ਸੀ.ਪੀ.ਐਫ. ਕਰਮਚਾਰੀ ਯੂਨੀਅਨ ਵੱਲੋ ਜਾਗਰੂਕਤਾ ਮੀਟਿੰਗਾਂ ਦਾ ਸਿਲਸਿਲਾ ਜਾਰੀ- ਜਗਸੀਰ ਸਿੰਘ ਭਾਂਗਰ
ਮੁਲਾਜ਼ਮਾਂ ਦੇ ਬੁਢਾਪੇ ਦਾ ਸਹਾਰਾ ਪੈਨਸ਼ਨ ਵੀ ਸਰਕਾਰ ਨੇ ਇਸ ਸਕੀਮ ਤਹਿਤ ਖੋਹ ਲਿਆ ਹੈ, ਜਿਸ ਤਹਿਤ ਮੁਲਾਜ਼ਮਾਂ ਦਾ ਬੁਢਾਪਾ ਅਸੁਰੱਖਿਅਤ ਹੋ ਗਿਆ ਹੈ
ਸੀ.ਪੀ.ਐਫ. ਕਰਮਚਾਰੀ ਯੂਨੀਅਨ ਵੱਲੋ ਜਾਗਰੂਕਤਾ ਮੀਟਿੰਗਾਂ ਦਾ ਸਿਲਸਿਲਾ ਜਾਰੀ- ਜਗਸੀਰ ਸਿੰਘ ਭਾਂਗਰ
ਮੁਲਾਜ਼ਮਾਂ ਦੇ ਬੁਢਾਪੇ ਦਾ ਸਹਾਰਾ ਪੈਨਸ਼ਨ ਵੀ ਸਰਕਾਰ ਨੇ ਇਸ ਸਕੀਮ ਤਹਿਤ ਖੋਹ ਲਿਆ ਹੈ, ਜਿਸ ਤਹਿਤ ਮੁਲਾਜ਼ਮਾਂ ਦਾ ਬੁਢਾਪਾ ਅਸੁਰੱਖਿਅਤ ਹੋ ਗਿਆ ਹੈ ।
ਫਿਰੋਜ਼ਪੁਰ 06 ਅਗਸਤ, 2020: ( )- ਸੀ.ਪੀ.ਐਫ. ਕਰਮਚਾਰੀ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਵੱਲੋ ਸੂਬਾਈ ਪ੍ਰਧਾਨ ਸ: ਸੁਖਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਵੱਖ-ਵੱਖ ਵਿਭਾਗਾਂ ਵਿਚ ਮੀਟਿੰਗਾਂ ਕਰਕੇ ਸੀ.ਪੀ.ਐਫ. ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਜਾਗਰੂਕ ਕਰਨ ਦਾ ਸਿਲਸਿਲਾ ਆਰੰਭਿਆ ਹੋਇਆ ਹੈ । ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਸ੍ਰੀ ਸੋਨੂੰ ਕਸ਼ਿਅੱਪ ਨੇ ਦੱਸਿਆ ਕਿ ਯੂਨੀਅਨ ਵੱਲੋ ਅੱਜ ਵੱਖ-ਵੱਖ ਵਿਭਾਗਾਂ ਡੀ.ਸੀ. ਦਫਤਰ, ਫਿਰੋਜ਼ਪੁਰ, ਕਮਿਸ਼ਨਰ ਦਫਤਰ, ਸਿੱਖਿਆ ਵਿਭਾਗ, ਜ਼ਿਲ੍ਹਾ ਖਜ਼ਾਨਾ ਦਫਤਰ, ਸਿਵਲ ਸਰਜਨ ਦਫਤਰ ਵਿਚ ਸੀ.ਪੀ.ਐਫ. ਕਰਮਚਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਜਿਨ੍ਹਾਂ ਵਿਚ ਐਨ.ਪੀ.ਐਸ.ਦੇ ਮਾਰੂ ਪ੍ਰਭਾਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ।
ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਭਾਂਗਰ, ਸੋਨੂੰ ਕਸ਼ਿਅੱਪ ਜਿਲ੍ਹਾ ਜਨਰਲ ਸਕੱਤਰ, ਸ੍ਰੀ ਮਨੋਹਰ ਲਾਲ ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ., ਪਿੱਪਲ ਸਿੰਘ ਸਿੱਧੂ ਜ਼ਿਲ੍ਹਾ ਜਨਰਲ ਸਕੱਤਰ ਪੀ.ਐਸ.ਐਮ.ਐਸ.ਯੂ. ਓਮ ਪ੍ਰਕਾਸ਼ ਰਾਣਾ ਪ੍ਰਧਾਨ ਡੀ.ਸੀ. ਦਫਤਰ ਕਰਚਾਰੀ ਯੂਨੀਅਨ ਫਿਰੋਜ਼ਪੁਰ, ਜਸਮੀਤ ਸਿੰਘ ਸੈਡੀ ਪ੍ਰਧਾਨ ਮਨਿਸਟੀਰੀਅਲ ਸਟਾਫ ਜਲ ਸਰੋਤ ਵਿਭਾਗ ਫਿਰੋਜ਼ਪੁਰ ਨੇ ਨਿਊ ਪੈਨਸ਼ਨ ਸਕੀਮ ਦੇ ਕਰਮਚਾਰੀਆਂ ਦੇ ਭਵਿੱਖ ਤੇ ਪੈਣ ਵਾਲੇ ਮਾਰੂ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ।
ਇਸ ਮੌਕੇ ਉਕਤ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰਾਂ ਮੁਲਾਜ਼ਮਾਂ ਦੀਆਂ ਤਨਖਾਹਾਂ ਦੀ ਕਟੌਤੀ ਪ੍ਰਾਈਵੇਟ ਕੰਪਨੀਆਂ ਨੂੰ ਸੌਪ ਰਹੀ ਹੈ, ਜੋ ਇਹ ਪੈਸਾ ਸ਼ੇਅਰ ਬਾਜ਼ਾਰ ਵਿਚ ਲਗਾ ਰਹੀਆਂ ਹਨ, ਜਿਸਦਾ ਮੁਲਾਜ਼ਮਾਂ ਨੂੰ ਭਵਿੱਖ ਵਿਚ ਕੋਈ ਫਾਇਦਾ ਨਹੀ ਹੋਣਾ । ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਬੁਢਾਪੇ ਦਾ ਸਹਾਰਾ ਪੈਨਸ਼ਨ ਵੀ ਸਰਕਾਰ ਨੇ ਇਸ ਸਕੀਮ ਤਹਿਤ ਖੋਹ ਲਿਆ ਹੈ, ਜਿਸ ਤਹਿਤ ਮੁਲਾਜ਼ਮਾਂ ਦਾ ਬੁਢਾਪਾ ਅਸੁਰੱਖਿਅਤ ਹੋ ਗਿਆ ਹੈ ।
ਉਕਤ ਆਗੂਆਂ ਨੇ ਸਮੂਹ ਸੀ.ਪੀ.ਐਫ. ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਆਰੰਭੇ ਗਏ ਸੰਘਰਸ਼ ਵਿਚ ਵੱਧ ਚੜ੍ਹ ਦੇ ਹਿੱਸਾ ਲਿਆ ਜਾਵੇ । ਸ੍ਰੀ ਸੋਨੂੰ ਕਸ਼ਿਅੱਪ ਨੇ ਦੱਸਿਆ ਕਿ ਆਉਣ ਵਾਲੇ ਸਮੇ ਵਿਚ ਵੀ ਵੱਖ-ਵੱਖ ਵਿਭਾਗਾਂ ਵਿਚ ਸੀ.ਪੀ.ਐਫ. ਕਰਮਚਾਰੀਆਂ ਨੂੰ ਜਾਗਰੂਕ ਕਰਨ ਦਾ ਸਿਲਸਿਲਾ ਜਾਰੀ ਰੱਖਿਆ ਜਾਵੇਗਾ । ਇਨ੍ਹਾਂ ਮੀਟਿੰਗਾਂ ਵਿਚ ਵੱਖ-ਵੱਖ ਮਹਿਕਮਿਆਂ ਦੇ ਸੀ.ਪੀ.ਐਫ. ਕਰਮਚਾਰੀਆਂ ਨੇ ਵੱਢੀ ਗਿਣਤੀ ਵਿਚ ਸ਼ਮੂਲੀਅਤ ਕੀਤੀ।