ਸੀ.ਪੀ.ਐਫ. ਕਰਮਚਾਰੀ ਯੂਨੀਅਨ ਅਤੇ ਪੀ.ਐਸ.ਐਮ.ਐਸ.ਯੂ ਵੱਲੋ ਕਿਸਾਨ ਸੰਘਰਸ਼ ਦੀ ਹਮਾਇਤ ਵਿਚ ਵਿਸ਼ਾਲ ਰੋਸ ਮਾਰਚ
ਸੀ.ਪੀ.ਐਫ. ਕਰਮਚਾਰੀ ਯੂਨੀਅਨ ਅਤੇ ਪੀ.ਐਸ.ਐਮ.ਐਸ.ਯੂ ਵੱਲੋ ਕਿਸਾਨ ਸੰਘਰਸ਼ ਦੀ ਹਮਾਇਤ ਵਿਚ ਵਿਸ਼ਾਲ ਰੋਸ ਮਾਰਚ
ਫਿਰੋਜ਼ਪੁਰ, 08 ਦਸੰਬਰ, 2020 ( ) ਕਿਸਾਨ ਮਾਰੂ ਬਿੱਲਾਂ ਨੂੰ ਵਾਪਿਸ ਕਰਵਾਉਣ ਲਈ ਕਿਸਾਨ ਜਥੇਬੰਦੀਆ ਵੱਲੋ ਵਿੱਢੇ ਗਏ ਜ਼ੋਰਦਾਰ ਸੰਘਰਸ਼ ਅਤੇ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਵਿਚ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਸਮੂਹ ਮੁਲਾਜ਼ਮਾਂ ਜਥੇਬੰਦੀਆਂ ਵੱਲੋ ਪੀ.ਐਸ.ਐਮ.ਐਸ.ਯੂ. ਜ਼ਿਲ੍ਹਾ ਫਿਰੋਜ਼ਪੁਰ ਅਤੇ ਸੀ.ਪੀ.ਐਫ.ਕਰਮਚਾਰੀ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਦੀ ਅਗਵਾਈ ਹੇਠ ਵਿਸ਼ਾਲ ਰੋਸ ਮਾਰਚ ਕੀਤਾ ਗਿਆ । ਇਸ ਮੌਕੇ ਤੇ ਮੁਲਾਜ਼ਮਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਜਸਗੀਰ ਸਿੰਘ ਭਾਂਗਰ ਜਿਲ੍ਹਾ ਪ੍ਰਧਾਨ, ਸੋਨੂੰ ਕਸ਼ਅਪ ਜਨਰਲ ਸਕੱਤਰ ਸੀ.ਪੀ.ਐਫ ਕਰਮਚਾਰੀ ਯੂਨੀਅਨ, ਇੰਦਰਜੀਤ ਸਿੰਘ ਢਿੱਲੋ, ਸੀਨੀਅਰ ਮੀਤ ਪ੍ਰਧਾਨ, ਪਵਨ ਸ਼ਰਮਾ ਖਜ਼ਾਨਚੀ, ਪਰਮਜੀਤ ਸਿੰਘ ਗਿੱਲ ਜ਼ਿਲ੍ਹਾ ਚੇਅਰਮੈਨ, ਮਨੋਹਰ ਲਾਲ ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ. ਪਿੱਪਲ ਸਿੰਘ ਸਿੱਧੂ ਜ਼ਿਲ੍ਹਾ ਜਨਰਲ ਸਕੱਤਰ, ਅਜੀਤ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ, ਓਮ ਪ੍ਰਕਾਸ਼ ਸੂਬਾਈ ਮੀਤ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਲ ਪੰਜਾਬ, ਪ੍ਰਦੀਪ ਵਿਨਾਇਕ ਜ਼ਿਲ੍ਹਾ ਖਜ਼ਾਨਚੀ, ਅ਼ਸੋਕ ਕੁਮਾਰ ਪ੍ਰਧਾਨ ਕਮਿਸ਼ਨਰ ਦਫਤਰ, ਗੁਰਪ੍ਰੀਤ ਸਿੰਘ ਸੋਢੀ ਐਕਸਾਈਜ਼ ਵਿਭਾਗ, ਗੋਵਿੰਦ ਮੁਟਨੇਜਾ ਫੂਡ ਸਪਲਾਈ, ਹਰਮੀਤ ਸਿੰਘ ਵਿਦਿਆਰਥੀ ਜ਼ਿਲ੍ਹਾ ਪ੍ਰਧਾਨ ਕਾਨੂੰਗੋ ਐਸੋਸੀਏਸ਼ਨ, ਸਰਬਜੀਤ ਸਿੰਘ ਭਾਵੜਾ, ਗੁਰਜੀਤ ਸਿੰਘ ਸੋਢੀ ਸਾਂਝਾ ਅਧਿਆਪਕ ਮੰਚ, ਕਿਸ਼ਨ ਚੰਦ ਜਾਗੋਵਾਲੀਆ ਜ਼ਿਲ੍ਹਾ ਪ੍ਰਧਾਨ ਪ.ਸ.ਸ.