ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਸ਼ਰਤਾਂ ਪੂਰੀਆਂ ਨਾ ਕਰਦੇ ਸਕੂਲੀ ਵਾਹਨਾਂ ਦੇ ਕੱਟੇ ਚਲਾਨ
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਸ਼ਰਤਾਂ ਪੂਰੀਆਂ ਨਾ ਕਰਦੇ ਸਕੂਲੀ ਵਾਹਨਾਂ ਦੇ ਕੱਟੇ ਚਲਾਨ
ਫਿਰੋਜਪੁਰ, 14.12.2021: ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਫਿਰੋਜਪੁਰ ਸ੍ਰੀਮਤੀ ਰਤਨਦੀਪ ਸੰਧੂ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਫਿਰੋਜ਼ਪੁਰ ਛਾਉਣੀ ਦੇ ਵੱਖ-ਵੱਖ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਮੌਕੇ ਤੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾ ਪੂਰੀਆਂ ਨਾ ਕਰਨ ਵਾਲੇ 05 ਸਕੂਲੀ ਵਾਹਨਾਂ ਦੇ ਚਲਾਨ ਵੀ ਕੱਟੇ ਗਏ।
ਇਸ ਮੌਕੇ ਟਾਸਕ ਫੋਰਸ ਟੀਮ ਦੇ ਮੈਬਰਾਂ ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਸੀ.ਸੀ.ਟੀ.ਵੀ.ਕੈਮਰਾ , ਸਪੀਡ ਗਵਰਨਰ ਅਤੇ ਲੇਡੀ ਅਟੈਂਡਟ ਆਦਿ ਦੀ ਉਪਲੱਬਤਾ ਸੁਨਿਸ਼ਚਿਤ ਕਰਨ ਲਈ ਕਿਹਾ। ਗੁਰਮੀਤ ਸਿੰਘ (ਏ.ਐਸ.ਆਈ) ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾ ਨੂੰ ਇਹ ਗੱਲ ਵੀ ਸਪੱਸ਼ਟ ਕੀਤੀ ਗਈ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਤੇ ਖਰ੍ਹਾ ਨਾ ਉਤਰਨ ਵਾਲੇ ਸਕੂਲੀ ਵਾਹਨਾ ਦੇ ਖਿਲਾਫ ਬਣਦੀ ਕਾਰਵਾਈ ਹੋਣੀ ਯਕੀਨੀ ਹੈ ਅਤੇ ਇਸ ਨੂੰ ਲਾਗੂ ਕਰਵਾਉਣ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਟਾਸਕ ਫੋਰਸ ਟੀਮ ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਕਿਹਾ ਗਿਆ ਤਾਂ ਜੋ ਸਕੂਲੀ ਵਿੱਦਿਆਰਥੀਆਂ ਦੇ ਚੰਗੇ ਭਵਿੱਖ ਦੀ ਆਸ ਕੀਤੀ ਜਾ ਸਕੇ।
ਇਸ ਤੋਂ ਇਲਾਵਾ ਸਕੂਲੀ ਵਾਹਨਾਂ ਦੇ ਡਰਾਇਰ ਕੋਲ ਵਾਹਨ ਦੇ ਕਾਗਜ਼ ਪੱਤਰ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਉਹਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਤਨਾਮ ਸਿੰਘ , ਭੁਪਿੰਦਰ ਸਿੰਘ ਅਮਰਨਾਥ , ਸਿ਼ਵ ਕੁਮਾਰ , ਜਸਪਿੰਦਰ ਸਿੰਘ , ਰਕੇਸ਼ ਕੁਮਾਰ ਮੌਜੂਦ ਸਨ।