Ferozepur News

ਸੀ.ਈ.ਓ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੰਤਰਰਾਸ਼ਟਰੀ ਮਹਿਲਾ ਦਿਵਸ ਦਾ ਆਯੋਜਨ

ਚੋਣਾਂ ਵਿੱਚ ਮਹਿਲਾਵਾਂ ਦੀ ਵਿਸ਼ੇਸ਼ ਭਾਗੀਦਾਰੀ ਜ਼ਰੂਰੀ - ਡਾ. ਨਿਧੀ

ਸੀ.ਈ.ਓ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੰਤਰਰਾਸ਼ਟਰੀ ਮਹਿਲਾ ਦਿਵਸ ਦਾ ਆਯੋਜਨ

ਸੀ.ਈ.ਓ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੰਤਰਰਾਸ਼ਟਰੀ ਮਹਿਲਾ ਦਿਵਸ ਦਾ ਆਯੋਜਨ

–       ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਵਿਸ਼ੇ ’ਤੇ ਕਰਵਾਇਆ ਗਿਆ ਸਮਾਗਮ

–       ਚੋਣਾਂ ਵਿੱਚ ਮਹਿਲਾਵਾਂ ਦੀ ਵਿਸ਼ੇਸ਼ ਭਾਗੀਦਾਰੀ ਜ਼ਰੂਰੀ – ਡਾ. ਨਿਧੀ

ਫ਼ਿਰੋਜ਼ਪੁਰ, 07 ਮਾਰਚ 2024:

ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣਾਂ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਵਿਸ਼ੇ ਨੂੰ ਸਮਰਪਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਵਿੱਚ ਮਹਿਲਾਵਾਂ ਦੀ ਵਿਸ਼ੇਸ਼ ਭਾਗੀਦਾਰੀ ਬਹੁਤ ਜ਼ਰੂਰੀ ਹੈ ਕਿਉਂਕੀ ਮਹਿਲਾਵਾਂ ਮਾਂ ਦੇ ਰੂਪ ਵਿੱਚ ਬੱਚਿਆਂ ਦਾ ਪਹਿਲਾ ਗੁਰੂ ਹੁੰਦੀਆਂ ਹਨ ਅਤੇ ਇਕ ਚੰਗੇ ਨਾਗਰਿਕ ਤੇ ਸਮਾਜ ਦੇ ਨਿਰਮਾਣ ਵਿੱਚ ਮਹਿਲਾਵਾਂ ਦੀ ਮੁੱਖ ਭੁਮਿਕਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਚੋਣ ਪ੍ਰਕਿਰਿਆ ਅਤੇ ਸਾਡੇ ਲੋਕਤੰਤਰ ਦੀ ਵੱਡੀ ਪ੍ਰਾਪਤੀ ਹੈ ਕਿ ਲੋਕਤੰਤਰੀ ਪ੍ਰਕਿਰਿਆ ਵਿੱਚ ਮਹਿਲਾਵਾਂ ਦੀ ਸਰਗਰਮ ਭਾਗੀਦਾਰੀ ਲਗਾਤਾਰ ਵਧ ਰਹੀ ਹੈ। ਚੋਣਾਂ ਵਿੱਚ ਮਹਿਲਾ ਵੋਟਰਾਂ ਵੀ ਪੁਰਸ਼ਾਂ ਦੇ ਮੁਕਾਬਲੇ ਬਰਾਬਰ ਦਾ ਯੋਗਦਾਨ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤ ਤੋਂ ਲੈ ਕੇ ਸੰਸਦ ਤੱਕ ਮਹਿਲਾਵਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਦੀ ਭਾਗੀਦਾਰੀ ਅਤੇ ਗਿਣਤੀ ਹੋਰ ਵਧਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਕੇਵਲ ਇਕ ਹੀ ਦਿਨ ਨਹੀਂ ਸਗੋਂ ਸਾਰੇ ਦਿਨ ਹੀ ਸਮਰਪਿਤ ਹਨ।

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ ਦੀ ਵੋਟਾਂ ਵਿੱਚ ਭਾਗੀਦਾਰੀ ਵਿਸ਼ੇ ’ਤੇ ਫ਼ਿਰੋਜ਼ਪੁਰ ਦੇ ਵੱਖ-ਵੱਖ ਕਾਲਜਾਂ ਵਿੱਚ ਲੇਖ ਮੁਕਾਬਲੇ ਕਰਵਾਏ ਗਏ ਅਤੇ 18 ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੰਚ ਪ੍ਰਾਪਤੀਆਂ ਵਾਲੀਆਂ 25 ਮਹਿਲਾਵਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡਾ. ਅਰਾਧਨਾ ਲੈਕਚਰਾਰ ਡੀ.ਏ.ਵੀ. ਕਾਲਜ ਨੇ ਵੀ ਪ੍ਰਭਾਵਸ਼ਾਲੀ ਭਾਸ਼ਨ ਦਿੱਤਾ। ਸਮਾਗਮ ਦੌਰਾਨ ਚੋਣ ਤਹਿਸੀਦਾਰ ਚਾਂਦ ਪ੍ਰਕਾਸ਼, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਇਲੈਕਸ਼ਨ ਕਾਨੂੰਨਗੋ ਗਗਨਦੀਪ ਕੌਰ, ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ, ਸਵੀਪ ਕੋਆਰਡੀਨੇਟਰ ਲਖਵਿੰਦਰ ਸਿੰਘ, ਕਮਲ ਸ਼ਰਮਾ, ਸਰਬਜੀਤ ਸਿੰਘ ਭਾਵਰਾ, ਪ੍ਰਿੰਸੀਪਲ ਦੇਵ ਸਮਾਜ ਕਾਲਜ ਫਾਰ ਵੁਮਨ ਡਾ. ਸੰਗੀਤਾ ਸ਼ਰਮਾ, ਪ੍ਰਿੰਸੀਪਲ ਦੇਵ ਸਮਾਜ ਬੀ.ਐਡ. ਕਾਲਜ ਡਾ. ਰਾਜਵਿੰਦਰ ਕੌਰ, ਸਮਾਜਸੇਵੀ ਵਿਪੁਲ ਨਾਰੰਗ, ਸਮੇਤ ਵੱਖ ਵੱਖ ਸਕੂਲਾਂ, ਕਾਲਜਾਂ ਦੇ ਮੁਖੀ, ਗੈਰ-ਸਰਕਾਰੀ ਸੰਸਥਾਵਾਂ ਦੇ ਨੂਮਾਇੰਦੇ, ਆਂਗਨਵਾੜੀ ਵਰਕਰਜ਼, ਯੁਵਕ ਸੇਵਾਵਾਂ ਤੇ ਕਲੱਬਾਂ ਦੇ ਮੈਂਬਰ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Check Also
Close
Back to top button