ਸੁਤੰਤਰਤਾ ਦਿਵਸ ਸਮਾਗਮ ਹੋਵਗਾ ਸਾਦਾ, ਕੋਰੋਨਾ ਦੇ ਸੰਬੰਧ ਵਿੱਚ ਜਾਰੀ ਵਿਸ਼ੇਸ਼ ਦਿਸ਼ਾ ਨਿਰਦੇਸ਼ਾਂ ਦਾ ਰੱਖਿਆ ਜਾਏਗਾ ਧਿਆਨ: ਡਿਪਟੀ ਕਮਿਸ਼ਨਰ
ਕਿਹਾ, ਮੁੱਖ ਮਹਿਮਾਨ ਦੀ ਤਰਫੋਂ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਾਗਮ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਹੋਵੇਗੀ ਸਮਾਗਮ ਦਾ ਮੁੱਖ ਹਿੱਸਾ
ਫਿਰੋਜ਼ਪੁਰ, 6 ਅਗਸਤ
ਕੋਰੋਨਾ ਮਹਾਮਣੀ ਦੇ ਮੱਦੇਨਜ਼ਰ 74 ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਹੋਣ ਵਾਲ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਇਸ ਵਾਰ ਸਾਦਾ ਅਤੇ ਘੱਟ ਇੱਕਠ ਵਾਲਾ ਹੋਵੇਗਾ। ਪ੍ਰੋਗਰਾਮ ਦੌਰਾਨ ਸਰਕਾਰ ਦੁਆਰਾ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਸਾਰੀਆਂ ਗਤੀਵਿਧੀਆਂ ਚਲਾਈਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਗੁਰਪਾਲ ਸਿੰਘ ਚਾਹਲ ਨੇ ਵੀਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਚੋਣਵੇਂ ਅਧਿਕਾਰੀਆਂ ਨਾਲ ਪ੍ਰੋਗਰਾਮ ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਇਸ ਵਾਰ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਮਾਗਮ ਅਧੀਨ ਪ੍ਰੋਗਰਾਮਾਂ ਦੀ ਗਿਣਤੀ ਸੀਮਤ ਕਰ ਦਿੱਤੀ ਗਈ ਹੈ ਅਤੇ ਇਹ ਪ੍ਰੋਗਰਾਮ ਬਹੁਤ ਹੀ ਸਾਦੇ ਢੰਗ ਨਾਲ ਚਲਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ -19 ਲਈ ਵਿਸ਼ੇਸ਼ ਸੁਰੱਖਿਆ ਉਪਾਅ ਜਿਵੇਂ ਸਮਾਜਿਕ ਦੂਰੀ, ਹੱਥਾਂ ਨੂੰ ਸੈਨੇਟਾਈਜ਼, ਜੀਵਾਨੂ-ਨਾਸ਼ਕ ਦਾ ਛਿੜਕਾਅ ਆਦਿ ਵਿਸ਼ੇਸ਼ ਤੌਰ ਤੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸੁਰੱਖਿਆ ਦੇ ਉਪਰਾਲਿਆਂ ਦੀ ਪਾਲਣਾ ਕਰਦਿਆਂ ਸੁਰੱਖਿਆ ਕਰਮਚਾਰੀਆਂ ਨੂੰ ਆਪਣੀ ਡਿਊਟੀ ਨਿਭਾਉਣ ਲਈ ਨਿਯੁਕਤ ਕਰਨ।
ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਵਾਰ ਸਮਾਗਮ ਵਿੱਚ ਪਿਛਲੇ ਵਰ੍ਹਿਆਂ ਦੀ ਤਰ੍ਹਾਂ ਇਕੱਠ ਨਹੀਂ ਹੋਵੇਗਾ, ਨਾ ਹੀ ਇੱਥੇ ਸਭਿਆਚਾਰਕ ਪ੍ਰੋਗਰਾਮ, ਪੀਟੀ ਸ਼ੋਅ ਆਦਿ ਹੋਣਗੇ। ਉਨ੍ਹਾਂ ਕਿਹਾ ਕਿ ਇਸ ਵਾਰ ਸਿਰਫ ਪੰਜਾਬ ਪੁਲਿਸ ਦੀ ਇੱਕ ਟੁਕੜੀ ਹੀ ਮੁੱਖ ਮਹਿਮਾਨ ਨੂੰ ਸਲਾਮੀ ਦੇਵੇਗੀ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਮੁੱਖ ਮਹਿਮਾਨ ਦੀ ਤਰਫੋਂ ਸਮਾਗਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਉਹ ਪੰਜਾਬ ਪੁਲਿਸ ਦੀ ਟੁਕੜੀ ਤੋਂ ਸਲਾਮੀ ਲੈਣਗੇ।
ਇਸ ਮੌਕੇ ਏਡੀਸੀ ਰਾਜਦੀਪ ਕੌਰ, ਐਸਡੀਐਮ ਅਮਿਤ ਗੁਪਤਾ, ਡੀਐਸਪੀ ਕਰਨਸ਼ੇਰ ਸਿੰਘ, ਸਹਾਇਕ ਕਮਿਸ਼ਨਰ ਰਵਿੰਦਰ ਅਰੋੜਾ, ਡੀਡੀਪੀਓ ਹਰਜਿੰਦਰ ਸਿੰਘ, ਰੈਡ ਕਰਾਸ ਸੁਸਾਇਟੀ ਦੇ ਸਕੱਤਰ ਅਸ਼ੋਕ ਬਹਿਲ ਹਾਜ਼ਰ ਸਨ।