Ferozepur News

ਸਿੱਖਿਆ ਵਿਭਾਗ ਵੱਲੋਂ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਵੱਖ ਵੱਖ ਸਕੂਲਾਂ, ਆਈਟੀਆਈ ਅਤੇ ਬਹੁਤਕਨੀਕੀ ਕਾਲਜ ਵੱਲੋਂ ਸਾਂਝੇ ਰੂਪ ਵਿਚ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਬਚਾਅ ਸਬੰਧੀ ਕੀਤਾ ਗਿਆ ਜਾਗਰੂਕ

ਸਿੱਖਿਆ ਵਿਭਾਗ ਵੱਲੋਂ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਫਿਰੋਜਪੁਰ 29 ਜੂਨ 2020 ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਸਿੱਖਿਆ ਵਿਭਾਗ ਫਿਰੋਜ਼ਪੁਰ ਵੱਲੋਂ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ (ਸੀ.ਸੈ) ਕੁਲਵਿੰਦਰ ਕੌਰ ਦੀ ਅਗਵਾਈ ਹੇਠ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲ, ਆੲ.ਟੀ.ਆਈ, ਟੈਕਨੀਕਲ ਅਤੇ ਬਹੁਤਕਨੀਕੀ ਕਾਲਜ ਵੱਲੋਂ ਸਾਂਝੇ ਰੂਪ ਵਿੱਚ ਬਣਾਈਆਂ ਵਿਸ਼ੇਸ਼ ਟੀਮਾਂ ਰਾਹੀਂ ਡੋਰ ਟੂ ਡੋਰ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਗਿਆ।

ਇਸ ਜਾਗਰੂਕਤਾ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਿਪਟੀ ਡੀਓ ਕੋਮਲ ਅਰੋੜਾ, ਪ੍ਰਿੰਸੀਪਲ ਜਗਦੀਪਪਾਲ ਸਿੰਘ ਅਤੇ ਨੌਡਲ ਇੰਚਾਰਜ ਲਖਵਿੰਦਰ ਸਿੰਘ ਨੇ ਸਾਂਝੇ ਰੂਪ ਵਿੱਚ ਦੱਸਿਆ ਕਿ ਤਹਿਸੀਲ ਫਿਰੋਜ਼ਪੁਰ ਨੂੰ ਕਵਰ ਕਰਨ ਲਈ ਬਣਾਈਆਂ ਗਈਆਂ ਵੱਖ ਵੱਖ ਟੀਮਾਂ ਰਾਹੀ ਘਰ-ਘਰ ਤੱਕ ਪਹੁੰਚ ਕਰਦੇ ਹੋਏ ਲੋਕਾਂ ਨੂੰ ਸਾਬਣ ਨਾਲ 20 ਸੈਕਿੰਡ ਤੱਕ ਹੱਥ ਧੋਣਾ, ਮਾਸਕ ਪਾ ਕੇ ਰੱਖਣ, ਘੱਟੋ-ਘੱਟ  6 ਫੁੱਟ ਦੀ ਦੂਰੀ ਬਣਾ ਕੇ ਰੱਖਣ, ਬਗੈਰ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ, ਹੱਥ ਨਹੀਂ ਮਿਲਾਉਣ ਆਦਿ ਬਾਰੇ ਜਾਗਰੂਕ ਕੀਤਾ ਗਿਆ।ਇਸ ਸਬੰਧੀ ਸਮੂਹ ਸਕੂਲ ਮੁੱਖੀਆ ਵਲੋਂ ਆਪਣੇ ਸਕੂਲ ਵਿੱਚ ਬੱਚਿਆਂ ਨੂੰ ਵਟਸਐਪ ਗਰੁਪ ਰਾਂਹੀ ਵੀ ਸੂਚਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਗੱਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੋਵਿਡ-19  ਨੂੰ ਹਰਾ ਕੇ ਮਿਸ਼ਨ ਫਤਿਹ ਕਰ ਸਕਦੇ ਹਾਂ।
ਉਨ੍ਹਾਂ ਵੱਲੋਂ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਵਿਚ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਣ ਦਾ ਇੱਕ ਹੀ ਤਰੀਕਾ ਹੈ ਉਹ ਹੈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਅਤੇ ਨਿਯਮਾਂ ਦੀ ਪਾਲਨਾ ਕਰਨਾ। ਉਨ੍ਹਾਂ ਕਿਹਾ ਕਿ ਇਹ ਜਾਗਰੂਕਤਾ ਮੁਹਿੰਮ ਅੱਗੇ ਵੀ ਜਾਰੀ ਰਹੇਗੀ।

Related Articles

Leave a Reply

Your email address will not be published. Required fields are marked *

Back to top button