Ferozepur News

ਸੁਖਬੀਰ ਬਾਦਲ ਵਲੋਂ ਗੁਰੂਹਰਸਹਾਏ ਵਿਖੇ 59 ਕਰੋੜ ਦੀ ਲਾਗਤ ਨਾਲ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰਾਜੈਕਟ ਦੀ ਸ਼ੁਰੂਆਤ

ਗੁਰੂਹਰਸਹਾਏ, 10 ਦਸੰਬਰ (ਪਰਮਪਾਲ ਗੁਲਾਟੀ)- ਪੰਜਾਬ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਅੰਦਰ ਕਰਵਾਏ ਜਾ ਰਹੇ ਵਿਕਾਸ ਦੀ ਲੜੀ ਤਹਿਤ ਹਲਕਾ ਗੁਰੂਹਰਸਹਾਏ ਸ਼ਹਿਰ ਅੰਦਰ 100 ਫੀਸਦੀ ਸੀਵਰੇਜ ਟਰੀਟਮੈਂਟ ਅਤੇ ਵਾਟਰ ਸਪਲਾਈ ਪ੍ਰੋਜੈਕਟ ਦੇ ਕੰਮ ਨੂੰ ਮੁਕੰਮਲ ਕਰਨ ਲਈ ਸੂਬੇ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਟੱਕ ਲਗਾ ਕੇ ਇਸਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ•ਾਂ ਉਜਵਲਾ ਸਕੀਮ ਅਧੀਨ ਗ਼ਰੀਬ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਅਤੇ ਗੈਸ ਚੁੱਲੇ ਵੰਡਣ ਦੀ ਰਸਮ ਅਦਾ ਕੀਤੀ। ਉਨ•ਾਂ ਵੱਲੋਂ ਫ਼ਿਰੋਜ਼ਪੁਰ ,ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ ਅਤੇ ਮੋਗਾ ਆਦਿ ਜ਼ਿਲਿ•ਆਂ ਲਈ ਪੇਂਡੂ ਬੱਸ ਸੇਵਾ ਲਈ 25 ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।  ਇਸ ਮੌਕੇ ਉਹਨਾਂ ਨਾਲ ਵਧੀਕ ਪ੍ਰਿੰਸੀਪਲ ਸਕੱਤਰ ਮਨਵੇਸ਼ ਸਿੰਘ ਸਿੱਧੂ, ਅਸ਼ਵਨੀ ਕੁਮਾਰ ਆਈ.ਏ.ਐਸ, ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ, ਆਰ.ਕੇ ਬਖਸ਼ੀ ਐਸ.ਐਸ.ਪੀ, ਹਲਕਾ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ, ਨਰਦੇਵ ਸਿੰਘ ਬੋਬੀ ਮਾਨ, ਅਵਤਾਰ ਸਿੰਘ ਜੀਰਾ, ਰੋਹਿਤ ਕੁਮਾਰ ਮੋਂਟੂ ਵੋਹਰਾ ਪ੍ਰਧਾਨ ਨਗਰ ਕੌਂਸਲ ਗੁਰੂਹਰਸਹਾਏ, ਦਰਸ਼ਨ ਸਿੰਘ ਮੋਠਾਂਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਹਰਜਿੰਦਰ ਸਿੰਘ ਗੁਰੂ ਚੇਅਰਮੈਨ ਮਾਰਕੀਟ ਕਮੇਟੀ, ਦਰਸ਼ਨ ਸਿੰਘ ਬੇਦੀ ਚੇਅਰਮੈਨ ਪੀ.ਏ.ਡੀ.ਬੀ ਆਦਿ ਵੀ ਮੋਜੂਦ ਸਨ।
ਇਸ ਉਪਰੰਤ ਸਥਾਨਕ ਚੰਦਨ ਪੈਲੇਸ ਵਿਖੇ ਲੋਕਾਂ ਦੇ ਜੁੜੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪਾਣੀਆਂ ਦੀ ਰਾਖੀ ਤੇ ਪੰਜਾਬ ਦੇ ਹਿੱਤਾਂ ਦੀ ਵਕਾਲਤ ਕੀਤੀ ਹੈ ਅਤੇ  ਪੰਜਾਬ ਦੇ ਹਿੱਤਾਂ ਖ਼ਾਤਰ ਸੰਘਰਸ਼ ਕਰਦਾ ਆਇਆ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਇਨ•ਾਂ ਸੇਵਾਵਾਂ ਬਦਲੇ ਰਾਜ ਦੇ ਲੋਕ ਲਗਾਤਾਰ ਤੀਜੀ ਵਾਰ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਬਣਾਉਣਗੇ।  ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ 10  ਸਾਲਾਂ ਤੋਂ ਰਾਜ ਅੰਦਰ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ ਹੈ ਅਤੇ ਰਾਜ ਨੂੰ ਵੱਖ-ਵੱਖ ਖੇਤਰਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਹੈ। ਉਨ•ਾਂ ਕਿਹਾ ਕਿ ਅੱਜ ਬਿਜਲੀ ,ਸੂਰਜੀ ਊਰਜਾ , ਮੁੱਢਲੇ ਢਾਂਚੇ ਦੇ ਵਿਕਾਸ ,ਸਿੱਖਿਆ ਸਮੇਤ ਹੋਰ ਖੇਤਰਾਂ ਵਿਚ ਵੀ ਮੋਹਰੀ ਸੂਬਾ ਬਣ ਗਿਆ ਹੈ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਅਕਾਲੀ ਭਾਜਪਾ ਗਠਜੋੜ ਨੂੰ ਜੇਤੂ ਬਣਾ ਕੇ ਲਗਾਤਾਰ ਤੀਜੀ ਵਾਰ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣਾਉਣ। ਉਹਨਾਂ ਕਿਹਾ ਕਿ ਆਉਂਦੇ ਪੰਜ ਸਾਲਾਂ ਵਿਚ ਪੰਜਾਬ ਨੂੰ ਹੋਰ ਤਰੱਕੀ ਅਤੇ ਖੁਸ਼ਹਾਲੀ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਤੋਂ ਇਲਾਵਾ ਪੰਜਾਬ ਵਾਸੀਆਂ ਨੂੰ ਬਣਦੀਆਂ ਮੁੱਢਲੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।
ਉੱਪ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 5 ਸਾਲਾਂ ਵਿੱਚ ਵਿਧਾਨ ਸਭਾ ਹਲਕਾ ਗੁਰੂਹਰਸਹਾਏ  ਵਿੱਚ 276 ਕਰੋੜ ਰੁਪਏ  ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਦੇ ਹਰ ਵਰਗ ਦੀ ਬਿਹਤਰੀ ਲਈ ਇਤਿਹਾਸਿਕ ਕੰਮ ਕੀਤੇ ਹਨ। ਉੱਪ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦਾ ਕੋਈ ਵਜੂਦ ਨਹੀਂ ਤੇ ਇਸ ਪਾਰਟੀ ਦੇ ਜ਼ਿਆਦਾਤਰ ਉਮੀਦਵਾਰਾਂ ਦੀਆਂ ਚੋਣਾਂ ਦੌਰਾਨ ਜ਼ਮਾਨਤਾਂ ਜ਼ਬਤ ਹੋਣਗੀਆਂ। ਉਨ•ਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਟਿਕਟਾਂ ਦੀ ਵੰਡ ਮਗਰੋਂ ਪੂਰੀ ਤਰ•ਾਂ ਖਾਨਾ ਜੰਗੀ ਪੈਦਾ ਹੋਵੇਗੀ। ਉਨ•ਾਂ ਕਿਹਾ ਕਿ ਰਾਜ ਵਿੱਚ ਸੂਝਵਾਨ ਲੋਕ ਵਿਕਾਸ ਚਾਹੁੰਦੇ ਹਨ ਜੋ ਕਿ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਵੇਲੇ ਹੀ ਸਪੱਸ਼ਟ ਹੋ ਚੁੱਕਿਆ ਹੈ।
ਇਸ ਮੌਕੇ ਪਾਰਟੀ ਦੇ ਉਮੀਦਵਾਰ ਵਰਦੇਵ ਸਿੰਘ ਮਾਨ ਨੇ ਕਿਹਾ ਕਿ ਹਲਕਾ ਗੁਰੂਹਰਸਹਾਏ ਅੰਦਰ 270 ਕਰੋੜ ਰੁਪਏ ਖਰਚ ਕੀਤੇ ਗਏ ਗਏ ਹਨ, ਜਿਸ ‘ਚ ਹਰ ਪਿੰਡ ਅੰਦਰ ਕੰਕਰੀਟ ਦੀਆਂ ਗਲੀਆਂ, ਪੀਣ ਵਾਲੇ ਪਾਣੀ ਲਈ ਆਰ.ਓ ਅਤੇ ਢਾਣੀਆਂ ਨੂੰ ਜਾਂਦੇ ਰਸਤੇ ਪੱਕੇ ਕੀਤੇ ਗਏ ਹਨ। ਇਸ ਸਮੇਂ ਕਈ ਹੋਰ ਅਕਾਲੀ ਆਗੂਆਂ ਨੇ ਵੀ ਸੰਬੋਧਨ ਕਰਦਿਆ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ। ਇਸ ਮੌਕੇ ਸਰਬਜੀਤ ਸਿੰਘ ਘਾਂਗਾ ਸਰਕਲ ਪ੍ਰਧਾਨ ਅਮੀਰ ਖਾਸ, ਗੁਰਸੇਵਕ ਸਿੰਘ ਕੈਸ਼ ਮਾਨ, ਹਰਪਾਲ ਸਿੰਘ ਬੇਦੀ, ਗੁਰਬਾਜ ਸਿੰਘ ਦੁਸਾਂਝ ਜਿਲ•ਾ ਸੈਂਟਰਲ ਬੈਂਕ, ਜਸਵਿੰਦਰ ਸਿੰਘ ਸਰਪੰਚ ਬਾਘੂਵਾਲਾ, ਹਰਦੇਵ ਸਿੰਘ ਸਰਪੰਚ ਨਿੱਝਰ, ਰਣਜੀਤ ਸਿੰਘ ਰਾਣਾ ਸਰਪੰਚ ਬਸਤੀ ਲਾਭ ਸਿੰਘ, ਹੈਪੀ ਬਰਾੜ ਝੰਡੂਵਾਲਾ, ਗੁਰਦਿੱਤ ਸਿੰਘ ਸਰਕਲ ਪ੍ਰਧਾਨ, ਐਡਵੋਕੇਟ ਅਰਵਿੰਦਰਜੀਤ ਸਿੰਘ ਮਿੰਟੂ ਗਿੱਲ, ਸੁਖਚੈਨ ਸਿੰਘ ਸੇਖੋਂ, ਸੰਤੋਖ ਸਿੰਘ ਸ਼ਰੀਂਹਵਾਲਾ, ਸੋਨੂੰ ਰੱਤੇਵਾਲਾ, ਪ੍ਰੀਤਮ ਸਿੰਘ ਬਾਠ, ਸੁਖਵੰਤ ਸਿੰਘ ਥੇਹ ਗੁੱਜਰ, ਬਲਦੇਵ ਰਾਜ ਕੰਬੋਜ਼ ਚੇਅਰਮੈਨ ਜਿਲ•ਾ ਪ੍ਰੀਸ਼ਦ, ਬੇਅੰਤ ਸਿੰਘ ਸੰਧੂ ਸ਼ਾਮ ਸਿੰਘ ਵਾਲਾ, ਸਾਗਰ ਸਚਦੇਵਾ, ਰਾਮ ਸਰਨ ਸਰਪੰਚ ਹਾਜੀ ਬੇਟੂ, ਹੰਸ ਰਾਜ ਕੰਬੋਜ਼ ਜਿਲ•ਾ ਪ੍ਰਧਾਨ ਬੀ.ਸੀ ਵਿੰਗ, ਸ਼ਿਵ ਤ੍ਰਿਪਾਲ ਕੇ, ਹਰਿੰਦਰਪਾਲ ਮਰੋਕ ਜੀਵਾਂ ਅਰਾਂਈ, ਜਸਪਾਲ ਲੱਖੋ ਕੇ ਸਮੇਤ ਕਈ ਹੋਰ ਪਿੰਡਾਂ ਤੋਂ ਪੰਚ ਸਰਪੰਚ ਅਤੇ ਪਾਰਟੀ ਵਰਕਰ ਹਾਜ਼ਰ ਸਨ।

Related Articles

Back to top button