Ferozepur News

ਸਿੱਖਿਆ ਪ੍ਰੋਵਾਈਡਰਾਂ ਨੇ ਕਾਲੀਆਂ ਝੰਡੀਆਂ ਲਹਿਰਾ ਕੇ ਕੀਤਾ ਰੋਸ ਪ੍ਰਦਰਸ਼ਨ, ਸੂਬਾ ਸਰਕਾਰ ਗ੍ਰਿਫਤਾਰ ਕਰਨ ਦੀ ਬਜਾਏ ਸੇਵਾਵਾਂ ਨੂੰ ਰੈਗੂਲਰ ਕਰੇ

sikhiaਫਿਰੋਜ਼ਪੁਰ 23 ਮਾਰਚ (ਏ. ਸੀ. ਚਾਵਲਾ) : ਸਿੱਖਿਆ ਪ੍ਰੋਵਾਈਡਰ ਅਧਿਆਪਕ ਜੋ 10 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਬਹੁਤ ਹੀ ਘੱਟ ਤਨਖਾਹਾਂ ਤੇ ਸੇਵਾ ਨਿਭਾ ਰਹੇ ਹਨ। ਸੂਬਾ ਸਰਕਾਰ ਘੱਟ ਤਨਖਾਹਾਂ ਮਹਿਜ਼ 7500 ਤੋਂ 9000 ਰੁਪਏ ਮਾਣ ਭੱਤਾ ਦੇ ਕੇ ਉਨ•ਾਂ ਦਾ ਆਰਿਥਕ ਸੋਸ਼ਣ ਕਰ ਰਹੀ ਹੈ। ਰੈਗੂਲਰ ਦੀ ਮੰਗ ਨੂੰ ਲੈ ਕੇ ਪਿਛਲੇ 10 ਸਾਲਾਂ ਤੋਂ ਕੀਤਾ ਜਾ ਰਿਹਾ ਹੈ ਸ਼ਾਂਤਮਈ ਢੰਗ ਨਾਲ ਸੰਘਰਸ਼। ਪ੍ਰਧਾਨ ਜਸਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਟਾਲ ਮਟੋਲ ਦੀ ਨੀਤੀ ਤੋਂ ਤੰਗ ਆ ਕੇ ਸਿੱਖਿਆ ਪ੍ਰੋਵਾਈਡਰਾਂ ਨੇ 23 ਮਾਰਚ ਵਾਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਅਵਾਜ਼ ਪਹੁੰਚਾਊਣ ਲਈ ਕਾਲੀਆਂ ਝੰਡੀਆ ਨਾਲ ਰੋਸ ਮਾਰਚ ਕਰਨ ਦਾ ਜਥੇਬੰਦੀ ਵਲੋਂ ਐਲਾਣ ਕੀਤਾ ਗਿਆ ਸੀ। ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਦੀ ਅਵਾਜ਼ ਨੂੰ ਪਹੁੰਚਣ ਤੋਂ ਰੋਕਣ ਲਈ ਦੋ ਦਿਨ ਪਹਿਲਾ ਤੋਂ ਹੀ ਸਿੱਖਿਆ ਪ੍ਰੋਵਾਈਡਰਾਂ ਦੇ ਘਰਾਂ ਵਿਚ ਛਾਪੇਮਾਰੀ ਕਰਕੇ ਇਸਤਰੀ ਅਧਿਆਪਕਾਂ ਅਤੇ ਮਰਦ ਅਧਿਆਪਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਸੂਬਾ ਪ੍ਰਧਾਨ ਅਜਮੇਰ ਸਿੰਘ ਔਲਖ ਅਤੇ ਉਨ•ਾਂ ਦੇ ਭਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। 500 ਤੋਂ ਵੱਧ ਅਧਿਆਪਕਾਂ ਨੂੰ ਗ੍ਰਿਫਤਾਰ ਕਰਕੇ ਝੂਠੇ ਪਰਚੇ ਪਾ ਕੇ ਥਾਣਿਆਂ ਅਤੇ ਜੇਲ•ਾਂ ਵਿਚ ਡੱਕਿਆ ਗਿਆ। ਪ੍ਰਧਾਨ ਜਸਬੀਰ ਸਿੰਘ ਨੇ ਕਿਹਾ ਕਿ ਉਨ•ਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਇਕੋ ਇਕ ਮੰਗ ਹੈ ਕਿ ਮੁੱਖ ਮੰਤਰੀ ਪੰਜਾਬ ਨੂੰ ਨਿਰਦੇਸ਼ ਦੇਣ ਕਿ ਠੇਕੇ ਤੇ ਭਰਤੀ ਅਧਿਆਪਕਾਂ ਦਾ ਆਰਥਿਕ ਸੋਸ਼ਣ ਕਰਨਾ ਬੰਦ ਕਰੇ ਤੇ ਰੇਗੂਲਰ ਰੁਜ਼ਗਾਰ ਦੇਵੇ। ਪ੍ਰਧਾਨ ਨੇ ਦੱਸਿਆ ਕਿ ਅਧਿਆਪਕਾਂ ਨੇ ਝੰਡੀਆਂ ਲਹਿਰਾ ਕੇ ਆਪਣਾ ਰੋਸ ਪ੍ਰਗਟ ਕੀਤਾ। ਇਸ ਮੌਕੇ ਸੂਬਾ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੋ 500 ਤੋਂ ਵੱਧ ਅਧਿਆਪਕਾਂ ਨੂੰ ਬਿਨ•ਾ ਸ਼ਰਤ ਰਿਹਾ ਨਾ ਕੀਤਾ ਗਿਆ ਅਤੇ ਸਿੱਖਿਆ ਪ੍ਰੋਵਾਈਡਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਪ੍ਰਧਾਨ ਜਸਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਹਰ ਜ਼ਿਲ•ੇ ਵਿਚ ਅਕਾਲੀ ਭਾਜਪਾ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਸੁਰਜੀਤ ਸਿੰਘ ਪ੍ਰੈਸ ਸਕੱਤਰ, ਅਮਰੀਕ ਸਿੰਘ, ਹਰਜਿੰਦਰ ਸਿੰਘ, ਜਗਸੀਰ ਸਿੰਘ, ਜਗਸੀਰ ਸਿੰਘ ਗੁਰੂਹਰਸਹਾਏ, ਹਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਅਮਰਜੀਤ ਸਿੰਘ, ਅਨਵਰ, ਵਰਿੰਦਰ ਸਿੰਘ, ਅਮਨਦੀਪ ਸਿੰਘ, ਹਰੀਸ਼ ਕੁਮਾਰ, ਬਲਦੇਵ ਸਿੰਘ, ਗੁਰਜੰਟ ਸਿੰਘ, ਅੰਜੂ ਬਾਲਾ, ਰੇਨ ਬਾਲਾ, ਪੂਜਾ, ਤਰਵਿੰਦਰ ਕੌਰ, ਗੁਰਸਿਮਰਨ ਕੌਰ ਆਦਿ ਅਧਿਆਪਕ ਸਨ।

Related Articles

Back to top button