ਸੀ.ਪੀ.ਐਫ. ਕਰਮਚਾਰੀਆਂ ਨੇੋ ਵਿੱਤ ਵਿਭਾਗ ਦੇ ਮੁਲਾਜ਼ਮ ਮਾਰੂ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ
ਵਿੱਤ ਵਿਭਾਗ ਵੱਲੋ ਪੱਤਰ ਵਾਪਿਸ ਨਾ ਲੈਣ ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ
ਸੀ.ਪੀ.ਐਫ. ਕਰਮਚਾਰੀਆਂ ਨੇੋ ਵਿੱਤ ਵਿਭਾਗ ਦੇ ਮੁਲਾਜ਼ਮ ਮਾਰੂ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ
ਵਿੱਤ ਵਿਭਾਗ ਵੱਲੋ ਪੱਤਰ ਵਾਪਿਸ ਨਾ ਲੈਣ ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ
ਫਿਰੋਜ਼ਪੁਰ, 19 ਫਰਵਰੀ, 2021 ( )— ਵਿੱਤ ਵਿਭਾਗ ਪੰਜਾਬ ਵੱਲੋ ਨਿਊ ਪੈਨਸ਼ਨ ਸਕੀਮ ਵਿਚ ਆਉਦੇ ਕਰਮਚਾਰੀਆਂ ਤੇ ਥੋਪੇ ਗਏ ਤੁਗਲਕੀ ਫੁਰਮਾਨ ਵਾਲੇ ਨੋਟੀਫਿਕੇਸ਼ਨ ਖਿਲਾਫ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਇਸ ਸਰਕਾਰੀ ਪੱਤਰ ਨੂੰ ਮੁਲਾਜ਼ਮ ਵਿਰੋਧੀ ਘੋਸਿ਼ਤ ਕਰਦੇ ਹੋਏ ਸੀ.ਪੀ.ਐਫ.ਕਰਮਚਾਰੀ ਯੂਨੀਅਨ ਪੰਜਾਬ ਵੱਲੋ ਦਿੱਤੇ ਸੱਦੇ ਤੇ ਜਥੇਬੰਦੀ ਦੀ ਜਿ਼ਲ੍ਹਾ ਇਕਾਈ ਵੱਲੋ ਜਗਸੀਰ ਸਿੰਘ ਭਾਂਗਰ ਜਿ਼ਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਅੱਜ ਇਥੇ ਡੀ.ਸੀ. ਦਫਤਰ ਫਿਰੋਜ਼ਪੁਰ ਦੇ ਸਾਹਮਣੇ ਮੁਲਾਜ਼ਮਾਂ ਦੇ ਵੱਡੇ ਇਕੱਠ ਨੇ ਰੋਸ ਮੁਜ਼ਾਹਰਾ ਕਰਕੇ ਪੰਜਾਬ ਸਰਕਾਰ ਦੇ ਮੁਲਾਜ਼ਮ ਮਾਰੂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ । ਇਸ ਰੋਸ ਮੁਜ਼ਾਹਰੇ ਦੌਰਾਨ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆ ਜਗਸੀਰ ਸਿੰਘ ਭਾਂਗਰ ਜਿ਼ਲ੍ਹਾ ਪ੍ਰਧਾਨ ਅਤੇ ਸ੍ਰੀ ਸੋਨੂੰ ਕਸ਼ਅਪ ਜਿ਼ਲ੍ਹਾ ਜਨਰਲ ਸਕੱਤਰ ਨੇ ਦੱਸਿਆ ਕਿ ਵਿੱਤ ਵਿਭਾਗ ਪੰਜਾਬ ਵੱਲੋ ਨਿਊ ਪੈਨਸ਼ਨ ਸਕੀਮ ਅਧੀਨ ਆਉਦੇ ਕਰਮਚਾਰੀਆਂ ਦੇ ਸੀ.ਪੀ.ਐਫ ਖਾਤੇ ਵਿਚ ਪਾਏ ਜਾ ਰਹੇ ਗੌਰਮਿੰਟ ਦੇ 14 ਪ੍ਰਤੀਸ਼ਤ ਹਿੱਸੇ ਵਿਚੋ 4 ਪ੍ਰਤੀਸ਼ਤ ਹਿੱਸੇ ਨੂੰ ਆਮਦਨ ਕਰ ਦੇ ਘੇਰੇ ਵਿਚ ਲਿਆ ਕੇ ਮੁਲਾਜ਼ਮ ਵਰਗ ਨਾਲ ਸ਼ਰੇਆਮ ਧੱਕਾ ਕੀਤਾ ਜਾ ਰਿਹਾ ਹੈ, ਜਦੋ ਕਿ ਕੇਦਰ ਸਰਕਾਰ ਦੇ ਮੁਲਾਜ਼ਮਾਂ ਦਾ 14 ਪ੍ਰਤੀਸ਼ਤ ਹਿੱਸਾ ਹੀ ਆਮਦਨ ਕਰ ਤੋ ਮੁਕਤ ਹੈ । ਉਕਤ ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਕਿ ਇਹ ਮੁਲਾਜ਼ਮ ਮਾਰੂ ਪੱਤਰ ਤੁਰੰਤ ਵਾਪਿਸ ਲਿਆ ਜਾਵੇ ।