Ferozepur News
ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਜਾਰੀ ਕੀਤੇ ਐਕਰੀਡੇਸ਼ਨ ਅਤੇ ਪੀਲੇ ਪ੍ਰੈਸ ਸ਼ਨਾਖਤੀ ਕਾਰਡਾਂ ਦੇ ਡਿਜਾਇਨ ਆਦਿ ਦੀ ਨਕਲ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ- ਡਿਪਟੀ ਕਮਿਸ਼ਨਰ
ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਜਾਰੀ ਕੀਤੇ ਐਕਰੀਡੇਸ਼ਨ ਅਤੇ ਪੀਲੇ ਪ੍ਰੈਸ ਸ਼ਨਾਖਤੀ ਕਾਰਡਾਂ ਦੇ ਡਿਜਾਇਨ ਆਦਿ ਦੀ ਨਕਲ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ- ਡਿਪਟੀ ਕਮਿਸ਼ਨਰ
ਫਿਰੋਜ਼ਪੁਰ, 23 ਅਪ੍ਰੈਲ 2023.
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਅਨਸਰਾਂ ਵਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੁਆਰਾ ਜਾਰੀ ਕੀਤੇ ਜਾਂਦੇ ਐਕਰੀਡੇਸ਼ਨ ਅਤੇ ਪੀਲੇ ਪ੍ਰੈਸ ਸ਼ਨਾਖਤੀ ਕਾਰਡਾਂ ਦੇ ਡਿਜਾਇਨ ਆਦਿ ਦੀ ਨਕਲ ਕਰਦੇ ਹੋਏ ਮੀਡੀਆ ਦੇ ਸ਼ਨਾਖਤੀ ਕਾਰਡ ਬਣਾਏ ਗਏ ਹਨ, ਜੋ ਕਿ ਇੱਕ ਗੰਭੀਰ ਅਪਰਾਧ ਹੈ ਅਤੇ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਮੀਡੀਆ ਕਰਮੀਆਂ ਦੀ ਪਹਿਚਾਣ ਅਤੇ ਸਹੂਲਤ ਲਈ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵਲੋਂ ਸ਼ਰਤਾ ਪੂਰੀਆਂ ਕਰਨ ਵਾਲੇ ਪੱਤਰਕਾਰਾਂ ਨੂੰ ਐਕਰੀਡੇਸ਼ਨ ਅਤੇ ਪੀਲੇ ਪ੍ਰੈਸ ਸ਼ਨਾਖਤੀ ਕਾਰਡ ਦੇ ਵੱਖ-ਵੱਖ ਡਿਜਾਇਨਾਂ ਵਿੱਚ ਜਾਰੀ ਕੀਤੇ ਜਾਂਦੇ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਐਕਰੀਡੇਸ਼ਨ ਅਤੇ ਪੀਲੇ ਪ੍ਰੈਸ ਸ਼ਨਾਖਤੀ ਕਾਰਡਾਂ ਦੇ ਡਿਜ਼ਾਇਨ ਆਦਿ ਦੀ ਨਕਲ ਕਰਦੇ ਹੋਏ ਪ੍ਰੈਸ ਸ਼ਨਾਖਤੀ ਕਾਰਡ ਦੀ ਵਰਤੋਂ ਕਰਦੇ ਕੋਈ ਪੱਤਰਕਾਰ ਲੋਕਾਂ ਨੂੰ ਡਰਾਉਂਦਾ, ਧਮਕਾਉਂਦਾ ਜਾਂ ਸਰਕਾਰੀ ਸਹੂਲਤਾਂ ਪ੍ਰਾਪਤ ਕਰਨ ਸਬੰਧੀ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਇਸ ਦੀ ਸੂਚਨਾ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਫਿਰੋਜ਼ਪੁਰ ਜਾਂ ਜ਼ਿਲ੍ਹਾ ਪੁਲਿਸ ਨੂੰ ਦੇਣ ਤਾਂ ਜੋ ਗਲਤ ਅਨਸਰਾਂ ਦੀ ਪਹਿਚਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।