Ferozepur News

ਸੀ.ਆਈ.ਏ. ਸਟਾਫ ਫਿਰੋਜ਼ਪੁਰ ਪੁਲਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫਤਾਰ ਕੀਤਾ

jailਫਿਰੋਜ਼ਪੁਰ 29 ਮਾਰਚ (ਏ.ਸੀ.ਚਾਵਲਾ) ਸੀ.ਆਈ.ਏ. ਸਟਾਫ ਫਿਰੋਜ਼ਪੁਰ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 90 ਬੋਤਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਉਸ ਖਿਲਾਫ ਥਾਣਾ ਸਦਰ ਫਿਰੋਜ਼ਪੁਰ ਵਿਖੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੇ ਹੈੱਡਕਾਂਸਟੇਬਲ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸਵੇਰ ਪਿੰਡ ਮਧਰੇ ਕੋਲ ਗਸ਼ਤ ਕਰ ਰਹੀ ਸੀ। ਪੁਲਸ ਨੇ ਦੱਸਿਆ ਕਿ ਇਸ ਦੌਰਾਨ ਉਨ•ਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਬਲਕਾਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਵਾਹਗੇਵਾਲਾ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ ਅਤੇ ਹੁਣ Àਹ ਸ਼ਰਾਬ ਵੇਚ ਰਿਹਾ ਹੈ। ਜਾਂਚਕਰਤਾ ਨੇ ਦੱਸਿਆ ਕਿ ਮੁਖਬਰ ਵਲੋਂ ਦੱਸੀ ਗਈ ਜਗ•ਾ ਨਵਾਂ ਬਾਰੇ ਕੇ ਵਿਖੇ ਛਾਪੇਮਾਰੀ ਕੀਤੀ ਗਈ ਤਾਂ ਬਲਕਾਰ ਸਿੰਘ ਨੂੰ ਮੌਕੇ ਤੇ ਹੀ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 90 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Back to top button