Ferozepur News

ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਮਿੱਥੇ ਸਮੇਂ ਅੰਦਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ – ਵੀ.ਕੇ.ਮੀਨਾ

vkmeenaਫਿਰੋਜ਼ਪੁਰ 10 ਅਪ੍ਰੈਲ  (ਏ. ਸੀ. ਚਾਵਲਾ)  ਲੋਕਾਂ ਨੂੰ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਮਿੱਥੇ ਸਮੇਂ ਅੰਦਰ ਸੇਵਾਵਾਂ ਮੁਹੱਇਆ ਕਰਵਾਈਆਂ ਜਾਣ ਅਤੇ ਜਿਲ•ੇ ਵਿਚ ਚਰ ਰਹੇ ਵਿਕਾਸ ਕਾਰਜਾਂ ਵਿਚ ਹੋਰ ਤੇਜੀ ਲਿਆਂਦੀ ਜਾਵੇ ਤਾਂ ਜੋ ਇਨ•ਾਂ ਕੰਮਾਂ ਦਾ ਫਾਇਦਾ ਆਮ ਲੋਕਾਂ ਨੂੰ ਮਿਲ ਸਕੇ । ਇਹ ਆਦੇਸ਼ ਫਿਰੋਜਪੁਰ/ਫਰੀਦਕੋਟ ਡਵੀਜਨ ਦੇ ਕਮਿਸ਼ਨਰ ਸ਼੍ਰੀ ਵੀ. ਕੇ. ਮੀਨਾ ਨੇ ਜਿਲ•ੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੇ । ਇਸ ਮੌਕੇ ਡਿਪਟੀ ਕਮਿਸ਼ਨਰ ਇੰਜ. ਡੀ.ਪੀ.ਐਸ. ਖਰਬੰਦਾ ਨੇ ਕਮਿਸ਼ਨਰ ਸ਼੍ਰੀ ਵੀ. ਕੇ. ਮੀਨਾ ਨੂੰ ਜੀ ਆਇਆਂ ਕਿਹਾ ਅਤੇ ਉਨ•ਾਂ ਨੂੰ ਜਿਲੇ• ਵਿਚ ਚਲ ਰਹੇ ਵਿਕਾਸ ਕਾਰਜਾਂ ਆਦਿ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ । ਕਮਿਸ਼ਨਰ ਸ਼੍ਰੀ ਵੀ. ਕੇ ਮੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਵੱਡੀ ਗਿਣਤੀ ਵਿਚ ਸੇਵਾਵਾਂ ਨੂੰ ਮਿੱਥੇ ਸਮੇਂ ਵਿਚ ਦੇਣ ਦਾ ਕਾਰਜ ਸ਼ੁਰੂ ਕੀਤਾ ਹੈ ਅਤੇ ਇਹ ਸੇਵਾਵਾਂ ਸੁਵਿਧਾ ਕੇਂਦਰਾਂ, ਸਾਂਝ ਕੇਂਦਰਾਂ ਅਤੇ ਫਰਦ ਕੇਂਦਰਾਂ ਵਿਚ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ । ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ ਕਲਸਟਰ ਪੱਧਰ ਤੇ ਸੇਵਾ ਕੇਂਦਰ ਸਥਾਪਿਤ ਕਰਕੇ ਲੋਕਾਂ ਨੂੰ ਉਨ•ਾਂ ਦੇ ਘਰ ਦੇ ਨੇੜੇ ਹੀ ਸਰਕਾਰੀ ਸੇਵਾਵਾਂ ਮਿੱਥੇ ਸਮੇਂ ਵਿਚ ਮੁਹੱਇਆ ਕਰਵਾਈਆਂ ਜਾਣਗੀਆਂ । ਉਨ•ਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਸਰਕਾਰ ਦੀਆਂ ਨੀਤੀਆਂ ਨੂੰ ਲਾਗੂ ਕਰਨ । ਉਨ•ਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਮੁੱਖੀ ਆਪਣੇ ਅਧੀਨ ਦਫ਼ਤਰਾਂ ਵਿਚ ਮੁਲਾਜਮਾਂ ਤੇ ਅਧਿਕਾਰੀਆਂ ਦੀ ਸਮੇਂ ਸਿਰ ਹਾਜਰੀ ਯਕੀਨੀ ਬਨਾਉਣਗੇ ਅਤੇ ਉਨ•ਾਂ ਵੱਲੋਂ ਸਮੇਂ ਸਮੇਂ ਤੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਕੀਤੀ ਜਾਵੇਗੀ । ਕਮਿਸ਼ਨਰ ਸ਼੍ਰੀ ਵੀ.ਕੇ. ਮੀਨਾ ਨੇ ਇਸ ਮੌਕੇ ਸੂਚਨਾ ਦੇ ਅਧਿਕਾਰ ਕਾਨੂੰਨ, ਫਰਦ ਕੇਂਦਰਾਂ ਸੁਵਿਧਾ ਕੇਂਦਰਾਂ, ਸਾਂਝ ਕੇਂਦਰਾਂ ਅਤੇ ਜਿਲ•ੇ ਵਿਚ ਚਲ ਰਹੇ ਵੱਖ ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ । ਇਸ ਮੌਕੇ ਡਿਪਟੀ ਕਮਿਸ਼ਨਰ ਇੰਜ. ਡੀ.ਪੀ.ਐਸ. ਖਰਬੰਦਾ ਨੇ ਜਿਲ•ੇ ਵਿਚ ਚਲ ਰਹੇ ਵਿਕਾਸ ਕਾਰਜਾਂ, ਖਰੀਦ ਪ੍ਰਬੰਧਾਂ ਅਤੇ ਜਿਲ•ੇ ਵਿਚ ਬਣ ਰਹੇ 184 ਸੇਵਾ ਕੇਂਦਰਾਂ ਦੀ ਪ੍ਰਗਤੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ । ਉਨ•ਾਂ ਕਿਹਾ ਕਿ ਸਾਰੇ ਵਿਭਾਗ ਸਰਕਾਰ ਦੀਆਂ ਨੀਤੀਆਂ ਨੂੰ ਲਾਗੂ ਕਰਨ ਤੇ ਲੋਕਾਂ ਨੂੰ ਵਧੀਆ ਪ੍ਰਸ਼ਾਸਨ ਅਤੇ ਨਿਆਂ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ । ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ, ਮੈਡਮ ਨੀਲਮਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸ਼੍ਰੀ ਸੰਦੀਪ ਸਿੰਘ ਗੜਾ ਐਸ.ਡੀ.ਐਮ. ਫਿਰੋਜ਼ਪੁਰ, ਸ. ਜਸਪਾਲ ਸਿੰਘ ਐਸ.ਡੀ.ਐਮ. ਗੁਰੂਹਰਸਹਾਏ, ਸ. ਜਸਪਾਲ ਸਿੰਘ ਐਸ.ਡੀ.ਐਮ. ਜੀਰਾ, ਸ. ਚਰਨਦੀਪ ਸਿੰਘ ਡੀ.ਟੀ.ਓ. ਫਿਰੋਜ਼ਪੁਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ ।

Related Articles

Back to top button