵੱਖ ਨਵ-ਨਿਯੁਕਤ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੁਆਰਾ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਭਰਤੀ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨਾਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕੀਤਾ।

ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ੍ਰੀ ਰਾਜੀਵ ਛਾਬੜਾ, ਡਿਪਟੀ ਡੀ.ਓ. ਸੈਕੰਡਰੀ ਸ੍ਰੀ ਕੋਮਲ ਅਰੋੜਾ,  ਉਪ ਜ਼ਿਲਾ ਸਿੱਖਿਆ ਅਫ਼ਸਰ ਪ੍ਰਾਇਮਰੀ ਸੁਖਵਿੰਦਰ ਸਿੰਘ, ਮੀਡੀਆ ਕੋਆਰਡੀਨੇਟਰ ਚਰਨਜੀਤ ਸਿੰਘ, ਦੀਪਕ ਸ਼ਰਮਾ ਅਤੇ ਨਵੇਂ ਨਿਯੁਕਤੀ ਪੱਤਰ ਲੈਣ ਵਾਲੇ ਅਧਿਆਪਕ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button