ਫ, ਰਾਮ ਪ੍ਰਸ਼ਾਦ ਜ਼ਿਲ੍ਹਾ ਪ੍ਰਧਾਨ ਦਰਜਾ ਚਾਰ ਯੂਨੀਅਨ, ਪ੍ਰਵੀਨ ਕੁਮਾਰ ਜਨਰਲ ਸਕੱਤਰ, ਨੇ ਕਿਹਾ ਕਿ ਸੁਖਚੈਨ ਸਿੰਘ, ਦਲਵਿੰਦਰ ਸਿੰਘ ਖੇਤੀਬਾੜੀ ਵਿਭਾਗ, ਨੇ ਕਿਸਾਨ ਮਾਰੂ ਖੇਤੀ ਬਿੱਲਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਦੀ ਕੀਤੀ ਅਤੇ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾ ਕੇ ਕਿਸਾਨ ਅਤੇ ਮੁਲਾਜ਼ਮ ਮਾਰੂ ਨੀਤੀਆਂ ਅਪਨਾਉਣ ਦੀਆਂ ਕੋਝੀਆਂ ਚਾਲਾਂ ਨੂੰ ਬਰਦਾਸ਼ਤ ਨਾ ਕਰਨ ਦੀ ਚਿਤਾਵਨੀ ਦਿੱਤੀ । ਉਕਤ ਆਗੂਆਂ ਨੇ ਕਿਹਾ ਸਮੂਹੀ ਮੁਲਾਜ਼ਮ ਜਥੇਬੰਦੀਆਂ ਵੱਲੋ ਕਿਸਾਨ ਸੰਘਰਸ਼ ਦੀ ਪੂਰਨ ਹਮਾਇਤ ਜਾਰੀ ਰੱਖੀ ਜਾਵੇਗੀ । ਇਸ ਮੌਕੇ ਨੂੰ ਹੋਰਨਾਂ ਤੋ ਇਲਾਵਾ ਰਾਜਦੀਪ ਸਿੰਘ ਸੋਢੀ ਬਲਾਕ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ ਗੁਰੂਹਰਸਹਾਏ, ਵਿਪਨ ਲੋਟਾ ਨਾਰੇਸ਼ ਸੈਣੀ ਖੇਤੀਬਾੜੀ ਵਿਭਾਗ, ਵਰੁਨ ਕੁਮਾਰ ਪ੍ਰਧਾਨ ਸਿੱਖਿਆ ਵਿਭਾਗ ਮਨਿਸਟੀਰੀਅਲ ਯੂਨੀਅਨ, ਚੰਦਨ ਰਾਣਾ ਸਿਹਤ ਵਿਭਾਗ, ਅਮਨਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਦੁੱਗਲ ਖਜ਼ਾਨਾ ਦਫਤਰ, ਜਸਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਕਰਮਚਾਰੀ ਦਲ, ਗੌਰਵ ਅਰੋੜਾ ਪੀ.ਡਬਲਯੂ.ਡੀ., ਸ਼ੀਤਲ ਅਸੀਜਾ ਲੋਕ ਨਿਰਮਾਣ ਵਿਭਾਗ, ਹਰਭਗਵਾਨ ਜ਼ਿਲ੍ਹਾ ਪ੍ਰੀਸ਼ਦ, ਸਿਮਰਨਜੀਤ ਸਿੰਘ ਫਾਰੈਸਟ ਗਾਰਡ ਯੂਨੀਅਨ, ਸਿਮਰਨਜੀਤ ਸਿੰਘ ਨਹਿਰੀ ਪਟਵਾਰ ਯੂਨੀਅਨ, ਏਕਮ ਜੀਤ ਸਿੰਘ ਰੈਵੀਨਿਊ ਪਟਵਾਰ ਯੂਨੀਅਨ, ਸੁਨੀਲ ਕੰਬੋਜ਼ ਈ.ਟੀ.ਟੀ. ਯੂਨੀਅਨ, ਰਾਜਿੰਦਰ ਸਿੰਘ ਰਾਜਾ ਅਤੇ ਰੇਸ਼ਮ ਸਿੰਘ ਸ਼ੇਰਖਾਂ, ਬੀ.ਐਡ ਫਰੰਟ ਘੱਲ ਖੁਰਦ, ਤਲਵਿੰਦਰ ਸਿੰਘ ਈ.ਟੀ.ਟੀ. ਘੱਲ ਖੁਰਦ, ਗੁਰਮੁੱਖ ਸਿੰਘ ਜੂਨੀਅਰ ਇੰਜੀਨੀਅਰ ਐਸੋਸੀਏਸ਼ਨ, ਬਲਕਾਰ ਸਿੰਘ ਮਾੜੀ ਮੇਘਾ, ਮਹਿੰਦਰ ਸਿੰਘ ਧਾਲੀਵਾਲ, ਚਰਨਜੀਤ ਸਿੰਘ ਚਾਹਲ ਆਦਿ ਮੁਲਾਜ਼ਮ ਆਗੂਆਂ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਸੈਕੜੇ ਮੁਲਾਜ਼ਮਾਂ ਪੂਰੇ ਜੋਸ਼ ਨਾਲ ਇਸ ਰੋਸ ਮੁਜ਼ਾਹਰੇ ਵਿਚ ਹਿੱਸਾ ਲਿਆ । ਇਹ ਰੋਸ ਮਾਰਚ ਡੀ.ਸੀ. ਦਫਤਰ ਫਿਰੋਜ਼ਪੁਰ ਤੋ ਮੋਦੀ ਸਰਕਾਰ ਖਿਲਾਫ ਨਾਹਰੇਬਾਜ਼ੀ ਕਰਦਾ ਹੋਇਆ ਸ਼ੁਰੂ ਹੋਇਆ ਅਤੇ ਜ਼ਬਰਦਸਤ ਪਿੱਟ ਸਿਆਪਾ ਕਰਦਾ ਹੋਇਆ ਚੂੰਗੀ ਨੰਬਰ 7 ਤੇ ਕਿਸਾਨ ਜਥੇਬੰਦੀਆਂ ਵੱਲੋ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਇਆ ।