Ferozepur News

ਸੇਵਾ ਕੇਂਦਰਾਂ ਵਿਚ ਜੁਲਾਈ 2020 ਤੋਂ ਜੁਲਾਈ 2021 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 353161 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ

ਸੇਵਾ ਕੇਂਦਰਾਂ ਵਿਚ ਜੁਲਾਈ 2020 ਤੋਂ ਜੁਲਾਈ 2021 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 353161 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ

ਸੇਵਾ ਕੇਂਦਰਾਂ ਵਿਚ ਜੁਲਾਈ 2020 ਤੋਂ ਜੁਲਾਈ 2021 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 353161 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ

– ਪੇਂਡੂ ਅਤੇ ਸ਼ਹਿਰੀ ਖੇਤਰ ਦੇ ਸੇਵਾ ਕੇਂਦਰਾਂ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ 332 ਕਿਸਮ ਦੀਆਂ ਸੇਵਾਵਾਂ:- ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ

ਫ਼ਿਰੋਜ਼ਪੁਰ, 10 ਅਗਸਤ, 2021: 

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 26 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 332 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਰਾਜੇਸ਼ ਗੋਤਮ ਨੇ ਦਿੱਤੀ।

ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸ਼ਹਿਰੀ ਖੇਤਰਾਂ ਵਿੱਚ ਆਉਂਦੇ 9 ਸੇਵਾ ਕੇਂਦਰਾਂ ਅਤੇ ਪਿੰਡਾਂ ਦੇ 17 ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜੁਲਾਈ 2020 ਤੋਂ ਜੁਲਾਈ 2021  ਤੱਕ ਕੁੱਲ 353168 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ ਸਿਹਤ ਅਤੇ ਪਰਿਵਾਰ ਭਲਾਈ ਦੀਆਂ 36653, ਗ੍ਰਹਿ ਮਾਮਲੇ ਅਤੇ ਨਿਆਂ ਦੀਆਂ 8335, ਬੱਸ ਪਾਸ, ਆਧਾਰ ਕਾਰਡ, ਫਰੀਡਮ ਫਾਈਟਰ ਦੀਆਂ 80167, ਪ੍ਰਸੋਨਲ ਦੀਆਂ 11240, ਪਾਵਰ/ਇਲੈਕਟ੍ਰੀਸਿਟੀ ਦੀਆਂ  7325, ਮਾਲ ਅਤੇ ਮੁੜ ਵਸੇਵੇਂ ਦੀਆਂ 44439, ਪੇਂਡੂ ਵਿਕਾਸ ਅਤੇ ਪੰਚਾਇਤ ਦੀਆਂ 3220, ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਦੀਆਂ 11496, ਐੱਸ ਸੀ/ਬੀ ਸੀ ਦੀ ਭਲਾਈ ਦੀਆਂ 26269 , ਲੇਬਰ ਡਿਪਾਰਟਮੈਂਟ ਦੀਆਂ 26711, ਪਲਾਟ ਅਤੇ ਕਲੋਨੀਆਂ ਦੀ ਰਜਿਸਟ੍ਰੇਸ਼ਨ ਦੀਆਂ 24, ਸਾਂਝ ਕੇਂਦਰਾਂ ਨਾਲ ਸਬੰਧਤ 930, ਫਾਰਮ ਭਰਾਈ, ਪੈਨ ਕਾਰਡ, ਮੋਬਾਇਲ ਰਿਚਾਰਜ ਆਦਿ ਦੀਆਂ 95371  ਅਰਜ਼ੀਆਂ ਪ੍ਰਾਪਤ ਹੋਈਆਂ ਹਨ,  ਜਿਨ੍ਹਾਂ ਦਾ ਨਿਪਟਾਰਾ ਸਮੇਂ ਸਿਰ ਕਰ ਦਿੱਤਾ ਗਿਆ ਹੈ।ਇਸ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਹੋਈਆਂ, ਜਿਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਤੋਂ ਇਲਾਵਾ ਸੇਵਾ ਕੇਂਦਰ ਵਿਚ ਪੰਜਾਬ ਸਟੇਟ ਲਾਟਰੀ ਦੀਆਂ ਸੇਵਾਵਾਂ ਸਮੇਤ ਕੁੱਝ ਹੋਰ ਸੇਵਾਵਾਂ ਜਿਵੇਂ ਕਿ ਪੈਸਿਆਂ ਦਾ ਲੈਣ ਦੇਣ, ਬੀਮਾ (ਮੋਟਰ ਵਹੀਕਲ), ਡੇਂਗੂ ਬੀਮਾ,  ਅਤੇ ਮੋਬਾਇਲ/ਡੀ.ਟੀ.ਐਚ ਰੀਚਾਰਜ ਆਦਿ ਸੇਵਾਵਾਂ ਮੁੱਹਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਸਰਕਾਰੀ ਸੇਵਾਵਾਂ ‘ਸੇਵਾ ਦਾ ਅਧਿਕਾਰ’ ਐਕਟ ਅਧੀਨ ਆਉਂਦੀਆਂ ਹਨ ਅਤੇ ਲੋਕਾਂ ਨੂੰ ਇਸ ਐਕਟ ਅਧੀਨ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

 

Related Articles

Leave a Reply

Your email address will not be published. Required fields are marked *

Back to top button