ਸੀਜੀਐਮ ਏਕਤਾ ਉੱਪਲ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਸੇਵਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਪੱਤਰਕਾਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਸੀਜੀਐਮ ਏਕਤਾ ਉੱਪਲ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਸੇਵਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਪੱਤਰਕਾਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
11 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਲੋਕਾਂ ਨੂੰ ਲਾਭ ਲੈਣ ਦੀ ਕੀਤੀ ਅਪੀਲ
ਫਿਰੋਜ਼ਪੁਰ 12 ਅਗਸਤ 2021 ( ) ਅੱਜ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਮਿਸ ਏਕਤਾ ਉੱਪਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਲੋਕ ਸੰਪਰਕ ਵਿਭਾਗ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਸਾਰੇ ਪ੍ਰੈਸ ਰਿਪੋਰਟਰਾਂ ਨਾਲ ਮੀਟਿੰਗ ਕੀਤੀ ਗਈ । ਇਹ ਮੀਟਿੰਗ ਜ਼ਿਲ੍ਹਾ ਕਚਹਿਰੀਆਂ ਫਿਰੋਜ਼ਪੁਰ ਦੀਆਂ ਸਾਰੀਆਂ ਗਤੀਵਿਧੀਆਂ/ਪ੍ਰਾਪਤੀਆਂ ਦੀਆਂ ਖਬਰਾਂ ਵਿਸ਼ੇਸ਼ ਤੌਰ ਤੇ ਮੀਡੀਏ ਵਿੱਚ ਚਰਚਿਤ ਕਰਨ ਦੇ ਮਕਸਦ ਨਾਲ ਕੀਤੀ ਗਈ । ਇਸ ਵਿੱਚ ਜੱਜ ਸਾਹਿਬ ਨੇ ਸਾਰੇ ਪ੍ਰੈਸ ਰਿਪੋਰਟਰਾਂ ਨੂੰ ਕਿਹਾ ਕਿ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਹਰ ਰੋਜ਼ ਨਵੀਆਂ ਨਵੀਆਂ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ । ਜਿਨ੍ਹਾਂ ਦੀ ਪ੍ਰੈਸ ਕਰਵੇਜ਼ ਲਗਾਤਾਰ ਹੋਣੀ ਬਹੁਤ ਜ਼ਰੂਰੀ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਿਟੀ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾ ਬਾਰੇ ਜਾਗਰੂਕ ਹੋ ਸਕਣ । ਉਨ੍ਹਾਂ ਦੱਸਿਆ ਕਿ ਇਸ ਦਫ਼ਤਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਪੇਂਡੂ ਵਰਗ ਦੇ ਬਹੁਤ ਸਾਰੇ ਲੋਕ ਜਾਣੂ ਨਹੀਂ ਹਨ ਜ਼ਿਨ੍ਹਾ ਕਰਕੇ ਉਹ ਕਾਨੂੰਨੀ ਸੇਵਾਵਾਂ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ । ਇਸ ਲਈ ਇਹ ਬਹੁਤ ਜਰੂਰੀ ਹੈ ਕਿ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ, ਮਿਡੀਏਸ਼ਨ ਸੈਂਟਰ, ਫਰੰਟ ਆਫਿਸ ਦੀਆਂ ਵੱਧ ਤੋਂ ਵੱਧ ਸੁਵਿਧਾਵਾਂ ਲਈਆਂ ਜਾ ਸਕਦੀਆਂ ਜਿਨ੍ਹਾਂ ਦੀ ਜਾਣਕਾਰੀ ਆਮ ਵਰਗ ਨੂੰ ਹੋਣੀ ਬਹੁਤ ਜ਼ਰੂਰੀ ਹੈ ।
ਇਸ ਤੋਂ ਇਲਾਵਾ ਉਨ੍ਹਾਂ ਅਗਾਮੀ ਨੈਸ਼ਨਲ ਲੋਕ ਅਦਾਲਤ ਜੋ ਕਿ 11 ਸਤੰਬਰ ਨੂੰ ਲਗਾਈ ਜਾਣੀ ਹੈ, ਉਸ ਬਾਰੇ ਵੀ ਵਿਚਾਰ ਚਰਚਾ ਕੀਤੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਲੋਕ ਵੀ ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਉਣ।