Ferozepur News

ਸਿੱਖਿਆ ਸਕੱਤਰ ਨੇ ਮਿਸ਼ਨ ਸ਼ਤ ਪ੍ਰਤੀਸ਼ਤ ਲਈ ਜਿਲ੍ਹੇ ਦੇ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਦਿੱਤੀ ਹੱਲਾਸ਼ੇਰੀ

ਐੱਜੁਸੈਟ ਰਾਹੀਂ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਸਿੱਖਿਆ ਸਕੱਤਰ ਨੇ ਕੀਤਾ ਸੰਬੋਧਨ

ਸਿੱਖਿਆ ਸਕੱਤਰ ਨੇ ਮਿਸ਼ਨ ਸ਼ਤ ਪ੍ਰਤੀਸ਼ਤ ਲਈ ਜਿਲ੍ਹੇ ਦੇ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਦਿੱਤੀ ਹੱਲਾਸ਼ੇਰੀ
ਐੱਜੁਸੈਟ ਰਾਹੀਂ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਸਿੱਖਿਆ ਸਕੱਤਰ ਨੇ ਕੀਤਾ ਸੰਬੋਧਨ
ਸਿੱਖਿਆ ਸਕੱਤਰ ਨੇ ਮਿਸ਼ਨ ਸ਼ਤ ਪ੍ਰਤੀਸ਼ਤ ਲਈ ਜਿਲ੍ਹੇ ਦੇ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਦਿੱਤੀ ਹੱਲਾਸ਼ੇਰੀ
ਫ਼ਿਰੋਜ਼ਪੁਰ, 5 ਜਨਵਰੀ, 2021:
ਮਿਸ਼ਨ ਸ਼ਤ ਪ੍ਰਤੀਸ਼ਤ ਸਮੇਤ ਵਿਭਾਗ ਦੇ ਹੋਰਨਾਂ ਟੀਚਿਆਂ ਦੀ ਪੂਰਤੀ ਲਈ ਅੱਜ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਆਈ.ਏ.ਐਸ. ਨੇ ਜਿਲ੍ਹਾ … ਦੇ ਸਰਕਾਰੀ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਸੈਸ਼ਨ 2020-21 ਵਿੱਚ ਮਿਸ਼ਨ ਸ਼ਤਪ੍ਰਤੀਸ਼ਤ–2021 ਨੂੰ ਕਾਮਯਾਬ ਬਣਾਉਣ ਲਈ ਹੱਲਾਸ਼ੇਰੀ ਤੇ ਪ੍ਰੇਰਨਾ ਦੇਣ ਹਿੱਤ ਐੱਜੁਸੈਟ ਰਾਹੀਂ ਸੰਬੋਧਨ ਕੀਤਾ। ਉਹਨਾਂ ਕਿਹਾ ਕਿ 7 ਨਵੰਬਰ 2020 ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਸ਼ਨ ਸ਼ਤ-ਪ੍ਰਤੀਸ਼ਤ 2021 ਦਾ ਆਗਾਜ਼ ਕੀਤਾ ਗਿਆ ਸੀ। ਇਸਦਾ ਮਨੋਰਥ 100 ਫੀਸਦੀ ਵਿਿਦਆਰਥੀ ਪਾਸ ਹੋਣ ਅਤੇ ਵੱਧ ਤੋਂ ਵੱਧ ਵਿਿਦਆਰਥੀ 90 ਫੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ। ਇਸਦੇ ਨਾਲ ਹੀ ਵਿਿਦਆਰਥੀਆਂ ਦੇ ਪ੍ਰਾਪਤ ਅੰਕਾਂ ਦੀ ਵੇਟੇਡ ਐਵਰੇਜ਼ ਵੀ ਵੱਧ ਹੋਵੇ। ਇਸ ਮੌਕੇ ਉਹਨਾਂ ਨਾਲ ਜਗਤਾਰ ਸਿੰਘ ਕੂਲੜੀਆ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੀ ਮੌਜੂਦ ਰਹੇ।
ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਕੋਵਿਡ-19 ਸੰਕ੍ਰਮਣ ਦੇ ਕਾਰਣ ਹੋਈ ਤਾਲਾਬੰਦੀ ਦੌਰਾਨ ਯੋਧਿਆਂ ਦੀ ਤਰ੍ਹਾਂ ਸਾਹਮਣੇ ਆ ਕੇ ਕਾਰਜ ਕੀਤੇ ਹਨ। ਇਸ ਸਮੇਂ ਦੌਰਾਨ ਹੀ ਦੌਰਾਨ ਵਿਭਾਗ ਵੱਲੋਂ ਕੀਤੀਆਂ ਗਈਆਂ ਪਹਿਲਕਦਮੀਆਂ ਦੇ ਸਫ਼ਲਤਾਪੂਰਵਕ ਨਤੀਜੇ ਦੇਣ ਲਈ ਸਿੱਖਿਆ ਅਧਿਕਾਰੀਆਂ, ਸਕੂਲ ਮੁਖੀਆਂ, ਅਧਿਆਪਕਾਂ, ਨਾਨ-ਟੀਚਿੰਗ ਸਟਾਫ਼, ਮਿਡ-ਡੇ-ਮੀਲ ਵਰਕਰਾਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਪਿੰਡਾਂ ਅਤੇ ਸ਼ਹਿਰਾਂ ਦੇ ਪਤਵੰਤੇ ਸੱਜਣਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿੱਚ ਸੈਸ਼ਨ 2020-21 ਦੇ ਦਾਖਲਿਆਂ ਵਿੱਚ ਰਿਕਾਰਡ ਵਾਧਾ ਕਰਨ ਲਈ ਈਚ ਵਨ, ਬਰਿੰਗ ਵਨ ਮੁਹਿੰਮ, ਪੰਜਾਬ ਪ੍ਰਾਪਤੀ ਸਰਵੇਖਣ ਵਿੱਚ ਸ਼ਮੂਲੀਅਤ ਅਤੇ ਸ਼ਾਨਦਾਰ ਕਾਰਗੁਜ਼ਾਰੀ, ਬੱਚਿਆਂ ਨੂੰ ਘਰ ਬੈਠੇ ਸਿੱਖਿਆ ਦੇਣ ਲਈ ਪੰਜਾਬ ਐਜੂਕੇਅਰ ਐਪ ਅਤੇ ਆਨਲਾਈਨ ਵਰਚੁਅਲ ਜਮਾਤਾਂ, ਬੁੱਕ ਬੈਂਕਾਂ ਅਤੇ ਨਵੀਆਂ ਪਾਠਕ੍ਰਮ ਦੀਆਂ ਕਿਤਾਬਾਂ ਦੀ ਸਮੇਂ ‘ਤੇ ਵੰਡ, ਮਾਪੇ ਅਧਿਆਪਕ ਵਰਚੁਅਲ ਅਤੇ ਆਫ਼ਲਾਈਨ ਮਿਲਣੀਆਂ ਵਿੱਚ ਬੱਚਿਆਂ ਅਤੇ ਮਾਪਿਆਂ ਨੂੰ ਉਤਸ਼ਾਹਿਤ ਕਰਨਾ, ਸਕੂਲਾਂ ਨੂੰ ਸਮਾਰਟ ਬਣਾਉਣ, ਫਰਨੀਚਰ ਨੂੰ ਸੰਭਾਲਣ ਅਤੇ ਸੰਵਾਰਨ ਲਈ ਕੀਤੇ ਉਪਰਾਲੇ, ਹਫ਼ਤਾਵਾਰੀ ਅਤੇ ਦੋਮਾਹੀ ਟੈਸਟਾਂ ਦਾ ਆਯੋਜਨ ਅਤੇ ਮੁਲਾਂਕਣ ਕਰਕੇ ਵਿਿਦਆਰਥੀਆਂ ਦੀ ਅਗਵਾਈ ਕਰਨਾ, ਆਨਲਾਈਨ ਵਿੱਦਿਅਕ ਮੁਕਾਬਲਿਆਂ ਵਿੱਚ ਲੱਖਾਂ ਵਿਿਦਆਰਥੀਆਂ ਦੀ ਸ਼ਮੂਲੀਅਤ ਕਰਵਾਕੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਕਾਰਜ ਸਰਾਹਨਾਯੋਗ ਰਹੇ ਹਨ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮਾਂ ਸਬੰਧੀ ਸਿੱਖਿਆ ਵਿਭਾਗ ਵੱਲੋਂ 11 ਵੰਨਗੀਆਂ ਦੇ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਗਏ ਹਨ ਜਿਸ ਵਿੱਚ 3 ਲੱਖ 60 ਹਜ਼ਾਰ ਵਿਿਦਆਰਥੀਆਂ ਨੇ ਉਤਸ਼ਾਹ ਅਤੇ ਸ਼ਰਧਾ-ਭਾਵਨਾ ਨਾਲ ਭਾਗ ਲਿਆ ਹੈ। ਇਸ ਤੋਂ ਇਲਾਵਾ ਕੌਮੀ ਪ੍ਰਤਿਭਾ ਖੋਜ ਪ੍ਰੀਖਿਆਵਾਂ, ਐੱਨ.ਐੱਮ.ਐੱਮ.ਐੱਸ. ਅਤੇ ਪੀ.ਐੱਸ.ਟੀ.ਐੱਸ.ਈ. ਵਿੱਚ ਵੀ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀ ਪ੍ਰੇਰਣਾ ਸਦਕਾ ਵਿਿਦਆਰਥੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ ਹੈ।
ਉਹਨਾਂ ਕਿਹਾ ਕਿ ਅਧਿਆਪਕਾਂ ਦੀ ਲਿਖਾਈ ਨੂੰ ਸੁੰਦਰ ਬਣਾਉਣ ਲਈ ਅੱਖਰਕਾਰੀ ਮੁਹਿੰਮ ਵਿੱਚ ਵਧ ਚੜ੍ਹ ਕੇ ਹਿੱਸਾ ਲੈਣਾ, ਸਕੂਲ ਮੁਖੀਆਂ ਵੱਲੋਂ ਸਕੂਲਾਂ ਵਿੱਚ ਵਿਿਦਆਰਥੀਆਂ ਅਤੇ ਅਧਿਆਪਕਾਂ ਦੀ ਇੰਗਲਿਸ਼ ਬੂਸਟਰ ਕਲੱਬਾਂ ਵਿੱਚ ਸ਼ਮੂਲੀਅਤ ਕਰਵਾ ਕੇ ਉਹਨਾਂ ਦੇ ਭਾਸ਼ਾਈ ਕੌਸ਼ਲਾਂ ਦੀ ਵਿਕਾਸ ਕਰਨਾ, ਮਿਡ-ਡੇ-ਮੀਲ ਮਟੀਰੀਅਲ ਦੀ ਬੱਚਿਆਂ ਨੂੰ ਘਰ-ਘਰ ਜਾ ਕੇ ਵੰਡ, ਈ-ਕੰਟੈਂਟ ਅਤੇ ਹੋਰ ਮਟੀਰੀਅਲ ਦੀ ਤਿਆਰ ਕਰਨਾ ਅਤੇ ਬੱਚਿਆਂ ਨੂੰ ਪੜ੍ਹਣ ਲਈ ਉਤਸ਼ਾਹਿਤ ਕਰਨਾ ਜਿਹੇ ਮਹੱਤਵਪੂਰਨ ਕਾਰਜਾਂ ਨੂੰ ਇਹਨਾਂ ਦਿਨਾਂ ਵਿੱਚ ਪ੍ਰਮੁੱਖਤਾ ਦੇ ਕੇ ਸਿੱਖਿਆ ਵਿਭਾਗ ਦਾ ਮਾਣ ਵਧਾਇਆ ਹੈ।
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਹੁਣ ਸਮਾਂ ਹੈ ਕਿ ਮਿਸ਼ਨ ਸ਼ਤ-ਪ੍ਰਤੀਸ਼ਤ 2021 ਨੂੰ ਸੰਜ਼ੀਦਗੀ ਨਾਲ ਲੈ ਕੇ ਵਿਿਦਆਰਥੀਆਂ ਦੀ ਦੋਮਾਹੀ ਟੈਸਟਾਂ ਦੀ ਕਾਰਗੁਜ਼ਾਰੀ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕੀਤਾ ਜਾਵੇ। ਜਿਹੜੇ ਪੱਖਾਂ ਵਿੱਚ ਵਿਿਦਆਰਥੀ ਕਮਜ਼ੋਰ ਹਨ ਉਹਨਾਂ ਦੇ ਸਿੱਖਣ ਪਰਿਣਾਮਾਂ ਦੇ ਮੁਲਾਂਕਣ ਨੂੰ ਧਿਆਨ ਵਿੱਚ ਰੱਖਦੇ ਹੋਏ ਬੱਚਿਆਂ ਨੂੰ ਬਡੀ ਗਰੁੱਪ ਵਿੱਚ ਕੰਮ ਕਰਵਾਕੇ ਸਬੰਧਿਤ ਵਿਸ਼ੇ ਦੀਆਂ ਧਾਰਨਾਵਾਂ ਦੀ ਦੁਹਰਾਈ ਕਰਵਾਈ ਜਾਵੇ। ਇਸ ਲਈ ਸਿੱਖਿਆ ਵਿਭਾਗ ਦੀਆਂ ਸਿੱਖਿਆ ਸੁਧਾਰ ਟੀਮਾਂ, ਸਮੂਹ ਵਿਿਸ਼ਆਂ ਦੇ ਜ਼ਿਲ੍ਹਾ ਅਤੇ ਬਲਾਕ ਮੈਂਟਰ ਆਪਣੇ-ਆਪਣੇ ਜ਼ਿਿਲ੍ਹਆਂ ਦੇ ਸਿੱਖਿਆ ਅਧਿਕਾਰੀਆਂ ਦੀ ਅਗਵਾਈ ਵਿੱਚ ਮਾਈਕ੍ਰੋ ਯੋਜਨਾਬੰਦੀ ਕਰਕੇ ਮੁੱਖ ਦਫਤਰ ਵੱਲੋਂ ਦਿੱਤੇ ਜਾ ਰਹੀ ਯੋਜਨਾ ਨੂੰ ਲਾਗੂ ਕਰਵਾਉਣ ਤਾਂ ਜੋ ਸ਼ਤ-ਪ੍ਰਤੀਸ਼ਤ ਨਤੀਜੇ ਲਏ ਜਾ ਸਕਣ। ਸਿੱਖਿਆ ਵਿਭਾਗ ਵੱਲੋਂ ਚਲਾਈ ਬਡੀ ਮੇਰਾ ਸਿੱਖਿਆ ਸਾਥੀ ਦੀ ਮੁੱਖ ਮੰਤਰੀ ਵੱਲੋਂ ਵੀ ਸ਼ਲਾਘਾ ਕੀਤੀ ਗਈ ਹੈ। ਉਹਨਾਂ ਕਿਹਾ ਕਿ ‘ਈਚ ਵਨ ਆਸਕ ਵਨ’ ਮੁਹਿੰਮ ਤਹਿਤ ਵਿਿਦਆਰਥੀ ਨਾ ਕੇਵਲ ਆਪਣੇ ਬਡੀ ਸਾਥੀਆਂ ਨੂੰ ਹੀ ਸਵਾਲ ਪੁੱਛ ਰਹੇ ਹਨ ਸਗੋਂ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਿੱਖਿਆ ਅਧਿਕਾਰੀਆਂ ਨਾਲ ਵੀ ਗੱਲਬਾਤ ਕਰਕੇ ਵੱਖ-ਵੱਖ ਵਿਿਸ਼ਆਂ ਦੀਆਂ ਧਾਰਨਵਾਂ ਦੇ ਸ਼ੰਕਿਆਂ ਦਾ ਨਿਵਾਰਣ ਕਰ ਰਹੇ ਹਨ।
ਸਿੱਖਿਆ ਸਕੱਤਰ ਨੇ ਸਮੂਹ ਸਕੂਲਾਂ ਦੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਵਿਿਦਆਰਥੀਆਂ ਨੂੰ ਮਾਡਲ ਟੈਸਟ ਪੇਪਰਾਂ ਨਾਲ ਪਾਠਕ੍ਰਮ ਦੀ ਦੁਹਰਾਈ ਕਰਵਾਉਣ ਅਤੇ ਲਿਖਣ ਦਾ ਅਭਿਆਸ ਵੀ ਵਾਰ-ਵਾਰ ਕਰਵਾਉਣ ਤਾਂ ਜੋ ਉਹਨਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਗਲਤੀਆਂ ਨੂੰ ਖਤਮ ਕੀਤਾ ਜਾ ਸਕੇ। ਸਕੱਤਰ ਸਕੂਲ ਸਿੱਖਿਆ ਨੇ ਵੱਧ ਹਾਜ਼ਰੀ ਵਾਲੇ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਉਹਨਾਂ ਦੀ ਯੋਜਨਾਬੰਦੀ ਬਾਰੇ ਵੀ ਵਧਾਈ ਦਿੱਤੀ ਅਤੇ ਨਾਲ ਹੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਕਰਨ ਬਾਰੇ ਵੀ ਜਾਗਰੂਕ ਕੀਤਾ।  ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਬਾਰ੍ਹਵੀਂ ਤੱਕ ਨੈਤਿਕ ਸਿੱਖਿਆ ਦਾ ਵਿਸ਼ਾ ‘ਸਵਾਗਤ ਜ਼ਿੰਦਗੀ ਪਹਿਲੀ ਵਾਰ ਸ਼ੁਰੂ ਕੀਤਾ ਗਿਆ ਹੈ ਜਿਸ ਦਾ ਪਾਠਕ੍ਰਮ ਅਧਿਆਪਕਾਂ ਵੱਲੋਂ ਹੀ ਤਿਆਰ ਕੀਤਾ ਗਿਆ ਹੈ ਅਤੇ ਸਮਾਜ ਦੇ ਹਰ ਵਰਗ ਵੱਲੋਂ ਇਸਦਾ ਸਵਾਗਤ ਕੀਤਾ ਗਿਆ ਹੈ। ਇੱਥੋਂ ਤੱਕ ਕਿ ਦੂਜੇ ਰਾਜ ਵੀ ਇਸ ਉਪਰਾਲੇ ਦੀ ਸਰਾਹਨਾ ਕਰ ਰਹੇ ਹਨ। ਐੱਜੂਸੈੱਟ ਰਾਹੀਂ ਹੋਈ ਇਸ ਮੀਟਿੰਗ ‘ਚ ਸਲੰਿਦਰ ਸਿੰਘ ਸਹਾਇਕ ਡਾਇਰੈਕਟਰ ਟਰੇਨਿੰਗਾਂ ਅਤੇ ਹੋਰ ਸਟੇਟ ਰਿਸੋਰਸ ਪਰਸਨ ਵੀ ਮੌਜੂਦ ਰਹੇ।

Related Articles

Leave a Reply

Your email address will not be published. Required fields are marked *

Back to top button