ਇਸ ਮੌਕੇ ਤੇ ਸ੍ਰੀ ਜੋਗਿੰਦਰ ਕੁਮਾਰ ਸੂਬਾਈ ਜਨਰਲ ਸਕੱਤਰ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਪੰਜਾਬ, ਇੰਦਰਜੀਤ ਸਿੰਘ ਢਿੱਲੋ, ਸੀਨੀਅਰ ਮੀਤ ਪ੍ਰਧਾਨ, ਪਵਨ ਸ਼ਰਮਾ ਖਜ਼ਾਨਚੀ, ਮਨੋਹਰ ਲਾਲ ਜਿ਼ਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ. ਪਿੱਪਲ ਸਿੰਘ ਸਿੱਧੂ ਜਿ਼ਲ੍ਹਾ ਜਨਰਲ ਸਕੱਤਰ, ਸੋਨਾ ਸਿੰਘ ਫੂਡ ਸਪਲਾਈ, ਅਸ਼ੋਕ ਕੁਮਾਰ ਕਮਿਸ਼ਨਰ ਦਫਤਰ, ਜਸਮੀਤ ਸਿੰਘ ਸੈਡੀ ਪ੍ਰਧਾਨ ਸਿੰਚਾਈ ਵਿਭਾਗ, ਓਮ ਪ੍ਰਕਾਸ਼ ਰਾਣਾ ਸੂਬਾਈ ਮੀਤ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ, ਪ੍ਰਦੀਪ ਵਿਨਾਇਕ ਜਿ਼ਲ੍ਹਾ ਖਜ਼ਾਨਚੀ, ਜੁਗਲ ਕਿਸ਼ੋਰ ਆਨੰਦ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ ਲੋਕ ਨਿਰਮਾਣ ਵਿਭਾਗ, ਪਰਮਵੀਰ ਮੌਗਾ ਸਿਹਤ ਵਿਭਾਗ, ਕੁਲਦੀਪ ਸਿੰਘ ਫੂਡ ਸਪਲਾਈ, ਮਹਿਤਾਬ ਸਿੰਘ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਨੇ ਐਨ.ਪੀ.ਐਸ. ਪੈਨਸ਼ਨ ਸਕੀਮ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਦੀ ਕੀਤੀ ਅਤੇ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾ ਕੇ ਮੁਲਾਜ਼ਮ ਮਾਰੂ ਨੀਤੀਆਂ ਅਪਨਾਉਣ ਦੀਆਂ ਕੋਝੀਆਂ ਚਾਲਾਂ ਨੂੰ ਬਰਦਾਸ਼ਤ ਨਾ ਕਰਨ ਦੀ ਚਿਤਾਵਨੀ ਦਿੱਤੀ। ਉਕਤ ਆਗੂਆਂ ਨੇ ਪੰਜਾਬ ਸਰਕਾਰ ਤੋ ਪੁਰਜੋ਼ਰ ਮੰਗ ਕੀਤੀ ਕਿ ਵਿੱਤ ਵਿਭਾਗ ਵੱਲੋ ਐਨ.ਪੀ.ਐਸ. ਮੁਲਾਜ਼ਮਾਂ ਤੇ ਥੋਪਿਆ ਗਿਆ 4 ਪ੍ਰਤੀਸ਼ਤ ਦਾ ਤੁਗਲਕੀ ਫੁਰਮਾਨ ਵਾਲਾ ਨੋਟੀਫਿਕੇਸ਼ਨ ਤੁਰੰਤ ਵਾਪਿਸ ਲਿਆ ਜਾਵੇ । । ਉਨ੍ਹਾਂ ਅਜੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਮੰਗ ਨੂੰ ਨਜ਼ਰਅੰਦਾਜ਼ ਕਰਨਾ ਸੂਬਾ ਸਰਕਾਰ ਨੂੰ ਭਾਰੀ ਪਵੇਗਾ। ਇਸ ਮੌਕੇ ਅਮਨਦੀਪ ਸਿੰਘ ਅਤੇ ਹਰਪ੍ਰੀਤ ਦੁੱਗਲ ਖਜ਼ਾਨਾ ਦਫਤਰ, ਗੌਰਵ ਅਰੋੜਾ ਪੀ.ਡਬਲਯੂ.ਡੀ., ਸ਼ੀਨਮ ਸ਼ਰਮਾ, ਸ਼ੀਤਲ ਅਸੀਜਾ ਲੋਕ ਨਿਰਮਾਣ ਵਿਭਾਗ ਆਦਿ ਮੁਲਾਜ਼ਮ ਆਗੂਆਂ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਸੈਕੜੇ ਮੁਲਾਜ਼ਮਾਂ ਨੇ ਪੂਰੇ ਜੋਸ਼ ਨਾਲ ਇਸ ਰੋਸ ਮੁਜ਼ਾਹਰੇ ਵਿਚ ਹਿੱਸਾ ਲਿਆ । ਇਸ ਨੋਟੀਫਿਕੇਸ਼ਨ ਦੇ ਵਿਰੋਧ ਵਿਚ ਜਿ਼ਲ੍ਹਾ ਫਿਰੋਜ਼ਪੁਰ ਦੇ ਵੱਖ ਵੱਖ ਦਫਤਰਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਅਤੇ ਅਧਿਆਪਕਾਂ ਨੇ ਇਸ ਮੁਲਾਜ਼ਮ ਮਾਰੂ ਪੱਤਰ ਦੀਆਂ ਕਾਪੀਆਂ ਸਾੜਕੇ ਆਪਣੇ ਰੋਸ ਦਾ ਮੁਜ਼ਾਹਰਾ ਕੀਤਾ । ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਹਾਜ਼ਰ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲ ਫੂਕ ਕੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਹਰਬਾਜ਼ੀ ਕਰਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ।