ਸਿੱਖਿਆ ਵਿਭਾਗ ਫਿਰੋਜ਼ਪੁਰ ਵੱਲੋਂ ਵੱਖ ਵੱਖ ਸਕੂਲਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬੱਚਿਆਂ ਨੂੰ ਪ੍ਰਣ ਕਰਵਾਇਆ
ਸਿੱਖਿਆ ਵਿਭਾਗ ਫਿਰੋਜ਼ਪੁਰ ਵੱਲੋਂ ਵੱਖ ਵੱਖ ਸਕੂਲਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬੱਚਿਆਂ ਨੂੰ ਪ੍ਰਣ ਕਰਵਾਇਆ
ਬੱਚਿਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
ਫ਼ਿਰੋਜ਼ਪੁਰ, 4 ਮਾਰਚ, 2025: ਪੰਜਾਬ ਸਰਕਾਰ ਵੱਲੋਂ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਨੀਤਾ ਰਾਣੀ ਦੀ ਅਗਵਾਈ ਵਿਚ ਫ਼ਿਰੋਜ਼ਪੁਰ ਦੇ ਵੱਖ-ਵੱਖ ਸਕੂਲਾਂ ਵਿੱਚ ਦੇ ਜਾਗਰੂਕਤਾ ਸੈਸ਼ਨਾਂ ਦਾ ਆਯੋਜਨ ਕਰ ਕੇ ਬੱਚਿਆਂ ਨੂੰ ਪ੍ਰਣ ਕਰਵਾਇਆ ਗਿਆ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇਸ ਮੁਹਿੰਮ ਦੀ ਅੱਜ ਜ਼ਿਲ੍ਹੇ ਦੇ ਸਕੂਲਾਂ ਵਿੱਚ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਸਕੂਲਾਂ ਦੇ ਬੱਚਿਆਂ ਨੂੰ ਅਧਿਆਪਕਾਂ ਅਤੇ ਵੋਕੇਸ਼ਨਲ ਕੁਆਰਡੀਨੇਟਰ ਈਸ਼ਵਿੰਦਰ ਸਿੰਘ ਵੱਲੋਂ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਸ਼ਿਆਂ ਦੀ ਵਰਤੋਂ ਦੇ ਗੰਭੀਰ ਪ੍ਰਭਾਵਾਂ ਬਾਰੇ ਦੱਸਿਆ ਗਿਆ।
ਉਹਨਾਂ ਦੱਸਿਆ ਕਿ ਮਾਰਚ ਮਹੀਨੇ ਦੌਰਾਨ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਸਕੂਲੀ ਬੱਚਿਆਂ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਸਭਾਵਾਂ ਸਮੇਤ ਹੋਰ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ।